Gee 98News

ਆਂਗਣਵਾੜੀ ਵਰਕਰਾਂ ਨੂੰ ਸੰਘਰਸ਼ ਦੇ ਮੂਡ ‘ਚ,..ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ

-ਸਰਕਾਰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਲਵੇ-ਭੋਲੀ ਕੌਰ

ਮਹਿਲ ਕਲਾਂ 25 ਨਵੰਬਰ ( ਜਸਵੰਤ ਸਿੰਘ ਲਾਲੀ)-

ਆਂਗਣਵਾੜੀ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਉਪਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਗੱਲਬਾਤ ਕਰਦੇ ਹੋਏ ਬਲਾਕ ਪ੍ਰਧਾਨ ਪ੍ਰਧਾਨ ਭੋਲੀ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ ਸਬੰਧੀ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੰਗ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਕਤ ਮੰਗਾਂ ਤੋਂ ਇਲਾਵਾ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ ਜੋ ਕਈ ਵਾਰ ਲਿਖਤੀ ਤੌਰ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤਾ ਜਾ ਚੁਕਾ ਹੈ ਪਰ ਜਾਣ ਬੁੱਝ ਕੇ ਸਰਕਾਰ ਬੇਰੁਖੀ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਮੁੱਢਲੀਆਂ ਸਹੂਲਤਾਂ ਦੀ ਵੀ ਕਮੀਂ ਹੈ ਅਤੇ ਲੋੜੀਂਦਾ ਸਮਾਨ ਵੀ ਨਹੀਂ ਹੈ ਜਿਸ ਸਬੰਧੀ ਕਈ ਵਾਰ ਨੂੰ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਯੂਨੀਅਨ ਦੀ ਆਗੂ ਗੁਰਮੇਲ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਸੰਦੀਪ ਕੌਰ, ਕੁਲਵੰਤ ਕੌਰ, ਹਰਪ੍ਰੀਤ ਕੌਰ, ਜਸਪਾਲ ਕੌਰ ਆਦਿ ਮੌਜੂਦ ਸਨ।

Gee98 Ads
error: Content is protected !!