Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

x.y.z: ਬਾਨਾਮ ਅਮਨ ਕਾਨੂੰਨ ਦੀ ਸਥਿਤੀ ਬਾਨਾਮ ਸਟੇਟਸ ਸਿੰਬਲ.. .. ਤੇ ਪੰਜਾਬ ਦਾ ਖ਼ਜ਼ਾਨਾ

Nirmal Pandori by Nirmal Pandori
11/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
x.y.z: ਬਾਨਾਮ ਅਮਨ ਕਾਨੂੰਨ ਦੀ ਸਥਿਤੀ ਬਾਨਾਮ ਸਟੇਟਸ ਸਿੰਬਲ.. .. ਤੇ ਪੰਜਾਬ ਦਾ ਖ਼ਜ਼ਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਸੂਬੇ ਦੇ ਰਾਜਨੀਤਿਕ, ਧਾਰਮਿਕ ਅਤੇ ਕਾਰਪੋਰੇਟ ਘਰਾਣਿਆਂ ਨਾਲ ਸੰਬੰਧਿਤ ਵਿਅਕਤੀਆਂ ਦੀ ਸੁਰੱਖਿਆ ਸੰਬੰਧੀ ਰੀਵਿਊ ਕਰ ਰਹੀਆਂ ਹਨ, ਜਿਸ ਤਹਿਤ ਇੰਟੈਲੀਜੈਂਸ ਬਿਊਰੋ ਨੇ ਸੂਬੇ ’ਚ ਚਾਰ ਭਾਜਪਾ ਆਗੂਆਂ ਦੀ ਜਾਨ ਨੂੰ ਖ਼ਤਰੇ ਦੀ ਰਿਪੋਰਟ ਦਿੱਤੀ ਸੀ ਜਿਸ ਤੋਂ ਬਾਅਦ ਇਨਾਂ ਆਗੂਆਂ ਨੂੰ ਵਾਧੂ ਸੁਰੱਖਿਆ ਦਿੱਤੀ ਗਈ ਹੈ। ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਭਾਜਪਾ ’ਚ ਸ਼ਾਮਲ ਹੋਏ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ,ਗੁਰਪ੍ਰੀਤ ਸਿੰਘ ਕਾਂਗੜ,ਜਗਦੀਪ ਸਿੰਘ ਨਕਈ ਅਤੇ ਸਾਬਕਾ ਐਮਐਲਏ ਅਮਰਜੀਤ ਸਿੰਘ ਟਿੱਕਾ ਨੂੰ ਐਕਸ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਆਈਬੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਦਿੱਤੀ ਸੀ ਕਿ ਇਨਾਂ ਨੇਤਾਵਾਂ ਉੱਪਰ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਕੁਝ ਹਿੰਦੂ ਆਗੂਆਂ ਨੂੰ ਬੁਲੇਟਪਰੂਫ ਜੈਕੇਟਾਂ ਤੇ ਵਾਧੂ ਸੁਰੱਖਿਆ ਕਰਮਚਾਰੀ ਦਿੱਤੇ ਗਏ ਹਨ। ਪੰਜਾਬੀ ਗਾਇਕ ਬੱਬੂ ਮਾਨ ਨੂੰ ਧਮਕੀ ਮਿਲਣ ਤੋਂ ਬਾਅਦ ਵਾਧੂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ’ਚ ਡੇਰਾ ਸਿਰਸਾ ਦੇ ਨਾਮ ਚਰਚਾ ਘਰਾਂ, ਸਰਗਰਮ ਭੰਗੀਦਾਸਾਂ ਅਤੇ ਕੁਝ ਹੋਰ ਮੋਹਤਬਰ ਆਗੂਆਂ ਦੀ ਸੁਰੱਖਿਆ ਵਧਾਈ ਗਈ ਹੈ। ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਦੇ ਕਤਲ ਵਿੱਚ ਫੜੇ ਗਏ ਸ਼ੂਟਰਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੁਝ ਹੋਰ ਡੇਰਾ ਪ੍ਰੇਮੀਆਂ ਉੱਪਰ ਹਮਲਾ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਭਾਵੇਂ ਕਿ ਸੂਬੇ ਦੇ ਹਾਲਾਤਾਂ ਨੂੰ ਯੂਪੀ ਤੇ ਬਿਹਾਰ ਤੋਂ ਬਿਹਤਰ ਦੱਸ ਕੇ ਵਿਰੋਧੀਆਂ ਦੀ ਅਲੋਚਨਾ ਤੋਂ ਬਚਣ ਦੇ ਯਤਨ ਕਰ ਰਹੀ ਹੈ ਪ੍ਰੰਤੂ ਸੂਬੇ ਦੇ ਨੇਤਾਵਾਂ ਤੇ ਧਾਰਮਿਕ ਆਗੂਆਂ ਨੂੰ ਥੋਕ ’ਚ ਦਿੱਤੇ ਜਾ ਰਹੇ ਸੁਰੱਖਿਆ ਕਰਮੀ ਸੂਬੇ ਦੇ ਅਸਲ ਹਾਲਾਤਾਂ ਦੀ ਤਸਦੀਕ ਕਰ ਰਹੇ ਹਨ। ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਭਾਜਪਾ ਆਗੂਆਂ ਨੂੰ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਆਪਣਿਆਂ ਨੂੰ ਰਿਊੜੀਆਂ ਵਾਂਗ ਸੁਰੱਖਿਆ ਕਰਮਚਾਰੀ ਦਿੱਤੇ ਜਾ ਰਹੇ ਹਨ। ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਰੱਖਿਆ ਲੈਣ ਲਈ ਬਹਾਨੇ ਵਜੋਂ ਵਰਤਿਆ ਜਾ ਰਿਹਾ ਹੈ। ਆਗੂਆਂ ਦੀ ਸੁਰੱਖਿਆ ਵਧਾਉਣ ਦੇ ਫ਼ੈਸਲੇ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਕੁਝ ਨੇਤਾਵਾਂ ਦੀ ਘੱਟ ਕੀਤੀ ਸੁਰੱਖਿਆ ਸੰਬੰਧੀ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਪੂਰੀ ਤਰਾਂ ਫੂਕ ਕੱਢ ਦਿੱਤੀ ਹੈ। ਪੰਜਾਬ ਸਰਕਾਰ ਸੂਬੇ ਦੀ ਆਰਥਿਕ ਸਥਿਤੀ ਦੇ ਮੱਦੇਨਜ਼ਰ ਹਰ ਮੁਹਾਜ ’ਤੇ ਖ਼ਰਚੇ ਘੱਟ ਕਰਨ ਦੀ ਚਾਹਵਾਨ ਹੈ ਪ੍ਰੰਤੂ ਇਹ ਪੂਰੀ ਤਰਾਂ ਸਪੱਸ਼ਟ ਹੈ ਕਿ ਸਿਆਸੀ ਧਾਰਮਿਕ ਤੇ ਹੋਰ ਆਗੂਆਂ ਦੀ ਸੁਰੱਖਿਆ ਉੱਪਰ ਕੀਤਾ ਜਾ ਰਿਹਾ ਕਰੋੜਾਂ ਰੁਪਏ ਦਾ ਖ਼ਰਚ ਕਦੇ ਘੱਟ ਨਹੀਂ ਹੋਵੇਗਾ । ਸੁਰੱਖਿਆ ਖ਼ਰਚ ਘੱਟ ਕਰਨ ਸੰਬੰਧੀ ਪੰਜਾਬ ਸਰਕਾਰ ਦੀ ਸਥਿਤੀ ਸੱਪ ਦੇ ਮੂੰਹ ’ਚ ਕੋਹੜ ਕਿਰਲੀ ਵਾਲੀ ਬਣੀ ਹੋਈ ਹੈ, ਕਿਉਂਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਰਕਾਰ ਨੂੰ ਸਖ਼ਤ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਹ ਅਲੋਚਨਾ ਅਜੇ ਤੱਕ ਵੀ ਸਰਕਾਰ ਦਾ ਖਹਿੜਾ ਨਹੀਂ ਛੱਡ ਰਹੀ। ਇਸ ਲਈ ਸੁਰੱਖਿਆ ਖ਼ਰਚ ਘੱਟ ਕਰਨ ਦੀ ਚਾਹਵਾਨ ਸਰਕਾਰ ਕੁਝ ਲੋਕਾਂ ਨੂੰ ਵਾਧੂ ਸੁਰੱਖਿਆ ਦੇਣ ਲਈ ਮਜ਼ਬੂਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਵਾਲੀਬਾਲ: ਸਾਈ ਵਿੰਗ ਬਾਦਲ ਨੇ ਸਪੋਰਟਸ ਸਕੂਲ ਘੁੱਦਾ ਨੂੰ ਹਰਾ ਕੇ ਪਹਿਲਾ ਸਥਾਨ ਮੱਲਿਆ

Next Post

x.y.z : ਬਾਨਾਮ ਅਮਨ ਕਾਨੂੰਨ ਦੀ ਸਥਿਤੀ ਬਾਨਾਮ ਸਟੇਟਸ ਸਿੰਬਲ.. .. ਤੇ ਪੰਜਾਬ ਦਾ ਖ਼ਜ਼ਾਨਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
x.y.z : ਬਾਨਾਮ ਅਮਨ ਕਾਨੂੰਨ ਦੀ ਸਥਿਤੀ ਬਾਨਾਮ ਸਟੇਟਸ ਸਿੰਬਲ.. .. ਤੇ ਪੰਜਾਬ ਦਾ ਖ਼ਜ਼ਾਨਾ

x.y.z : ਬਾਨਾਮ ਅਮਨ ਕਾਨੂੰਨ ਦੀ ਸਥਿਤੀ ਬਾਨਾਮ ਸਟੇਟਸ ਸਿੰਬਲ.. .. ਤੇ ਪੰਜਾਬ ਦਾ ਖ਼ਜ਼ਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend