Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੋਲਡੀ ਬਰਾੜ ਦੀ ਹਵਾਲਗੀ : ਡਿਟੇਨ ਸ਼ਬਦ ਕਰੇਗਾ ਭਾਰਤ ਦਾ ਰਾਹ ਪੱਧਰਾ

Nirmal Pandori by Nirmal Pandori
12/03/2022
in ਪੰਜਾਬ
Reading Time: 1 min read
A A
0
ਗੋਲਡੀ ਬਰਾੜ ਦੀ ਹਵਾਲਗੀ : ਡਿਟੇਨ ਸ਼ਬਦ ਕਰੇਗਾ ਭਾਰਤ ਦਾ ਰਾਹ ਪੱਧਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਗੋਲਡੀ ਬਰਾੜ ਦੀ ਹਵਾਲਗੀ : ਡਿਟੇਨ ਸ਼ਬਦ ਕਰੇਗਾ ਭਾਰਤ ਦਾ ਰਾਹ ਪੱਧਰਾ

ਚੰਡੀਗੜ੍ਹ 3 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ। ਦੋ ਦੇਸਾਂ ਵਿਚਕਾਰ ਮੁਲਜ਼ਮਾਂ ਦੇ ਲੈਣ-ਦੇਣ ਸਬੰਧੀ ਬਣੇ ਨਿਯਮਾਂ ਤਹਿਤ ਕਿਸੇ ਇਕ ਦੇਸ਼ ਵਿੱਚ ਲੋੜੀਂਦੇ ਕਿਸੇ ਮੁਲਜ਼ਮ ਦੀ ਦੂਜੇ ਕਿਸੇ ਦੇਸ਼ ਵਿੱਚ ਗ੍ਰਿਫਤਾਰੀ ਤੋਂ ਬਾਅਦ ਹਵਾਲਗੀ ਪ੍ਰਕਿਰਿਆ ਅਪਨਾਉਣੀ ਪੈਂਦੀ ਹੈ ਜਿਸ ਤਹਿਤ ਮੁਲਜ਼ਮ ਦੀ ਵਾਪਸੀ ਵਿੱਚ ਕਾਫੀ ਸਮਾਂ ਲੱਗ ਜਾਂਦਾ ਹੈ। ਕਈ ਵਾਰ ਹਵਾਲਗੀ ਪ੍ਰਕਿਰਿਆ ਤਹਿਤ ਮੁਲਜ਼ਮ ਸਬੰਧਤ ਦੇਸ਼ ਦੇ ਕਾਨੂੰਨਾਂ ਦਾ ਫਾਇਦਾ ਵੀ ਲੈ ਜਾਂਦੇ ਹਨ। ਸੂਤਰਾਂ ਅਨੁਸਾਰ ਗੋਲਡੀ ਬਰਾੜ ਨੂੰ ਵਾਪਸ ਭਾਰਤ ਲਿਆਉਣ ਲਈ ਅਮਰੀਕਾ ਅਤੇ ਭਾਰਤ ਨੂੰ ਹਵਾਲਗੀ ਪ੍ਰਕਿਰਿਆ ਵਿੱਚੋਂ ਨਹੀਂ ਲੰਘਣਾ ਪਵੇਗਾ ਕਿਉਂਕਿ ਕੈਲੀਫੋਰਨੀਆ ਪੁਲ਼ਿਸ ਨੇ ਗੋਲਡੀ ਬਰਾੜ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ ਸਗੋਂ ਡੀਟੇਨ ਕੀਤਾ ਹੈ ਭਾਵ ਗੋਲਡੀ ਬਰਾੜ ਕੈਲੇਫੋਰਨੀਆ ਪੁਲਿਸ ਦੀ 24 ਘੰਟੇ ਨਿਗਰਾਨੀ ਵਿਚ ਹੈ। ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਉਰੋ ਆਫ ਇਨਵੈਸਟੀਗੇਸ਼ਨ ਨੇ ਗੋਲਡੀ ਦੇ ਅਮਰੀਕਾ ਪੁੱਜਣ ਤੋਂ ਬਾਅਦ ਹੀ ਉਸਨੂੰ ਅਮਰੀਕਾ ਲਿਆਉਣ ਵਾਲੇ ਬੰਦਿਆਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣੀ ਸ਼ੁਰੂ ਕੀਤੀ ਜਿਸ ਤਹਿਤ ਗੋਲਡੀ ਨੂੰ ਡਿਟੇਨ ਕੀਤਾ ਜਾ ਸਕਿਆ। ਗ੍ਰਿਫਤਾਰੀ ਅਤੇ ਡਿਟੇਨ ਵਿੱਚ ਇੰਨਾ ਕੁ ਫਰਕ ਹੈ ਕਿ ਗ੍ਰਿਫ਼ਤਾਰ ਕੀਤੇ ਕਿਸੇ ਮੁਲਜ਼ਮ ਨੂੰ ਹਵਾਲਗੀ ਪ੍ਰਕਿਰਿਆ ਤਹਿਤ ਦੂਜੇ ਦੇਸ਼ ਦੀ ਪੁਲਿਸ ਨੂੰ ਸੌਂਪਿਆ ਜਾਂਦਾ ਹੈ ਪ੍ਰੰਤੂ ਡਿਟੇਨ ਕੀਤੇ ਕਿਸੇ ਮੁਲਜ਼ਮ ਨੂੰ ਸਿੱਧੇ ਹੀ ਦੂਜੇ ਦੇਸ਼ ਦੀ ਪੁਲਿਸ ਨੂੰ ਸੌਂਪ ਦਿੱਤਾ ਜਾਂਦਾ ਹੈ। ਜੇਕਰ ਕੈਲੀਫੋਰਨੀਆ ਪੁਲਿਸ ਗੋਲਡੀ ਬਰਾੜ ਦੀ ਗ੍ਰਿਫਤਾਰੀ ਪਾ ਦਿੰਦੀ ਹੈ ਉਸ ਨੂੰ ਭਾਰਤ ਭੇਜਣ ਲਈ ਹਵਾਲਗੀ ਪ੍ਰਕਿਰਿਆ ਅਪਨਾਉਣੀ ਪੈਂਦੀ ਜਿਸ ਦੀ ਲੋੜ ਨਹੀਂ ਹੈ, ਇਸ ਲਈ ਇਹ ਸੰਭਵ ਹੈ ਅਤੇ ਗੋਲਡੀ ਬਰਾੜ ਨੂੰ ਜਲਦੀ ਹੀ ਵਾਪਸ ਭਾਰਤ ਲਿਆਂਦਾ ਜਾ ਸਕਦਾ ਹੈ। ਦੂਜੇ ਪਾਸੇ ਅਮਰੀਕਾ ਵਿੱਚ ਗੋਲਡੀ ਬਰਾੜ ‘ਤੇ ਸ਼ਿਕੰਜਾ ਕਸੇ ਜਾਣ ਤੋਂ ਬਾਅਦ ਇੱਧਰ ਪੰਜਾਬ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਸਬੰਧੀ ਕ੍ਰੈਡਿਟ ਵਾਰ ਸ਼ੁਰੂ ਹੋ ਚੁੱਕੀ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਲੀਫੋਰਨੀਆ ਵਿੱਚ ਡਿਟੇਨ ਕੀਤੇ ਗੋਲਡੀ ਬਰਾੜ ਸਬੰਧੀ ਦਿੱਤੇ ਬਿਆਨ ਤੋਂ ਤਾਂ ਇਹੋ ਸੰਕੇਤ ਮਿਲਦੇ ਹਨ। ਸੂਤਰਾਂ ਅਨੁਸਾਰ ਅਮਰੀਕਾ ਤੋਂ ਵਾਪਸ ਲਿਆਉਣ ਤੋਂ ਬਾਅਦ ਵੀ ਕੇਂਦਰੀ ਏਜੰਸੀਆਂ ਗੋਲਡੀ ਬਰਾੜ ਨੂੰ ਰੱਖ ਸਕਦੀਆਂ ਹਨ ਕਿਉਂਕਿ ਕੈਨੇਡਾ ਤੋਂ ਗੋਲਡੀ ਨੂੰ ਅਮਰੀਕਾ ਬੁਲਾਉਣ ਵਾਲੇ ਅਮਰੀਕਾ ਰਹਿ ਰਹੇ ਵਿਅਕਤੀਆਂ ਦੇ ਪਿਛੋਕੜ ਅਤੇ ਮੌਜੂਦਾ ਗਤੀਵਿਧੀਆਂ ਦੀ ਜਾਂਚ ਕੇਂਦਰੀ ਏਜੰਸੀਆਂ ਕਰਨਗੀਆਂ। ਬਹਰਹਾਲ ! ਗੋਲਡੀ ਬਰਾੜ ਦੀ ਭਾਰਤ ਹਵਾਲਗੀ ਉਪਰ ਨਜ਼ਰ ਬਣੀ ਰਹੇਗੀ ਕਿਉਂਕਿ ਇਹ ਕੇਂਦਰ ਅਤੇ ਖ਼ਾਸ ਕਰਕੇ ਪੰਜਾਬ ਦੀ ਮੌਜੂਦਾ ਸਰਕਾਰ ਲਈ ਅਹਿਮ ਪ੍ਰਾਪਤੀ ਹੋਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Previous Post

ਮੌਲਾਨਾ ਨੇ ਹਿੰਦੂਆਂ ਦੀ ਆਬਾਦੀ ’ਤੇ ਕੀਤੀ ਵਿਵਾਦਤ ਟਿੱਪਣੀ

Next Post

ਭਾਜਪਾ ਦੇ ਪੰਜਾਬ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਭਾਜਪਾ ਦੇ ਪੰਜਾਬ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਭਾਜਪਾ ਦੇ ਪੰਜਾਬ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend