Gee 98News

Ex CM ਚੰਨੀ ‘ਤੇ ਅਦਾਲਤੀ ਕਾਰਵਾਈ ਸ਼ੁਰੂ…!

Ex CM ਚੰਨੀ ‘ਤੇ ਅਦਾਲਤੀ ਕਾਰਵਾਈ ਸ਼ੁਰੂ…!

ਚੰਡੀਗੜ੍ਹ-ਵਿਦੇਸ਼ ਤੋਂ ਭਾਰਤ ਪਰਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਅਦਾਲਤੀ ਪੇਸ਼ੀਆਂ ਸ਼ੁਰੂ ਹੋ ਗਈਆਂ ਹਨ। ਮਾਨਸਾ ਦੀ ਇਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ 12 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ । ਚੰਨੀ ਦੇ ਖ਼ਿਲਾਫ਼ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਇਕ ਮਾਮਲਾ ਦਰਜ ਕੀਤਾ ਗਿਆ ਸੀ । ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਚੰਨੀ ਨੂੰ ਸੰਮਨ ਦੇ ਵੀ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਮੰਗਲਵਾਰ ਦੇਰ ਰਾਤ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਅਤੇ ਸਾਰੀ ਰਾਤ ਉਸ ਦੇ ਪਰਿਵਾਰ ਕੋਲ ਰੁਕੇ। ਸਾਬਕਾ ਮੁੱਖ ਮੰਤਰੀ ਲੱਗਭੱਗ ਅੱਠ ਮਹੀਨੇ ਬਾਅਦ ਵਿਦੇਸ਼ ਤੋਂ ਪੰਜਾਬ ਪਰਤੇ ਹਨ ।

error: Content is protected !!