Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਪਾ ਰੇਪ ਕਾਂਡ : ਖਾਕੀ ਦੀ ਭੂਮਿਕਾ ’ਤੇ ਫੇਰ ਉੱਠੀਆਂ ਉਂਗਲੀਆਂ, ਦਰਖ਼ਾਸਤ ਮਿਲਣ ਤੋਂ ਬਾਅਦ ਵੀ 20 ਦਿਨਾਂ ਤੱਕ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

Nirmal Pandori by Nirmal Pandori
11/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਤਪਾ ਰੇਪ ਕਾਂਡ : ਖਾਕੀ ਦੀ ਭੂਮਿਕਾ ’ਤੇ ਫੇਰ ਉੱਠੀਆਂ ਉਂਗਲੀਆਂ, ਦਰਖ਼ਾਸਤ ਮਿਲਣ ਤੋਂ ਬਾਅਦ ਵੀ 20 ਦਿਨਾਂ ਤੱਕ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਐਸਸੀ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਲਿਸ ਦੀ ਨੀਂਦ ਖੁੱਲ੍ਹੀ

ਬਰਨਾਲਾ, 17 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਤਪਾ ਵਿਖੇ ਇੱਕ ਨਾਬਾਲਿਗ ਲੜਕੀ ਨਾਲ ਸ਼ਹਿਰ ਦੇ ਹੀ ਇੱਕ ਵਿਅਕਤੀ ਵੱਲੋਂ ਡਰਾ ਧਮਕਾ ਕੇ ਕਈ ਵਾਰ ਬਲਾਤਕਾਰ ਕਰਨ ਸੰਬੰਧੀ ਲਿਖਤੀ ਦਰਖ਼ਾਸਤ ਮਿਲਣ ਤੋਂ 20 ਦਿਨ ਬਾਅਦ ਤੱਕ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣਾ ਸ਼ੱਕ ਦੇ ਘੇਰੇ ਵਿੱਚ ਹੈ। ਬਰਨਾਲਾ ਪੁਲਿਸ ਦੀ ਇਸ ਵੱਡੀ ਲਾਪਰਵਾਹੀ ਨੇ ਪੁਲਿਸ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ਹੈ। ਤਪਾ ਦੀ ਵਸਨੀਕ ਇੱਕ ਨਾਬਾਲਿਗ ਲੜਕੀ ਨੇ ਆਪਣੀ ਸਹੇਲੀ ਦੇ ਪਿਤਾ ਵੱਲੋਂ ਡਰਾ ਧਮਕਾ ਕੇ ਕਈ ਵਾਰ ਬਲਾਤਕਾਰ ਕੀਤੇ ਜਾਣ ਸੰਬੰਧੀ ਲਿਖਤੀ ਸ਼ਿਕਾਇਤ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ। ਪੀੜਤ ਲੜਕੀ ਨੇ ਦੋਸ਼ੀ ਵੱਲੋਂ ਉਸ ਨੂੰ ਹੋਰ ਵਿਅਕਤੀਆਂ ਸਾਹਮਣੇ ਜ਼ਬਰਦਸਤੀ ਪੇਸ਼ ਕਰਨ ਦਾ ਸਨਸਨੀਖੇਜ ਖੁਲਾਸਾ ਵੀ ਕੀਤਾ। ਪੀੜਤ ਨਾਬਾਲਿਗਾ ਨੇ ਸਾਰੇ ਘਟਨਾਕ੍ਰਮ ਵਿੱਚ ਇੱਕ ਔਰਤ ਦੀ ਭੂਮਿਕਾ ਬਾਰੇ ਵੀ ਦਰਖ਼ਾਸਤ ਵਿੱਚ ਸਾਫ਼ ਤੌਰ ’ਤੇ ਲਿਖਿਆ ਹੈ। ਇਸ ਤੋਂ ਇਲਾਵਾ ਪੀੜਤ ਲੜਕੀ ਨੇ ਇਹ ਵੀ ਲਿਖਿਆ ਹੈ ਕਿ ਦੋਸ਼ੀ ਨੇ ਉਸ ਦੀ ਅਸ਼ਲੀਲ ਵੀਡੀਓ ਬਣਾਈ ਅਤੇ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਦਾ ਸਰੀਰਕ ਸੋਸ਼ਣ ਕਰਦਾ ਰਿਹਾ ਹੈ। ਲੜਕੀ ਨੇ ਇਹ ਵੀ ਦੱਸਿਆ ਕਿ ਦੋਸ਼ੀ ਨੇ ਉਸ ਕੋਲੋ ਉਸ ਦੀ ਭੂਆ ਦੇ ਘਰੋਂ ਸੋਨਾ ਵੀ ਚੋਰੀ ਕਰਵਾਇਆ। ਹੈਰਾਨੀ ਦੀ ਗੱਲ ਹੈ ਕਿ ਬਲਾਤਕਾਰ ਅਤੇ ਹੋਰ ਗੰਭੀਰ ਦੋਸ਼ਾਂ ਨਾਲ ਭਰੀ ਇੱਕ ਨਾਬਾਲਿਗ ਦੀ ਦਰਖ਼ਾਸਤ ਮਿਲਣ ਤੋਂ ਬਾਅਦ ਵੀ ਬਰਨਾਲਾ ਪੁਲਿਸ ਤੁਰੰਤ ਹਰਕਤ ਵਿੱਚ ਨਹੀਂ ਆਈ ਅਤੇ ਦਰਖ਼ਾਸਤ ਮਿਲਣ ਤੋਂ 20 ਦਿਨਾਂ ਤੱਕ ਵੀ ਪੁਿਲਸ ਨੇ ਬਲਾਤਕਾਰ ਦੇ ਦੋਸ਼ਾਂ ਸੰਬੰਧੀ ਕੋਈ ਕਾਰਵਾਈ ਨਾ ਕਰਕੇ ਆਪਣੇ ਆਪ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ਹੈ ਪ੍ਰੰਤੂ ਏਥੇ ‘‘ਰਾਣੀ ਨੂੰ ਅੱਗਾ ਢੱਕਣ’’ ਲਈ ਕੌਣ ਕਹੇਗਾ ਕਿਉਂਕਿ ਉਕਤ ਮਾਮਲੇ ਸੰਬੰਧੀ ਪੁਲਿਸ ਦੀ ਲਾਪਰਵਾਹੀ ਬਾਰੇ ਗੱਲ ਕਰਨ ਲਈ ਸੱਤਾਧਾਰੀ ਪਾਰਟੀ ਦੇ ਜ਼ਿਲੇ ਨਾਲ ਸੰਬੰਧਿਤ ਆਗੂਆਂ ਨੇ ਵਾਰ-ਵਾਰ ਫੋਨ ਕਰਨ ’ਤੇ ਵੀ ਫੋਨ ਨਹੀਂ ਚੁੱਕਿਆ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਪੀੜਤ ਲੜਕੀ ਆਪਣੇ ਪਰਿਵਾਰ ਸਮੇਤ ਐਸਸੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ ਨੂੰ ਮਿਲੀ ਅਤੇ ਆਪਣੇ ਨਾਲ ਬੀਤੀ ਸਾਰੀ ਘਟਨਾ ਤੇ ਪੁਲਿਸ ਦੀ ਚੁੱਪ ਸੰਬੰਧੀ ਜਾਣਕਾਰੀ ਵੀ ਦਿੱਤੀ। ਸ੍ਰੀਮਤੀ ਪੂਨਮ ਕਾਂਗੜਾ ਨੇ ਤੁਰੰਤ ਜ਼ਿਲੇ ਦੇ ਪੁਲਿਸ ਅਧਿਕਾਰੀਆਂ ਨੂੰ ਉਕਤ ਮਾਮਲੇ ਵਿੱਚ ਬਣਦੀ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਿਸ ਤੋਂ ਬਾਅਦ ਤਪਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਵਿਅਕਤੀ ਅਮਨ ਤਾਇਲ ਸਮੇਤ ਇੱਕ ਹੋਰ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ। ਸਿਤਮਜ਼ਰੀਫੀ ਹੈ ਕਿ ਪੁਲਿਸ ਨੇ ਜਿੱਥੇ ਪੀੜਤ ਲੜਕੀ ਦੀ ਦਰਖ਼ਾਸਤ ਦੇ ਮਾਮਲੇ ’ਚ ਸਮੇਂ ਸਿਰ ਕਾਰਵਾਈ ਨਾ ਕਰਕੇ ਪੀੜਤ ਪਰਿਵਾਰ ਨੂੰ ਮਾਨਸਿਕ ਪੀੜਾ ਦਿੱਤੀ ਹੈ ਉੱਥੇ ਦੂਜੇ ਪਾਸੇ ਜ਼ਿਲਾ ਪੁਲਿਸ ਵੱਲੋਂ ਉਕਤ ਮਾਮਲੇ ’ਚ ਦਰਜ ਕੀਤੇ ਮੁਕੱਦਮੇ ਦੀ ਜਾਰੀ ਕੀਤੀ ਕ੍ਰਾਈਮ ਰਿਪੋਰਟ ਵਿੱਚ ਪੀੜਤ ਲੜਕੀ ਦਾ ਅਸਲ ਨਾਮ ਜ਼ਾਹਿਰ ਕਰਕੇ ਮਾਨਯੋਗ ਅਦਾਲਤ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਹਨ ਅਤੇ ਜ਼ਬਰ-ਜਨਾਹ ਦੀ ਪੀੜਤ ਇੱਕ ਨਾਬਾਲਿਗਾ ਦੀ ਪੀੜ ਨੂੰ ਹੋਰ ਵਧਾਉਣ ਦਾ ਕੋਝਾ ਯਤਨ ਕੀਤਾ ਹੈ। ਸਵਾਲ ਉਠਦੇ ਹਨ ਕਿ ਕੀ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਉਕਤ ਮਾਮਲੇ ਵਿੱਚ ਸਮੇਂ ਸਿਰ ਕਾਰਵਾਈ ਨਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਅਤੇ ਪੀੜਤ ਲੜਕੀ ਦਾ ਕ੍ਰਾਈਮ ਰਿਪੋਰਟ ਵਿੱਚ ਅਸਲ ਨਾਮ ਜ਼ਾਹਿਰ ਕਰਨ ਵਾਲੇ ਮੁਲਾਜ਼ਮਾਂ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਜਾਂ ਫਿਰ ਹਮੇਸ਼ਾ ਦੀ ਤਰਾਂ ਆਪਣਿਆਂ ਨੂੰ ਬਚਾ ਲਿਆ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਮਗਨਰੇਗਾ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ 18 ਅਤੇ 19 ਨਵੰਬਰ ਨੂੰ ਲੱਗਣਗੇ ਕੈਂਪ

Next Post

ਪੰਜਾਬ ’ਚ ਗਲਤ ਨੀਲੇ ਕਾਰਡਾਂ ’ਤੇ ਵੱਜੇਗੀ ਲਾਲ ਲਕੀਰ, ਹੁਣ ਫੇਰ ਹੋਵੇਗੀ ਪੜ੍ਹਤਾਲ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਪੰਜਾਬ ’ਚ ਗਲਤ ਨੀਲੇ ਕਾਰਡਾਂ ’ਤੇ ਵੱਜੇਗੀ ਲਾਲ ਲਕੀਰ, ਹੁਣ ਫੇਰ ਹੋਵੇਗੀ ਪੜ੍ਹਤਾਲ

ਪੰਜਾਬ ’ਚ ਗਲਤ ਨੀਲੇ ਕਾਰਡਾਂ ’ਤੇ ਵੱਜੇਗੀ ਲਾਲ ਲਕੀਰ, ਹੁਣ ਫੇਰ ਹੋਵੇਗੀ ਪੜ੍ਹਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend