Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਰੀ ਸ਼ਕਤੀ ਜਿੰਦਾਬਾਦ : ਬਰਨਾਲਾ ਦੀ ਵਾਗਡੋਰ ਮਹਿਲਾ ਅਫਸਰਾਂ ਦੇ ਹੱਥ

Nirmal Pandori by Nirmal Pandori
11/27/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਾਰੀ ਸ਼ਕਤੀ ਜਿੰਦਾਬਾਦ : ਬਰਨਾਲਾ ਦੀ ਵਾਗਡੋਰ ਮਹਿਲਾ ਅਫਸਰਾਂ ਦੇ ਹੱਥ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 27 ਨਵੰਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਐਤਵਾਰ ਜਾਰੀ ਕੀਤੀ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਬਦਲ ਕੇ ਸ੍ਰੀਮਤੀ ਪੂਨਮਦੀਪ ਕੌਰ IAS ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 2013 ਬੈਚ ਦੇ ਆਈਏਐਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਪੀਆਰਟੀਸੀ ਬਤੌਰ ਮੈਨੇਜਿੰਗ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਬਰਨਾਲਾ ਵਿੱਚ ਬਤੌਰ ਡਿਪਟੀ ਕਮਿਸ਼ਨਰ ਮਹਿਲਾ ਅਫ਼ਸਰ ਦੀ ਨਿਯੁਕਤੀ ਤੋਂ ਬਾਅਦ ਹੁਣ ਜਿਲ੍ਹੇ ਵਿਚ 5 ਚੋਟੀ ਦੇ ਅਹੁਦਿਆਂ ‘ਤੇ ਮਹਿਲਾਵਾਂ ਦੀ ਸਰਦਾਰੀ ਹੈ। ਡੀਸੀ ਤੋਂ ਬਾਅਦ ਦੂਜੇ ਵੱਡੇ ਅਹੁਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਸ੍ਰੀਮਤੀ ਲਵਜੀਤ ਕਲਸੀ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ ਆਪਣੀ ਨਿਯੁਕਤੀ ਤੋਂ ਕੁਝ ਦਿਨਾਂ ਵਿਚ ਹੀ ਆਪਣੀਆਂ ਸਰਗਰਮੀਆਂ ਨਾਲ ਜ਼ਿਲ੍ਹੇ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਸਰਕਾਰ ਲਈ ਸੋਨੇ ਦੇ ਆਂਡੇ ਦੇਣ ਵਾਲੇ ਵਿਭਾਗ ਵਜੋਂ ਦੇਖੇ ਜਾਣ ਵਾਲੇ ਮਾਲ ਵਿਭਾਗ ਵੀ ਬਰਨਾਲਾ ਜ਼ਿਲ੍ਹੇ ਵਿਚ ਮਹਿਲਾ ਅਫਸਰ ਦੇ ਹੱਥ ਹੈ। ਇੱਕ ਤੇਜ਼ ਤਰਾਰ ਮਹਿਲਾ ਅਫਸਰ ਤਹਿਸੀਲਦਾਰ ਬਰਨਾਲਾ ਦਿਵਿਆ ਸਿੰਗਲਾ ਨੇ ਵੀ ਆਪਣੀ ਕਾਰਜ ਕੁਸ਼ਲਤਾ ਦਾ ਅਹਿਸਾਸ ਬਹੁਤ ਘੱਟ ਸਮੇਂ ਵਿੱਚ ਕਰਵਾਇਆ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਬਹੁਤ ਹੀ ਮਹੱਤਵਪੂਰਨ ਵਿਭਾਗ ਲੋਕ ਸੰਪਰਕ ਵਿਭਾਗ ਬਰਨਾਲਾ ‘ਚ ਦੋ ਇਮਾਨਦਾਰ ਅਤੇ ਸਮਰਪਿਤ ਮਹਿਲਾ ਅਫ਼ਸਰ ਡੀਪੀਆਰਓ ਮੇਘਾ ਮਾਨ ਅਤੇ ਏਪੀਆਰਓ ਜਗਬੀਰ ਕੌਰ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਬਾਖ਼ੂਬੀ ਕਰ ਰਹੇ ਹਨ। ਇਸ ਤਰ੍ਹਾਂ ਪੰਜਾਬ ਸਰਕਾਰ ਨੇ ਬਰਨਾਲਾ ਜ਼ਿਲ੍ਹੇ ਦੀ ਹਰ ਖੇਤਰ ਵਿੱਚ ਤਰੱਕੀ ਲਈ ਵਾਗਡੋਰ ਨਾਰੀ ਸ਼ਕਤੀ ਦੇ ਹੱਥ ਦੇ ਦਿੱਤੀ ਹੈ। ਭਾਵੇਂ ਕਿ ਸਾਰੇ ਪੁਰਸ਼ ਅਫਸਰਾਂ ਦੀ ਕਾਬਲੀਅਤ ਉੱਪਰ ਸ਼ੱਕ ਨਹੀਂ ਕੀਤਾ ਜਾ ਸਕਦਾ ਹੈ ਪਰੰਤੂ ਇਹ ਮੰਨਿਆ ਜਾਂਦਾ ਹੈ ਕਿ ਮਹਿਲਾ ਅਫਸਰ, ਕਰਮਚਾਰੀ ਜ਼ਿਆਦਾ ਇਮਾਨਦਾਰ ਅਤੇ ਸਮਰਪਿਤ ਹੁੰਦੇ ਹਨ ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਹਿੱਕ ‘ਤੇ ਗੋਡਾ… ਰੈੱਡ ਐਂਟਰੀ ਬਣ ਜਾਵੇਗੀ ਗਰੀਨ ਸਿਗਨਲ…!

Next Post

ਨਹਿਰੂ ਯੁਵਾ ਕੇਂਦਰ ਨੇ ਸੰਵਿਧਾਨ ਦਿਵਸ ਮਨਾਇਆ 

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਨਹਿਰੂ ਯੁਵਾ ਕੇਂਦਰ ਨੇ ਸੰਵਿਧਾਨ ਦਿਵਸ ਮਨਾਇਆ 

ਨਹਿਰੂ ਯੁਵਾ ਕੇਂਦਰ ਨੇ ਸੰਵਿਧਾਨ ਦਿਵਸ ਮਨਾਇਆ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend