Gee 98News

ਅੱਜ ਹੋਵੇਗੀ ਭਗਵੰਤ ਮਾਨ ਅਤੇ ਅਮਿਤ ਸ਼ਾਹ ਦੀ ਮਿਲਣੀ

ਬਰਨਾਲਾ 9 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਦੇ ਮੁੱਖ ਮੰਤਰੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ, ਇਹ ਮੁਲਾਕਾਤ ਬਾਅਦ ਦੁਪਹਿਰ ਹੋਵੇਗੀ। ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਖੁਰਾਕ ਮੰਤਰੀ ਪਿਯੂਸ਼ ਗੋਇਲ ਨਾਲ ਵੀ ਮੁਲਾਕਾਤ ਕਰਨੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪੇਂਡੂ ਵਿਕਾਸ ਫੰਡਾਂ ਦਾ ਕਰੀਬ 2880 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰਨਗੇ। ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡਾਂ ਦਾ ਇਹ ਬਕਾਇਆ ਕਰੀਬ ਦੋ ਵਰ੍ਹਿਆਂ ਤੋਂ ਰੋਕਿਆ ਹੋਇਆ ਹੈ। ਭਾਵੇਂ ਕਿ ਪੰਜਾਬ ਸਰਕਾਰ ਨੇ ਕੇਂਦਰ ਦੀ ਸ਼ਰਤ ਮੁਤਾਬਕ ਪੇਂਡੂ ਵਿਕਾਸ ਐਕਟ ਵਿੱਚ ਸੋਧ ਵੀ ਕਰ ਦਿੱਤੀ ਸੀ ਪ੍ਰੰਤੂ ਫਿਰ ਵੀ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤੇ ਗਏ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਪੰਜਾਬ ਉਪਰ ਪੇਂਡੂ ਵਿਕਾਸ ਫੰਡ ਘਟਾਉਣ ਦਾ ਦਬਾਅ ਬਣਾ ਰਹੀ ਹੈ। ਬਹਰਹਾਲ ! ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਸਭ ਕੁੱਝ ਸਪੱਸ਼ਟ ਹੋ ਜਾਵੇਗਾ।

Gee98 Ads
error: Content is protected !!