Skip to main content

Gee 98News

ਪੰਜਾਬ ‘ਚ ਜਲਦੀ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਲਿਆਂਦੀ ਜਾਵੇਗੀ

ਪੰਜਾਬ ‘ਚ ਜਲਦੀ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਲਿਆਂਦੀ ਜਾਵੇਗੀ

ਦਿੱਲੀ-ਪੰਜਾਬ ‘ਚ ਜਲਦੀ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਲਿਆਂਦੀ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਭਗਤ ਮਾਨ ਨੇ ਇਥੇ ਸੀਆਈਆਈ ਦੀ ਮੀਟਿੰਗ ਵਿੱਚ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਫੋਕਲ ਪੁਆਇੰਟਾਂ ‘ਚ ਸੀਵਰੇਜ ਅਤੇ ਸੜਕਾਂ ਦਾ ਨਿਰਮਾਣ ਕਰਨ ਲਈ ਫੰਡ ਰੱਖਿਆ ਜਾਵੇਗਾ। ਆਪਣੇ ਭਾਸ਼ਣ ਵਿੱਚ ਭਗਵੰਤ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਆਪਣਾ ਦਾਅਵਾ ਦੁਹਰਾਇਆ। ਮੁੱਖ ਮੰਤਰੀ ਮਾਨ ਨੇ ਪੰਜਾਬ ਵਿਚ ਬੇਰੁਜ਼ਗਾਰੀ ਨੂੰ ਨਸ਼ਾਖੋਰੀ ਦੀ ਮੁੱਖ ਸਮੱਸਿਆ ਦੱਸਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਲੋੜ ਹੈ ਤਾਂ ਜੋ ਨਸ਼ੇ ਵੱਲ ਜਾਣ ਤੋਂ ਰੋਕਿਆ ਜਾ ਸਕੇ। ਭਗਵੰਤ ਮਾਨ ਨੇ ਕਾਰੋਬਾਰੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਮੱਸਿਆ ਨੂੰ ਦੂਰ ਕਰਨ ਲਈ 24 ਘੰਟੇ ਕੰਮ ਕੀਤਾ ਜਾਵੇਗਾ ਅਤੇ ਹਰ ਖੇਤਰ ਵਿੱਚ ਕਾਰੋਬਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹਰ ਗੱਲ ਕੇਵਲ ਐਮ ਓ ਯੂ ਸਾਈਨ ਕਰਨ ਤਕ ਹੀ ਸੀਮਤ ਨਹੀਂ ਰਹਿਣੀ ਚਾਹੀਦੀ ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਜਪਾਨ, ਕੋਰੀਆ ਅਤੇ ਸਿੰਗਾਪੁਰ ਤੋਂ ਬਿਜਨੈਸਮੈਨ ਭਾਰਤ ਅਤੇ ਉਨ੍ਹਾਂ ਨਾਲ ਪੰਜਾਬ ਦੇ ਵਿਕਾਸ ਸਬੰਧੀ ਗੱਲਬਾਤ ਕੀਤੀ ਜਾਵੇਗੀ।

error: Content is protected !!