Gee 98News

ਨਿਰਮਲ ਦੋਸਤ ਨੇ ਕੇਵਲ ਢਿੱਲੋਂ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਚੰਡੀਗੜ :- ਬੀਤੇ ਦਿਨੀ ਭਾਜਪਾ ਲਈ ਪੰਜਾਬ ਸੂਬੇ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਬਾਡੀ ਦੇ ਆਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ। ਜਾਰੀ ਹੋਈ ਸੂਚੀ ਅਨੁਸਾਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਦੌਰਾਨ ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ (ਕੇ.ਵਾਈ.ਓ.ਆਈ.) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਰਾਏਕੋਟ ਨੇ ਢਿੱਲੋਂ ਦੀ ਪੰਜਾਬ ਮੀਤ ਪ੍ਰਧਾਨ ਵਜੋਂ ਹੋਈ ਨਿਯੁਕਤੀ ‘ਤੇ ਭਰਪੂਰ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਹਾਈਕਮਾਂਡ ਤੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦਾ ਦਿਲੀ ਧੰਨਵਾਦ ਕਰਦਿਆਂ ਸ੍ਰੀ ਢਿੱਲੋਂ ਨੂੰ ਦਿਲੀ ਵਧਾਈ ਦਿੰਦਿਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ ਹਨ। ਨਿਰਮਲ ਦੋਸਤ ਨੇ ਕਿਹਾ ਕਿ ਢਿੱਲੋਂ ਰੌਸ਼ਨ ਦਿਮਾਗ, ਪੁਰਾਣੇ ਤੇ ਤਜ਼ਰਬੇਕਾਰ ਰਾਜਨੀਤਿਕ ਆਗੂ ਹਨ,ਜੋ ਹਰ ਵਰਕਰ ਤੇ ਆਗੂ ਦਾ ਮਾਣ-ਸਤਿਕਾਰ ਬਰਕਰਾਰ ਰੱਖਣ ਸਦਕਾ ਦੋ ਵਾਰ ਵਿਧਾਇਕ ਬਣ ਚੁੱਕੇ ਹਨ ਅਤੇ ਸੰਗਰੂਰ ਲੋਕ ਸਭਾ ਹਲਕੇ ਦੀ ਹੋਈ ਜ਼ਿਮਨੀ ਚੋਣ ਮੌਕੇ ਉਨਾਂ (ਢਿੱਲੋਂ) ਨੂੰ ਭਾਜਪਾ ਨੇ ਆਪਣਾ ਉਮੀਦਵਾਰ ਬਣਾਇਆ ਸੀ। ਉਨਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਢਿੱਲੋਂ ਦੀ ਨਿਯੁਕਤੀ ਨਾਲ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਸੂਬੇ ‘ਚ ਹੋਰ ਮਜ਼ਬੂਤੀ ਮਿਲੇਗੀ।

error: Content is protected !!