Gee 98News

ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਕਵਾਇਦ ਸ਼ੁਰੂ, ਪੁਲਿਸ ਕਮਿਸ਼ਨਰ ਨੇ ਕੀਤੀ ਮੁਲਾਕਾਤ

ਚੰਡੀਗੜ੍ਹ- ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਅਤੇ ਫਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਦੋ ਸੀਨੀਅਰ ਪੁਲੀਸ ਅਫ਼ਸਰਾਂ ਵੱਲੋਂ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਇਸ ਮੁਲਾਕਾਤ ਨੂੰ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਵਾਉਣ ਦੇ ਯਤਨਾਂ ਵਜੋਂ ਵੇਖਿਆ ਜਾ ਰਿਹਾ ਹੈ ਪਰੰਤੂ ਜਗਜੀਤ ਸਿੰਘ ਡੱਲੇਵਾਲ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਜਦ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾ ਪੂਰੀਆਂ ਨਹੀਂ ਕਰਦੇ ਉਦੋਂ ਤੱਕ ਉਹ ਆਪਣਾ ਮਰਨ ਵਰਤ ਖ਼ਤਮ ਨਹੀਂ ਕਰਨਗੇ। ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਦੇ ਉਸ ਬਿਆਨ ਦਾ ਸਖਤ ਵਿਰੋਧ ਕੀਤਾ ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਅੱਜਕੱਲ੍ਹ ਧਰਨਿਆਂ ਦਾ ਰਿਵਾਜ ਹੋ ਗਿਆ ਹੈ। ਡੱਲੇਵਾਲ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਹਨਾਂ ਦੀ ਪਾਰਟੀ ਧਰਨਿਆਂ ਵਿਚੋਂ ਹੀ ਪੈਦਾ ਹੋਈ ਹੈ, ਜਦੋਂ ਹੁਣ ਇਨ੍ਹਾਂ ਦੇ ਖ਼ਿਲਾਫ਼ ਧਰਨੇ ਲੱਗਣੇ ਸ਼ੁਰੂ ਹੋਏ ਹਨ ਤਾਂ ਇਹਨਾਂ ਨੂੰ ਧਰਨਿਆਂ ਤੋਂ ਨਫ਼ਰਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਸ਼ਾਮਲ ਹੁੰਦੇ ਰਹੇ ਹਨ।

error: Content is protected !!