Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੱਟੇ ਜਾਣਗੇ ਅਸਲਾ ਲਾਇਸੰਸ ਤੇ ਬੰਦ ਹੋਣਗੇ ਭੜਕਾਊ ਗੀਤ.. ..!

Nirmal Pandori by Nirmal Pandori
11/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੱਟੇ ਜਾਣਗੇ ਅਸਲਾ ਲਾਇਸੰਸ ਤੇ ਬੰਦ ਹੋਣਗੇ ਭੜਕਾਊ ਗੀਤ.. ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਥਿਆਰਾਂ ਤੇ ਵਿਚਾਰਾਂ ਸੰਬੰਧੀ ਭਗਵੰਤ ਮਾਨ ਸਰਕਾਰ ਦਾ ਵੱਡਾ ਹੁਕਮ

ਬਰਨਾਲਾ, 14 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਲਾਇਸੰਸੀ ਅਸਲਾ ਹਥਿਆਰਾਂ ਦੀ ਪੜਤਾਲ ਅਤੇ ਪੜਤਾਲ ਦੌਰਾਨ ਨਵੇਂ ਅਸਲਾ ਲਾਇਸੰਸ ਬਣਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਥਿਆਰ ਕਲਚਰ ਨੂੰ ਪ੍ਰਫੁੱਲਿਤ ਕਰਨ ਵਾਲੇ ਗੀਤਾਂ ੳੱਪਰ ਵੀ ਪਾਬੰਦੀ ਲਗਾਈ ਹੈ। ਸਰਕਾਰ ਦੇ ਇਹ ਹੁਕਮ ਸੂਬੇ ’ਚ ਪਿਛਲੇ ਕੁਝ ਮਹੀਨਿਆਂ ਤੋਂ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਹਨ । ਹਥਿਆਰ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਉੱਪਰ ਪਾਬੰਦੀ ਦੀ ਸ਼ਲਾਘਾ ਹੋ ਰਹੀ ਹੈ ਕਿਉਂਕਿ ਅਜਿਹੇ ਗੀਤਾਂ ਤੋਂ ਪ੍ਰੇਰਿਤ ਹੋ ਕੇ ਨੌਜਵਾਨ ਪੀੜੀ ਜਾਇਜ਼ – ਨਾਜਾਇਜ਼ ਅਸਲਾ ਰੱਖਣ ਬਾਰੇ ਸੋਚਦੀ ਹੈ। ਦੂਜੇ ਪਾਸੇ ਗੀਤਾਂ ਉੱਪਰ ਪਾਬੰਦੀ ਦੇ ਹੁਕਮ ਸੰਬੰਧੀ ਇਹ ਵੀ ਚਰਚਾ ਹੋ ਰਹੀ ਹੈ ਕਿ ਇਹ ਮੁੱਦਾ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ। ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ’ਚ ਗੀਤਾਂ ਸੰਬੰਧੀ ਸੈਂਸਰ ਬੋਰਡ ਦੀ ਮੰਗ ੳੁੱਠਦੀ ਰਹੀ ਹੈ। ਇੱਕ ਸੰਵਿਧਾਨਿਕ ਸੰੰਸਥਾ ਦੀ ਹੋਂਦ ਤੋਂ ਬਿਨਾਂ ਸਰਕਾਰ ਸਿੱਧੇ ਤੌਰ ’ਤੇ ਅਜਿਹੇ ਹੁਕਮ ਕਰ ਸਕਦੀ ਹੈ ਜਾਂ ਨਹੀਂ , ਇਹ ਬਹਿਸ ਦਾ ਮੁੱਦਾ ਬਣੇਗਾ। ਜਿੱਥੋ ਤੱਕ ਨਵੇ ਅਸਲਾ ਲਾਇਸੰਸ ਬਣਾਉਣ ਉੱਪਰ ਪਾਬੰਦੀ ਦੀ ਗੱਲ ਹੈ , ਸਰਕਾਰ ਦਾ ਇਹ ਕਦਮ ਵੀ ਸਿੱਧੇ ਤੌਰ ’ਤੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਨਾਲ ਜੁੜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਸੂਬੇ ’ਚ ਅਸਲਾ ਲਾਇਸੰਸਾਂ ਦੀ ਗਿਣਤੀ ਲੋੜ ਤੋਂ ਕਿਤੇ ਜ਼ਿਆਦਾ ਹੈ ਅਤੇ ਇਨਾਂ ਵਿੱਚੋਂ ਬਹੁਤੇ ਲਾਇਸੰਸ ਆਪਣਾ ਸਮਾਜਿਕ ਰੁਤਬਾ ਦਰਸਾਉਣ ਦੀ ਮਨਸ਼ਾ ਜਾਂ ਫੁਕਰਪੁਣੇ ਦੇ ਪ੍ਰਗਟਾਵੇ ਦੀ ਖ਼ਾਤਰ ਹੀ ਬਣੇ ਹੋਏ ਹਨ। ਸਰਕਾਰ ਨੇ ਪੁਰਾਣੇ ਸਾਰੇ ਲਾਇਸੰਸਾਂ ਦੀ ਪੜਤਾਲ ਦੇ ਹੁਕਮ ਤਾਂ ਦੇ ਦਿੱਤੇ ਹਨ ਪ੍ਰੰਤੂ ਇਸ ਸੰਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਇਹ ਵੀ ਹੋ ਸਕਦਾ ਹੈ ਕਿ ਸਰਕਾਰ ਦੀ ਪੜਤਾਲ ਦੀ ਮਾਰ ਹੇਠ ਆਇਆ ਕੋਈ ਅਸਲਾ ਲਾਇਸੰਸ ਧਾਰਕ ਕਾਨੂੰਨ ਦਾ ਆਸਰਾ ਵੀ ਲੈ ਲਵੇ। ਸਰਕਾਰ ਨੂੰ ਲਾਇਸੰਸਾਂ ਦੀ ਪੜਤਾਲ ਸਮੇਂ ਸਿਆਸੀ ਸ਼ਰੀਕੇਬਾਜ਼ੀ ਤੋਂ ਵੀ ਬਚਣਾ ਪਵੇਗਾ ਕਿਉਂਕਿ ਬਹੁਤੇ ਅਸਲਾ ਲਾਇਸੰਸ ਸਥਾਨਕ ਪੱਧਰ ’ਤੇ ਰਾਜਨੀਤੀ ਨਾਲ ਜੁੜੇ ਲੋਕਾਂ ਦੇ ਹੀ ਬਣੇ ਹੋਏ ਹਨ। ਅਸਲਾ ਲਾਇਸੰਸਾਂ ਦੀ ਪੜਤਾਲ ਅਤੇ ਨਵੇਂ ਲਾਇਸੰਸ ਜਾਰੀ ਕਰਨ ਸੰਬੰਧੀ ਨਿਯਮਾਂ ਦੀ ਸੂਚੀ ਜਨਤਕ ਕਰਨ ਦੀ ਮੰਗ ਵੀ ਉੱਠ ਸਕਦੀ ਹੈ। ਬਹਰਹਾਲ ! ਸਰਕਾਰ ਵੱਲੋਂ ਜਾਰੀ ਕੀਤੇ ਦੋਵੇਂ ਹੁਕਮ ਇੱਛਾ ਸ਼ਕਤੀ ਦਾ ਪ੍ਰਤੀਕ ਹਨ ਪ੍ਰੰਤੂ ਇਨਾਂ ਉੱਪਰ ਪੂਰੀ ਤਰਾਂ ਅਮਲ ਕਰਵਾਉਣਾ ਸਰਕਾਰ ਲਈ ਵੱਡੀ ਸਿਰਦਰਦੀ ਬਣੀ ਰਹੇਗੀ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਗਤੀਵਿਧੀਆਂ

Next Post

ਡੇਰਾ ਪ੍ਰੇਮੀ ਕਤਲ ਕਾਂਡ ‘ਚ ਫੜਿਆ ਗਿਆ ਠਾਣੇਦਾਰ ਦਾ ਮੁੰਡਾ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਡੇਰਾ ਪ੍ਰੇਮੀ ਕਤਲ ਕਾਂਡ ‘ਚ ਫੜਿਆ ਗਿਆ ਠਾਣੇਦਾਰ ਦਾ ਮੁੰਡਾ

ਡੇਰਾ ਪ੍ਰੇਮੀ ਕਤਲ ਕਾਂਡ 'ਚ ਫੜਿਆ ਗਿਆ ਠਾਣੇਦਾਰ ਦਾ ਮੁੰਡਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend