Gee 98News

ਪੰਜਾਬ ‘ਚ ਇਕ ਹੋਰ ਟੋਲ ਪਲਾਜ਼ਾ ਹੋਇਆ ਬੰਦ

ਪੰਜਾਬ ‘ਚ ਇਕ ਹੋਰ ਟੋਲ ਪਲਾਜ਼ਾ ਹੋਇਆ ਬੰਦ

ਚੰਡੀਗੜ੍ਹ-ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲਾਚੋਵਾਲ ਟੋਲ ਪਲਾਜ਼ਾ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ। ਇਹ ਟੋਲ ਪਲਾਜ਼ਾ ਬੰਦ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਲਾਚੋਵਾਲ ਪੁੱਜੇ । ਪੰਜਾਬ ਵਿਚ ਟੋਲ ਪਲਾਜ਼ੇ ਦੀਆਂ ਨੀਤੀਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਇੱਥੇ ਸੰਬੋਧਨ ਕਰਦੇ ਹੋਏ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਪੂਰੀ ਹੋ ਚੁੱਕੀ ਹੈ, ਕੰਪਨੀ ਨੇ ਹੋਰ ਸਮਾਂ ਮੰਗਿਆ ਸੀ ਪ੍ਰੰਤੂ ਅਸੀਂ ਨਹੀਂ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਕੰਪਨੀ ਨੇ ਸ਼ਰਤਾਂ ਵੀ ਪੂਰੀਆਂ ਨਹੀਂ ਕੀਤੀਆਂ ਜਿਸ ਕਰਕੇ ਕੰਪਨੀ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਭਵਾਨੀਗੜ੍ਹ ਤੋ ਕੋਟ ਸ਼ਮੀਰ ਤਕ ਜਾਣ ਵਾਲੀ ਸੜਕ ਉਪਰ ਵੀ ਲੱਗਣ ਵਾਲੇ ਟੌਲ ਪਲਾਜ਼ੇ ਬੰਦ ਕਰ ਦਿੱਤੇ। ਦੱਸਣਯੋਗ ਹੈ ਕਿ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰਾਜ ਮਾਰਗ ਹੈ ਜਿਸ ਉਤੇ ਜ਼ੀਰਕਪੁਰ- ਬਠਿੰਡਾ ਰੋਡ ਬਨਾਉਣ ਵਾਲੀ ਕੰਪਨੀ ਨੇ ਇਸੇ ਕਰਕੇ ਟੋਲ ਪਲਾਜ਼ਾ ਲਾਉਣ ਦੀ ਤਜਵੀਜ਼ ਰੱਖੀ ਸੀ ਤਾਂ ਜੋ ਜ਼ੀਰਕਪੁਰ- ਬਠਿੰਡਾ ਰੋਡ ਤੋਂ ਪਾਸਾ ਵੱਟ ਕੇ ਲੋਕ ਕੋਟ ਸ਼ਮੀਰ ਵਾਲੀ ਸੜਕ ਦੀ ਵਰਤੋਂ ਨਾ ਕਰਨ ਪਰ ਮੁੱਖ ਮੰਤਰੀ ਨੇ ਐਲਾਨ ਕਰ ਦਿੱਤਾ ਹੈ ਕਿ ਭਵਾਨੀਗੜ੍ਹ ਅਤੇ ਕੋਟ ਸ਼ਮੀਰ ਵਾਲੀ ਸੜਕ ‘ਤੇ ਕੋਈ ਟੋਲ ਪਲਾਜ਼ਾ ਨਹੀਂ ਮਿਲੇਗਾ

error: Content is protected !!