Gee 98News

ਉਸਾਰੀ ਕਿਰਤੀਆਂ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮਾਂ ਦੀ ਹੋਵੇਗੀ ਪੜਚੋਲ : ਉੱਪ ਮੰਡਲ ਮੈਜਿਸਟ੍ਰੇਟ

ਬਰਨਾਲਾ, 12 ਨਵੰਬਰ (ਸੋਨੀ ਧਨੌਲਾ) :

ਜ਼ਿਲ੍ਹਾ ਬਰਨਾਲਾ ਚ ਉਸਾਰੀ ਕਿਰਤੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਭਰੇ ਗਏ ਫਾਰਮਾਂ ਦੀ ਪੜਚੋਲ ਦਾ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ। ਉਪ ਮੰਡਲ ਮੈਜਿਸਟਰੇਟ ਸ੍ਰੀ ਗੋਪਾਲ ਸਿੰਘ ਨੇ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਹਿਦਾਇਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਵੱਲੋਂ ਪ੍ਰਾਪਤ ਹੋਏ ਬਿਨੈ ਪੱਤਰਾਂ ਦੀ ਪੜਚੋਲ ਦਾ ਕੰਮ ਚੱਲ ਰਿਹਾ ਹੈ। ਉਹਨਾਂ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਪੜਚੋਲ ਚੰਗੀ ਤਰਾਂ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਕਿਸੇ ਵੀ ਕਿਸਮ ਦੀ ਸਹੂਲਤ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਸਰਕਾਰ ਦੀ ਇਨਾਂ ਸਕੀਮਾਂ ਦਾ ਲਾਭ ਲੈਣ ਲਈ ਲਾਭਪਾਤਰੀ ਦੀ ਉਮਰ 18 ਤੋਂ 60 ਸਾਲ ਵਿਚ ਹੋਣੀ ਚਾਹੀਦੀ ਹੈ। ਪਿਛਲੇ ਸਾਲ (12 ਮਹੀਨਿਆਂ) ਦੌਰਾਨ ਲਾਭਪਾਤਰੀ ਵੱਲੋਂ ਨਿਰਮਾਣ ਕਾਰਜਾਂ /ਉਸਾਰੀ ਦੇ ਕੰਮਾਂ ਚ ਘੱਟੋ ਘੱਟ 90 ਦਿਨ ਦਾ ਕੰਮ ਕੀਤਾ ਹੋਣਾ ਲਾਜ਼ਮੀ ਹੋਵੇ। ਉਹਨਾਂ ਕਿਹਾ ਕਿ ਬਤੌਰ ਲਾਭਪਾਤਰੀ ਰਜਿਸਟ੍ਰੇਸ਼ਨ ਲਈ ਜ਼ਿਲ੍ਹੇ ਦੀ ਕਿਸੇ ਵੀ ਸੇਵਾ ਕੇਂਦਰ ਵਿਖੇ ਰੂ 10 ਪ੍ਰਤੀ ਮਹੀਨਾ ਅੰਸ਼ਦਾਨ ਰਾਸ਼ੀ ਜਮਾਂ ਕਰਵਾਈ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ।

error: Content is protected !!