ਬਰਨਾਲਾ, 19 ਨਵੰਬਰ (ਨਿਰਮਲ ਸਿੰਘ ਪੰਡੋਰੀ) :-
ਪਾਵਰਕਾਮ ਵੱਲੋਂ ਦਿੱਤੀ ਸੂਚਨਾ ਅਨੁਸਾਰ 20 ਨਵੰਬਰ ਐਤਵਾਰ ਨੂੰ ਬਰਨਾਲਾ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਦਿਨ ਵੇਲੇ ਬਿਜਲੀ ਸਪਲਾਈ ਬੰਦ ਰਹੇਗੀ। ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਦੇ ਮੱਦੇਨਜ਼ਰ ਸ਼ਹਿਰ ਦੀ ਲੱਖੀ ਕਾਲੋਨੀ, ਹੰਡਿਆਇਆ ਰੋਡ, ਗੁਰੂ ਤੇਗ ਬਹਾਦਰ ਨਗਰ , ਕਚਿਹਰੀ ਚੌਂਕ, ਬਾਬਾ ਦੀਪ ਸਿੰਘ ਨਗਰ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਰਹੇਗੀ।








