Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ. ਡੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ

Nirmal Pandori by Nirmal Pandori
12/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ. ਡੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਦਸੰਬਰ (ਨਿਰਮਲ ਸਿੰਘ ਪੰਡੋਰੀ ) :

ਐੱਸ. ਡੀ. ਕਾਲਜ ਬਰਨਾਲਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ‘ਡੀ.ਬੀ.ਟੀ ਸਟਾਰ ਕਾਲਜ ਸਕੀਮ’ ਤਹਿਤ ਦੋ ਵਿਸ਼ਾ ਮਾਹਿਰ ਲੈਕਚਰ ਕਰਵਾਏ ਗਏ। ਪਹਿਲੇ ਬੁਲਾਰੇ ਡਾ. ਤਜਿੰਦਰ ਸਿੰਘ ਐਸੋਸੀਏਟ ਪ੍ਰੋਫ਼ੈਸਰ ਮਾਤਾ ਗੁਜਰੀ ਕਾਲਜ, ਫ਼ਤਹਿਗੜ ਸਾਹਿਬ ਨੇ ਮੋਬਾਇਲ ਫ਼ੋਨ ਦੀ ਵਰਤੋਂ ਦੌਰਾਨ ਨਿਕਲ ਰਹੀਆਂ ਹਾਨੀਕਾਰਕ ਖਤਰਨਾਕ ਚੁੰਬਕੀ ਕਿਰਨਾਂ ਤੋਂ ਮਨੁੱਖੀ ਸਰੀਰ ਉਪਰ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਇਸਦੇ ਨਾਲ ਹੀ ਕੋਈ ਵੀ ਨਵਾਂ ਮੋਬਾਇਲ ਚੈੱਕ ਕਰਨ ਬਾਰੇ ਵੀ ਦੱਸਿਆ। ਦੂਸਰੇ ਬੁਲਾਰੇ ਡਾ. ਕਰਮਜੀਤ ਸਿੰਘ ਐਸੋਸੀਏਟ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਨੈਨੋ ਟੈਕਨਾਲੋਜੀ ਰਾਹੀਂ ਪਦਾਰਥ ਦੀ ਅਤਿ ਸੂਖਮ ਪ੍ਰਮਾਣੂ ਸੰਚਰਨਾਂ ਕੁਆਂਟਮ ਪੱਧਰ ਦੀਆਂ ਚੰੁਬਕੀਲੂ ਬਿਜਲੀ ਪ੍ਰਕਾਸ਼ੀ ਅਤੇ ਯਾਂਤਰਿਕ ਵਿਗਿਆਨ ਸਬੰਧੀ ਵਿਸ਼ੇਸ਼ਤਾਵਾਂ ਦਾ ਨਿਰੀਖਣ ਅਤੇ ਪੜਤਾਲ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਕਿਸੇ ਵੀ ਤਕਨੀਕ ਦਾ ਵਿਸਥਾਰ ਕਰਨ ਲਈ ਸਾਨੂੰ ਆਪਣੇ ਆਲੇ ਦੁਆਲੇ ਵਾਪਰਦੀਆਂ ਕੁਦਰਤੀ ਘਟਨਾਵਾਂ ਤੋਂ ਹੀ ਪ੍ਰੇਰਣਾ ਮਿਲਦੀ ਹੈ। ਡਾ. ਬਲਤੇਜ ਸਿੰਘ ਅਤੇ ਡਾ. ਸੰਜੇ ਕੁਮਾਰ ਸਿੰਘ ਨੇ ਦੋਹਾਂ ਬੁਲਾਰਿਆਂ ਦੀਆਂ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੋਵੇਂ ਵਿਸ਼ਾ ਮਾਹਿਰਾਂ ਤੋਂ ਪ੍ਰਾਪਤ ਜਾਣਕਾਰੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਸ਼ਾਮਲ ਕਰਨ ਦੀ ਲੋੜ ਹੈ ਤਾਂ ਜੋ ਤੁਹਾਡਾ ਭਵਿੱਖ ਉਜਵਲ ਹੋ ਸਕੇ। ਡੀ.ਬੀ.ਟੀ ਸਟਾਰ ਕਾਲਜ ਸਕੀਮ ਦੇ ਕਨਵੀਨਰ ਡਾ. ਕੁਲਭੂਸ਼ਣ ਰਾਣਾ ਨੇ ਕਿਹਾ ਕਿ ‘ਡੀ.ਬੀ.ਟੀ ਸਟਾਰ ਕਾਲਜ ਸਕੀਮ’ ਤਹਿਤ ਕਰਵਾਈਆਂ ਜਾ ਰਹੀਆਂ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਹੋਣਗੀਆਂ। ਅੰਤ ਵਿੱਚ ਡਾ. ਮਨੋਜ ਕੁਮਾਰ ਗੁਪਤਾ ਨੇ ਸਮਾਗਮ ਵਿੱਚ ਆਏ ਮਹਿਮਾਨਾਂਲੂ ਵਿਦਿਆਰਥੀਆਂ ਅਤੇ ਪ੍ਰੋਫ਼ੈਸਰ ਸਾਹਿਬਾਨਾਂ ਦੇ ਨਾਲ-ਨਾਲ ਤਕਨੀਕੀ ਅਤੇ ਗ਼ੈਰ ਤਕਨੀਕੀ ਸਟਾਫ਼ ਦਾ ਵੀ ਧੰਨਵਾਦ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਅਤੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਇਸ ਉਪਰਾਲੇ ਲਈ ਸਾਰੇ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
Load More
Previous Post

ਬੇਅਦਬੀ ਘਟਨਾਵਾਂ ਨਾਲ ਸੰਬੰਧਿਤ ਦਸਤਾਵੇਜ਼ ਡੇਰਾ ਮੁਖੀ ਨੂੰ ਦਿੱਤੇ ਜਾਣ : ਹਾਈਕੋਰਟ

Next Post

ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ ‘ਤੇ ਕਰਾਰੀ ਚੋਟ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
Load More
Next Post
ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ ‘ਤੇ ਕਰਾਰੀ ਚੋਟ

ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ 'ਤੇ ਕਰਾਰੀ ਚੋਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend