Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਵਿਆਂਗ ਬੱਚਿਆਂ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ ਸਮਾਪਤ

Nirmal Pandori by Nirmal Pandori
11/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਿਵਿਆਂਗ ਬੱਚਿਆਂ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ ਸਮਾਪਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਰਾਏਕੋਟ, 28 ਨਵੰਬਰ ( ਗੁਰਭਿੰਦਰ ਗੁਰੀ) :

ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਈਓ ਜਸਵਿੰਦਰ ਕੌਰ ਤੇ ਜ਼ਿਲ੍ਹਾ ਖੇਡ ਕਨਵੀਨਰ ਬੀਪੀਈਓ ਅਫ਼ਸਰ ਇਤਬਾਰ ਸਿੰਘ ਦੀ ਅਗਵਾਈ ਵਿੱਚ ਦਿਵਿਆਂਗ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਤੌਰ ’ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਡਿੱਕੀ ਛਾਬੜਾ, ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਦੋਰਾਹਾ, ਸੀਆਈਸੀਯੂ ਲੁਧਿਆਣਾ, ਰੈੱਡ ਸਵਾਸਤਿਕ ਕਮੇਟੀ ਦੀ ਸਮੂਹ ਟੀਮ ਪੁੱਜੀ। ਇਸ ਸਮੇਂ ਜ਼ਿਲਾ ਖੇਡ ਕਨਵੀਨਰ ਇਤਬਾਰ ਸਿੰਘ ਤੇ ਡੀਐੱਸਈ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਦਿਵਿਆਂਗ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਹਨ। ਜਿਸ ਵਿੱਚ ਫੁੱਟਬਾਲ ਮੁੰਡੇ (ਦਿਮਾਗੀ ਤੌਰ ਤੇ ਕਮਜ਼ੋਰ) ਖੇਡ ਚੋਂ ਜ਼ੋਨ ਖੰਨਾ ਨੇ ਪਹਿਲਾ ਤੇ ਜ਼ੋਨ ਡੇਹਲੋ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਫੁੱਟਬਾਲ ਕੁੜੀਆਂ (ਦਿਮਾਗੀ ਤੌਰ ਤੇ ਕਮਜ਼ੋਰ) ਖੇਡ ਚੋਂ ਡੇਹਲੋਂ ਜ਼ੋਨ ਨੇ ਪਹਿਲਾ, ਜੋਨ ਖੰਨਾਂ ਨੇ ਦੂਸਰਾ ਸਥਾਨ ਹਾਸਲ ਕੀਤਾ। ਉਹਨਾਂ ਦੱਸਿਆ ਕਿ ਹੈਂਡਬਾਲ ਮੁੰਡੇ (ਬੋਲਣ ਸੁਣਨ ਤੋਂ ਅਸਮਰਥ) ਖੇਡ ਚੋਂ ਰਾਏਕੋਟ ਜ਼ੋਨ ਨੇ ਪਹਿਲਾ ਤੇ ਲੁਧਿਆਣਾ ਜ਼ੋਨ ਨੇ ਦੂਸਰਾ ਸਥਾਨ ਹਾਸਲ ਕੀਤਾ। ਫੁੱਟਬਾਲ ਮੁੰਡੇ (ਬੋਲਣ ਸੁਣਨ ਤੋਂ ਅਸਮਰਥ) ਖੇਡ ਚੋਂ ਲੁਧਿਆਣਾ ਜ਼ੋਨ ਨੇ ਪਹਿਲਾ ਤੇ ਰਾਏਕੋਟ ਜ਼ੋਨ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਦੌੜਾਂ, ਲੰਬੀ ਛਾਲ, ਬੈਡਮਿੰਟਨ, ਸ਼ਾਟਪੁੱਟ ਆਦਿ ਖੇਡ ਮੁਕਾਬਲੇ ਵੀ ਕਰਵਾਏ ਗਏ ਹਨ। ਸੰਬੋਧਨ ਕਰਦਿਆ ਡਿਪਟੀ ਡੀਈਓ ਜਸਵਿੰਦਰ ਸਿੰਘ ਤੇ ਖੇਡ ਕਨਵੀਨਰ ਇਤਬਾਰ ਸਿੰਘ ਨੇ ਕਿਹਾ ਕਿ ਇਹ ਦਿਵਿਆਂਗ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ ਤੇ ਵਿਲੱਖਣ ਪ੍ਰਤਿਭਾ ਅਤੇ ਵਿਸ਼ੇਸ਼ ਯੋਗਤਾਵਾਂ ਰੱਖਦੇ ਹਨ। ਇਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੀ ਆਈਈਡੀ ਕੰਪੋਨੈਂਟ ਦਾ ਉਦੇਸ਼ ਹੈ। ਉਹਨਾਂ ਕਿਹਾ ਕਿ ਇਹ ਵਿਲੱਖਣ ਪ੍ਰਤਿਭਾ ਦੇ ਮਾਲਕ ਬੱਚੇ ਸਾਡੇ ਲੁਧਿਆਣਾ ਜ਼ਿਲੇ ਦਾ ਮਾਣ ਹਨ ਤੇ ਇਸ ਦੌਰਾਨ ਦਿਵਿਆਂਗ ਬੱਚਿਆਂ ਵੱਲੋਂ ਡਾਂਸ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਖੇਡ ਕਨਵੀਨਰ ਬੀਪੀਈਓ ਇਤਬਾਰ ਸਿੰਘ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਟੀਮ ਅਤੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਤੇ ਖੇਡਾਂ ‘ਚ ਸੇਵਾ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਸਨਮਾਨ ਚਿੰਨ ਦੇਕੇ ਸਨਮਾਨਿਤ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਬਾਬਾ ਰਾਮਦੇਵ ਦੀ ਲੁਤਰੋ ਫਿਸਲੀ, ਔਰਤਾਂ ਦੇ ਪਹਿਰਾਵੇ ਸੰਬੰਧੀ ਕੀਤੀ ਟਿੱਪਣੀ

Next Post

ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend