Gee 98News

ਪੁਰਾਣੀ ਪੈਨਸ਼ਨ ਸਕੀਮ ਬਣੇਗੀ ਸਰਕਾਰ ਲਈ ਗਲੇ ਦੀ ਹੱਡੀ…?

ਚੰਡੀਗੜ੍ਹ 9 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪੁਰਾਣੀ ਪੈਨਸ਼ਨ ਸਕੀਮ ਚਾਲੂ ਕਰਨਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਭਾਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਇਸ ਸਬੰਧੀ ਇੱਕ ਸੰਖੇਪ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੋਇਆ ਹੈ ਪ੍ਰੰਤੂ ਇਸ ਤੋਂ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਆਰਥਿਕ ਮਾਹਿਰਾਂ ਅਨੁਸਾਰ ਪੰਜਾਬ ਦਾ ਖਜ਼ਾਨਾ ਅਜਿਹੀ ਸਥਿਤੀ ਵਿੱਚ ਨਹੀਂ ਹੈ ਕਿ ਸਰਕਾਰ ਪੂਰੀ ਤਰ੍ਹਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਸਕੇ। ਦੂਜੇ ਪਾਸੇ ਪੰਜਾਬ ਦੇ 3 ਲੱਖ ਤੋਂ ਜ਼ਿਆਦਾ ਕਰਮਚਾਰੀ ਅਤੇ ਪੈਨਸ਼ਨ ਧਾਰਕਾਂ ਨੇ ਸਰਕਾਰ ਉਪਰ ਇਹ ਸਕੀਮ ਪੂਰੀ ਤਰ੍ਹਾਂ ਲਾਗੂ ਕਰਨ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਵਿਸਥਾਰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਬਜਾਏ ਪੰਜਾਬ ਸਰਕਾਰ ਹੋਰ ਅਜਿਹੀਆਂ ਸਕੀਮਾਂ ਦਾ ਐਲਾਨ ਕਰ ਰਹੀ ਹੈ ਜੋ ਖਜ਼ਾਨੇ ਉਪਰ ਸਿੱਧੇ ਤੌਰ ‘ਤੇ ਕਰੋੜਾਂ ਦਾ ਭਾਰ ਪਾਉਣ ਵਾਲੀਆਂ ਹਨ। ਆਰਥਿਕ ਮਾਹਿਰਾਂ ਅਤੇ ਮੁਲਾਜ਼ਮਾਂ ਦੀ ਨਜ਼ਰ ਇਸ ਉਪਰ ਬਣੀ ਹੋਈ ਹੈ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਪੂਰੀ ਤਰ੍ਹਾਂ ਲਾਗੂ ਕਰਦੀ ਹੈ ਜਾਂ ਨਵੀਆਂ ਐਲਾਨ ਕੀਤੀਆਂ ਯੋਜਨਾਵਾਂ ਲਾਗੂ ਕਰੇਗੀ।

error: Content is protected !!