ਬਰਨਾਲਾ, 24 ਨਵੰਬਰ (ਸੋਨੀ ਧਨੌਲਾ) :
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ‘ਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਮੋਤੀਆ ਮੁਕਤ ਅਭਿਆਨ ਤਹਿਤ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਲਗਾਏ ਜਾ ਰਹੇ ਕੈਂਪਾਂ ‘ਚ ਜਾਂਚ ਕਰਾਉਣ, ਪੁਰਸ ਨਸਬੰਦੀ ਪੰਦਰਵਾੜਾ, ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਲਾਰਵਾ ਨਸਟ ਕਰਾਉਣ, ਜੱਚਾ-ਬੱਚਾ ਸੇਵਾਵਾਂ ,ਮੁਕੰਮਲ ਟੀਕਾਕਰਨ, ਤੰਬਾਕੂ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਪਾਲਣਾ, ਪੀ ਐਨ ਡੀ ਟੀ ਐਕਟ ਅਤੇ ਟੀ ਬੀ ਦੀ ਬਿਮਾਰੀ ਨੂੰ 2025 ਤੱਕ ਸਮਾਜ ‘ਚੋਂ ਖ਼ਤਮ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਸੰਚਾਰ ਸਾਧਨਾਂ ਅਤੇ ਗਰੁੱਪ ਮੀਟਿੰਗਾਂ ਰਾਹੀਂ ਜਾਗਰੂਕ ਕਰਨ ਬਾਰੇ ਕਿਹਾ ਗਿਆ। ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ ਕੁਮਾਰ, ਜ਼ਿਲ੍ਹਾ ਡੀ ਐਮ ਸੀ ਡਾ. ਗੁਰਮਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।









