Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!

Nirmal Pandori by Nirmal Pandori
12/11/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!

ਬਰਨਾਲਾ 11 ਦਸਬੰਰ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਵਿੱਚ ਟਰੈਫਿਕ ਦੀ ਸਮੱਸਿਆ ਨੇ ਲੋਕਾਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ । ਸ਼ਹਿਰ ਦੇ ਕੁਝ ਅਜਿਹੇ ਏਰੀਏ ਹਨ ਜਿੱਥੇ ਮਿੰਟਾਂ- ਸਕਿੰਟਾਂ ਵਿੱਚ ਜਾਮ ਲੱਗ ਜਾਂਦਾ ਹੈ । ਟਰੈਫਿਕ ਪੁਲਿਸ ਆਪਣੇ ਪੱਧਰ ‘ਤੇ ਟ੍ਰੈਫਿਕ ਦੇ ਪ੍ਰਬੰਧਾਂ ਨੂੰ ਸੁਚਾਰੂ ਰੂਪ ਨਾਲ ਚਾਲੂ ਰੱਖਣ ਲਈ ਯਤਨਸ਼ੀਲ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਬਰਨਾਲਾ ਵਿਖੇ ਟਰੈਫਿਕ ਦੀ ਸਮੱਸਿਆ ਜਿਉਂ-ਦੀ-ਤਿਉਂ ਬਣੀ ਹੋਈ ਹੈ । ਪ੍ਰੈਸ ਕਾਨਫਰੰਸ ਦੌਰਾਨ ਕਈ ਵਾਰ ਕੁਝ ਪੱਤਰਕਾਰਾਂ ਨੇ ਜ਼ਿਲ੍ਹਾ ਪੁਲੀਸ ਮੁੱਖੀ ਨਾਲ ਵੀ ਟਰੈਫਿਕ ਦੀ ਸਮੱਸਿਆ ਸਾਂਝੀ ਕੀਤੀ ਹੈ, ਅਕਸਰ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ “ਧਿਆਨ ਦਿੱਤਾ ਜਾਵੇਗਾ” ਸ਼ਬਦ ਵਰਤੇ ਜਾਂਦੇ ਹਨ ਪ੍ਰੰਤੂ “ਧਿਆਨ” ਸ਼ਬਦ ਵੀ ਸ਼ਹਿਰ ਵਿੱਚ ਲੱਗ ਰਹੇ ਲੰਮੇ ਜਾਮ ਤੋਂ ਲੋਕਾਂ ਦਾ ਛੁਟਕਾਰਾ ਨਹੀਂ ਦਿਵਾ ਸਕਿਆ। ਸ਼ਹਿਰ ਦੇ ਸਦਰ ਬਜਾਰ, ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ, ਸੇਖਾ ਫਾਟਕ, ਭਗਵਾਨ ਵਾਲਮੀਕ ਚੌਂਕ, ਅਗਰਸੈਨ ਚੌਂਕ ਅਤੇ ਹੋਰ ਤੰਗ ਥਾਵਾਂ ‘ਤੇ ਜਾਮ ਲੱਗਣ ਦੀ ਗੱਲ ਤਾਂ ਸਮਝ ਆਉਂਦੀ ਹੈ ਪ੍ਰੰਤੂ ਕਈ ਵਾਰ ਖੁੱਲ੍ਹੀਆਂ ਥਾਵਾਂ ਉੱਪਰ ਵੀ ਜਾਮ ਲੱਗ ਜਾਂਦੇ ਹਨ । ਅਜਿਹੀ ਇਕ ਮਿਸਾਲ ਐਤਵਾਰ ਸਵੇਰੇ 11 ਦਸੰਬਰ ਵਕਤ ਕਰੀਬ 9:30 ਵਜੇ ਥਾਣਾ ਸਿਟੀ- 2 ਦੇ ਗੇਟ ਦੇ ਬਿਲਕੁਲ ਸਾਹਮਣੇ ਵੇਖਣ ਨੂੰ ਮਿਲੀ ਜਦ ਥਾਣੇ ਦੇ ਗੇਟ ਦੇ ਬਿਲਕੁਲ ਸਾਹਮਣੇ ਹੀ ਗੇਟ ਦੇ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ ।

Gee98 Ads

ਅਸਲ ਵਿੱਚ ਇਸ ਥਾਣੇ ਦੇ ਗੇਟ ਦੇ ਬਿਲਕੁਲ ਸਾਹਮਣੇ ਸੜਕ ਦੇ ਦੋਵੇਂ ਪਾਸੇ ਬੈਰੀਕੇਡ ਰੱਖੇ ਹੋਏ ਹਨ । ਥਾਣੇ ਦੇ ਗੇਟ ਦੇ ਬਾਹਰ ਬੈਰੀਕੇਡ ਰੱਖਣ ਦੀ ਗੱਲ ਸਮਝ ਤੋਂ ਬਾਹਰ ਹੈ, ਵੈਸੇ ਵੀ ਜਿੱਥੇ ਬੈਰੀਕੇਡ ਰੱਖੇ ਹੁੰਦੇ ਹਨ ਉੱਥੇ ਪੁਲਿਸ ਮੁਲਾਜ਼ਮ ਹਾਜ਼ਰ ਰਹਿੰਦੇ ਹਨ ਪ੍ਰੰਤੂ ਐਤਵਾਰ ਸਵੇਰੇ ਥਾਣੇ ਥਾਣਾ ਸਿਟੀ-2 ਦੇ ਗੇਟ ਦੇ ਬਾਹਰ ਬੈਰੀਕੇਡ ਕੋਲ ਕੋਈ ਮੁਲਾਜ਼ਮ ਨਾ ਹੋਣ ਕਾਰਨ ਗੇਟ ਦੇ ਦੋਵੇਂ ਪਾਸੇ ਦੂਰ-ਦੂਰ ਤੱਕ ਜਾਮ ਲੱਗ ਗਿਆ । ਜਾਮ ਵਿੱਚ ਫਸੇ ਵੱਡੇ ਵਹੀਕਲਾਂ ਦੇ ਪ੍ਰੈਸ਼ਰ ਹਾਰਨਾਂ ਤੋਂ ਬਾਅਦ ਇੱਕ ਮਹਿਲਾ ਪੁਲੀਸ ਮੁਲਾਜ਼ਮ ਥਾਣੇ ਤੋਂ ਬਾਹਰ ਆਈ ਤਾਂ ਇੱਕ ਗੱਡੀ ਦੇ ਡਰਾਈਵਰ ਨੇ ਕੁਝ ਸਮੇਂ ਲਈ ਬੈਰੀਕੇਡ ਹਟਾਉਣ ਲਈ ਕਿਹਾ ਤਾਂ ਜੋ ਜਾਮ ਖੁੱਲ੍ਹ ਜਾਵੇ ਪ੍ਰੰਤੂ ਮਹਿਲਾ ਪੁਲੀਸ ਮੁਲਾਜ਼ਮ ਨੇ ਬੈਰੀਕੇਡ ਨਹੀਂ ਹਟਾਉਣ ਦਿੱਤਾ ਅਤੇ ਕਿਹਾ ਕਿ “ਆਪਣੀ ਆਪਣੀ ਵਾਰੀ ਮੁਤਾਬਕ ਲੰਘ ਜਾਵੋ”, ਜਿਸ ਤੋਂ ਬਾਅਦ ਲੋਕਾਂ ਨੇ ਔਖੇ-ਸੌਖੇ ਹੋ ਕੇ ਬੁੜ੍ਹ-ਬੁੜ੍ਹ ਕਰਦਿਆਂ ਜਾਮ ਵਿਚੋਂ ਆਪਣੇ-ਆਪਣੇ ਵਹੀਕਲ ਕਿਸੇ ਤਰੀਕੇ ਨਾਲ ਕੱਢੇ। ਹੁਣ ਜੇਕਰ ਪੁਲਿਸ ਦੇ ਘਰ ( ਥਾਣੇ) ਦੇ ਸਾਹਮਣੇ ਹੀ ਟ੍ਰੈਫਿਕ ਦੇ ਅਜਿਹੇ ਹਾਲਾਤ ਹਨ ਤਾਂ ਸ਼ਹਿਰ ਵਿੱਚ ਬਾਕੀ ਥਾਵਾਂ ‘ਤੇ ਟ੍ਰੈਫਿਕ ਦੀ ਸਮੱਸਿਆ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Previous Post

ਪਿੰਡ ਨਿਹਾਲੂਵਾਲ ਵਿਖੇ ਕਿਸਾਨ ਗੋਸ਼ਟੀ,ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ 

Next Post

ਮਹਿਲ ਕਲਾਂ ਨੂੰ ਸਬ ਡਿਵੀਜ਼ਨ ਵਜੋਂ ਕਾਰਜਸ਼ੀਲ ਕਰਨ ਲਈ ਯਤਨ ਤੇਜ਼

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਮਹਿਲ ਕਲਾਂ ਨੂੰ ਸਬ ਡਿਵੀਜ਼ਨ ਵਜੋਂ ਕਾਰਜਸ਼ੀਲ ਕਰਨ ਲਈ ਯਤਨ ਤੇਜ਼

ਮਹਿਲ ਕਲਾਂ ਨੂੰ ਸਬ ਡਿਵੀਜ਼ਨ ਵਜੋਂ ਕਾਰਜਸ਼ੀਲ ਕਰਨ ਲਈ ਯਤਨ ਤੇਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend