Gee 98News

5 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਮੁਲਾਜ਼ਮਾਂ ਨੇ ਸੁੱਟੀਆਂ ਕਲਮਾਂ

-ਤਨਖ਼ਾਹ ਮਿਲਣ ਤੱਕ ਕੰਮ ਨਾ ਕਰਨ ਚਿਤਾਵਨੀ

ਮਹਿਲ ਕਲਾਂ , 29 ਨਵੰਬਰ (ਜਸਵੰਤ ਸਿੰਘ ਲਾਲੀ )

ਪੰਚਾਇਤ ਸਕੱਤਰ ਯੂਨੀਅਨ ਬਲਾਕ ਮਹਿਲ ਕਲਾਂ ਵੱਲੋਂ ਬਲਾਕ ਪ੍ਰਧਾਨ , ਗੁਰਪ੍ਰੀਤ ਕੌਰ ਸੇਖਾ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ਉੱਪਰ ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਨਵੰਬਰ ਮਹੀਨੇ ਤੱਕ ਦੀਆਂ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਬੀਡੀਪੀਓ ਦਫ਼ਤਰ ਵਿਖੇ ਸਮੂਹ ਕਰਮਚਾਰੀਆਂ ਵੱਲੋਂ ਕੰਮ ਠੱਪ ਕਰਕੇ ਕਲਮ ਛੋੜ ਹੜਤਾਲ ਲਗਾਤਾਰ 46ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਕਿਹਾ ਕਿ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਘਰਾਂ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲ ਰਿਹਾ ਹੈ ਪ੍ਰੰਤੂੁ ਕਈ ਵਾਰ ਮੰਗ ਪੱਤਰ ਦੇ ਬਾਵਜੂਦ ਵੀ ਤਨਖ਼ਾਹ ਜਾਰੀ ਨਹੀਂ ਕੀਤੀ ਜਾ ਰਹੀ। ਉਨਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਉਪਰ ਸਮੂਹ ਕਰਮਚਾਰੀਆਂ ਵੱਲੋਂ ਸਾਰੀਆਂ ਦਫਤਰੀ ਰਿਪੋਰਟਾਂ ਦਾ ਬਾਈਕਾਟ ਕਰਕੇ ਰੋਸ ਵਜੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਗਈ ਹੈ, ਜਿਸ ਲਈ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਬਰਨਾਲਾ, ਪੰਚਾਇਤ ਸਕੱਤਰ ਸੁਖਪਾਲ ਸਿੰਘ, ਪੰਚਾਇਤ ਸਕੱਤਰ ਜਸਵਿੰਦਰ ਸਿੰਘ, ਸੁਪਰਡੈਂਟ ਗੁਰਚੇਤ ਸਿੰਘ, ਸੰਮਤੀ ਕਲਰਕ ਕਰਮਜੀਤ ਕੌਰ, ਈ.ਅਪਰੇਟਰ ਜਸਬੀਰ ਸਿੰਘ, ਸੰਮਤੀ ਪਟਵਾਰੀ ਗੁਰਪ੍ਰੀਤ ਸਿੰਘ, ਸੇਵਾਦਾਰ ਸਰਬਜੀਤ ਕੌਰ ਆਦਿ ਵੀ ਹਾਜ਼ਰ ਸਨ।

Gee98 Ads
error: Content is protected !!