Skip to main content

Gee 98News

ਦਾਦੂਵਾਲ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ

ਦਾਦੂਵਾਲ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ

ਚੰਡੀਗੜ੍ਹ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਯਮੁਨਾਨਗਰ ਤੋਂ ਮਹੰਤ ਕਰਮਜੀਤ ਸਿੰਘ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ। ਨਵੇਂ ਪ੍ਰਧਾਨ ਦੀ ਚੋਣ ਤੋਂ ਬਾਅਦ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ ਜਿਸ ਤੋਂ ਬਾਅਦ ਦਾਦੂਵਾਲ ਨੇ ਮੀਟਿੰਗ ਦਾ ਬਾਈਕਾਟ ਕੀਤਾ ਅਤੇ ਉਹ ਮੀਟਿੰਗ ਵਿੱਚੋ ਉੱਠ ਕੇ ਬਾਹਰ ਚਲੇ ਗਏ। ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਬਣਨ ਦੀ ਪੂਰੀ ਉਮੀਦ ਸੀ, ਪ੍ਰੰਤੂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮਹੰਤ ਕਰਮਜੀਤ ਸਿੰਘ ਦੇ ਰੂਪ ਵਿਚ ਨਵਾਂ ਪ੍ਰਧਾਨ ਚੁਣਿਆ।

error: Content is protected !!