Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਲਾਜ਼ਮ ਮੰਗਦੇ ਨੇ ਦੀਵਾਲੀ ਗਿਫ਼ਟ, ਸਰਕਾਰ ਦੀ ਹਾਲਤ ਗਰੀਨ ਪਟਾਕੇ ਖਰੀਦਣ ਵਾਲੀ

Nirmal Pandori by Nirmal Pandori
11/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੁਲਾਜ਼ਮ ਮੰਗਦੇ ਨੇ ਦੀਵਾਲੀ ਗਿਫ਼ਟ, ਸਰਕਾਰ ਦੀ ਹਾਲਤ ਗਰੀਨ ਪਟਾਕੇ ਖਰੀਦਣ ਵਾਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੁਰਾਣੀ ਪੈਨਸ਼ਨ ਸਕੀਮ ਸੰਬੰਧੀ ਐਲਾਨ ਬਣਿਆ ਗਲੇ ਦੀ ਹੱਡੀ

ਬਰਨਾਲਾ, 17 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਸੰਬੰਧੀ ਕੀਤਾ ਐਲਾਨ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਕੀਮ ਨੂੰ ਲਾਗੂ ਕਰਨ ਦਾ ਦੀਵਾਲੀ ਗਿਫ਼ਟ ਵਜੋਂ ਐਲਾਨ ਕੀਤਾ ਸੀ ਪ੍ਰੰਤੂ ਪੰਜਾਬ ਦੇ ਖ਼ਜ਼ਾਨੇ ਦੇ ਮੌਜੂਦਾ ਹਾਲਾਤ ਇਹ ਗਿਫ਼ਟ ਦੇਣ ਦੀ ਇਜਾਜ਼ਤ ਨਹੀਂ ਦੇ ਰਹੇ। ਆਰਥਿਕ ਮਾਹਿਰਾਂ ਅਨੁਸਾਰ ਸਰਕਾਰ ਵੱਲੋਂ ਕੀਤੇ ਗਏ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਸੰਬੰਧੀ ਐਲਾਨ ਕਰਨ ਤੋਂ ਪਹਿਲਾਂ ਕੋਈ ਆਰਥਿਕ ਕਸਰਤ ਨਹੀਂ ਕੀਤੀ ਗਈ, ਸਗੋਂ ਹਿਮਾਚਲ ਅਤੇ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਜਲਦਬਾਜ਼ੀ ਵਿੱਚ ਇਹ ਐਲਾਨ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਮੁਲਾਜ਼ਮ ਭਾਵੇਂ ਕਿ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ ਪ੍ਰੰਤੂ ਹੁਣ ਜਦਕਿ ਭਗਵੰਤ ਮਾਨ ਸਰਕਾਰ ਨੇ ਇਹ ਐਲਾਨ ਕਰ ਦਿੱਤਾ ਹੈ ਤਾਂ ਇਹੀ ਮੁਲਾਜ਼ਮ ਆੱਫ ਦੀ ਰਿਕਾਰਡ ਇਹ ਮੰਨ ਰਹੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨਾ ਖਾਲਾ ਜੀ ਦਾ ਵਾੜਾ ਨਹੀਂ ਹੈ। ਦੂਜੇ ਪਾਸੇ ਪੰਜਾਬ ਸਿਰ ਚੜਿਆ ਕਰਜ਼ਾ ਅਮਰਵੇਲ ਵਾਂਗ ਵਧ ਰਿਹਾ ਹੈ। ਜੇਕਰ ਕਰਜ਼ਾ ਵਧਣ ਦੀ ਰਫਤਾਰ ਇਹੀ ਰਹੀ ਤਾਂ 2024-25 ਤੱਕ ਕੁੱਲ ਬਜਟ ਦਾ 20 ਫ਼ੀਸਦੀ ਕਰਜ਼ੇ ਦਾ ਵਿਆਜ਼ ਚੁਕਾਉਣ ਵਿੱਚ ਹੀ ਲੱਗੇਗਾ। ਇਹ ਹਾਲਾਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਵਿੱਚ ਵੱਡੀ ਰੁਕਾਵਟ ਬਣਨਗੇ। ਪੰਜਾਬ ਸਰਕਾਰ ਦੇ ਮੁਲਾਜ਼ਮ ਵੀ ਪੁਰਾਣੀ ਪੈਨਸ਼ਨ ਸਕੀਮ ਸੰਬੰਧੀ ਦੁਬਾਰਾ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨੂੰ ਦੀਵਾਲੀ ਗਿਫ਼ਟ ਦੇਣ ਸੰਬੰਧੀ ਪੁੱਛਣ ਲੱਗੇ ਹਨ। ਆਰਥਿਕ ਮਾਹਿਰਾਂ ਅਨੁਸਾਰ ਜੇਕਰ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਣ ਸੰਬੰਧੀ ਕੋਈ ਕਦਮ ਉਠਾਉਂਦੀ ਹੈ ਤਾਂ ਇਹ ਹੋਰ ਕਰਜ਼ਾ ਲੈਣ ਤੋਂ ਬਗੈਰ ਸੰਭਵ ਨਹੀਂ ਹੈ ਜਦਕਿ ਭਗਵੰਤ ਮਾਨ ਸਰਕਾਰ ਪਹਿਲਾਂ ਹੀ ਕਰੀਬ 10 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ, ਅਜਿਹੇ ਹਾਲਾਤਾਂ ’ਚ ਸਰਕਾਰ ਨੂੰ ਅਲੋਚਨਾ ਦਾ ਸਾਹਮਣਾ ਵੀ ਕਰਨਾ ਪਵੇਗਾ ਕਿਉਂਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ’ਚ ਪੰਜਾਬ ਸਿਰ ਚੜੇ 3 ਲੱਖ ਕਰੋੜ ਦੇ ਕਰਜ਼ੇ ਨੂੰ ਮੁੱਖ ਮੁੱਦਾ ਬਣਾ ਕੇ ਅਕਾਲੀ ਦਲ ਅਤੇ ਕਾਂਗਰਸ ਨੂੰ ਆਰਥਿਕ ਮੁਹਾਜ਼ ’ਤੇ ਨਾਕਾਮ ਅਤੇ ਜ਼ਿੰਮੇਵਾਰ ਦੱਸਿਆ ਸੀ। ਬਹਰਹਾਲ ! ਮੁਲਾਜ਼ਮ ਦੀਵਾਲੀ ਗਿਫ਼ਟ ਦੀ ਉਡੀਕ ਕਰ ਰਹੇ ਹਨ ਪ੍ਰੰਤੂ ਸਰਕਾਰ ਦੀ ਹਾਲਤ ਗਰੀਨ ਪਟਾਕੇ ਖਰੀਦਣ ਵਾਲੀ ਹੀ ਬਣੀ ਹੋਈ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਅੰਮਿ੍ਤਸਰ ਏਅਰਪੋਰਟ ’ਤੇ ਫੜਿਆ 22 ਲੱਖ ਦਾ ਸੋਨਾ

Next Post

ਡੇਰਾ ਪ੍ਰੇਮੀ ਪ੍ਰਦੀਪ ਦੇ ਤਿੰਨ ਹੋਰ ਕਾਤਲ ਕਾਬੂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਡੇਰਾ ਪ੍ਰੇਮੀ ਪ੍ਰਦੀਪ ਦੇ ਤਿੰਨ ਹੋਰ ਕਾਤਲ ਕਾਬੂ

ਡੇਰਾ ਪ੍ਰੇਮੀ ਪ੍ਰਦੀਪ ਦੇ ਤਿੰਨ ਹੋਰ ਕਾਤਲ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend