ਬਰਨਾਲਾ, 19 ਨਵੰਬਰ (ਵੀਨੂ) :
ਬੁਲੇਟ ਮੋਟਰਸਾਈਕਲਾਂ’ ਤੇ ਪਟਾਕੇ ਪਾਉਣ ਵਾਲਿਆਂ ਖਿਲਾਫ਼ ਸਖ਼ਤੀ ਵਰਤਦੇ ਹੋਏ ਬਰਨਾਲਾ ਪੁੁਲਿਸ ਨੇ ਪਟਾਕੇ ਪਾਉਣ ਵਾਲੇ ਮਨਚਲੇ ਨੌਜਵਾਨਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਬਰਨਾਲਾ ਸ਼ਹਿਰ ਵਿੱਚ ਥਾਂ-ਥਾਂ ’ਤੇ ਸਪੈਸ਼ਲ ਨਾਕੇ ਲਗਾ ਕੇ ਬੁਲੇਟ ਮੋਟਰਸਾਈਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਨ੍ਹਾਂ ਵਾਹਨਾਂ ਦੇ ਸਲੈਂਸਰ ਮੋਡੀਫਾਈ ਕੀਤੇ ਹੋਏ ਹਨ , ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਮੋਡੀਫਾਈ ਕੀਤੇ ਸਲੈਂਸਰ ਮੌਕੇ ’ਤੇ ਹੀ ਉਤਾਰੇ ਜਾ ਰਹੇ ਹਨ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਟ੍ਰੈਫਿਕ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਪੀਸੀਆਰ ਇੰਚਾਰਜ ਸਬ-ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਵਿੰਗ ਅਤੇ ਪੀਸੀਆਰ ਵਿੰਗ ਵੱਲੋਂ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਪਾਉਣ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਅਤੇ ਮੋਟਰਸਾਈਕਲ ਮਕੈਨਿਕਾਂ ਨੂੰ ਅਪੀਲ ਕੀਤੀ ਕਿ ਵਾਹਨਾਂ ਦੇ ਸਲੈਂਸਰਾਂ ਵਿੱਚ ਕੋਈ ਤਬਦੀਲੀ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।









