Gee 98News

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਹਾਸਲ ਕੀਤੇ ਤਗਮੇ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਹਾਸਲ ਕੀਤੇ ਤਗਮੇ

ਬਰਨਾਲਾ 12 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲ ਬੱਚਿਆਂ ਲਈ ਕਰਵਾਈਆਂ ਗਈਆਂ ਰਾਜ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸਥਿਤ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਦੇ ਵਿਸ਼ੇਸ਼ ਬੱਚਿਆਂ ਨੇ ਮੱਲਾਂ ਮਾਰੀਆਂ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਰੇਨੂੰ ਬਾਲਾ ਨੇ ਦੱਸਿਆ ਕਿ ਰਾਜ ਪੱਧਰੀ ਦੌੜਾਂ ’ਚ ਗੁਰਤੇਜ ਸਿੰਘ ਅਤੇ ਦਿਲਪ੍ਰੀਤ ਕੌਰ ਨੇ 2-2 ਸੋਨ ਤਗਮੇ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਗਗਨਦੀਪ ਰਾਮ ਨੇ 1 ਚਾਂਦੀ ਦਾ ਤਗਮਾ, ਦਲਜੀਤ ਸਿੰਘ ਨੇ 1 ਚਾਂਦੀ ਦਾ ਤਗਮਾ ਤੇ ਕਸ਼ਿਕਾ ਨੇ 1 ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਨ੍ਹਾਂ ਸਾਰੇ ਬੱਚਿਆਂ ਨੇ ਦੌੜਾਂ ’ਚੋਂ ਤਗਮੇ ਹਾਸਲ ਕੀਤੇ ਹਨ। ਇਸ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲ ਸ੍ਰੀ ਹਰੀਸ਼ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ।  
 

Gee98 Ads
error: Content is protected !!