Gee 98News

ਨਰੇਗਾ ਫੰਡਾਂ ‘ਚ ਘਪਲਾ ਕਰਨ ਵਾਲੀ ਮਹਿਲਾ ਸਰਪੰਚ ਗ੍ਰਿਫ਼ਤਾਰ

ਨਰੇਗਾ ਫੰਡਾਂ ‘ਚ ਘਪਲਾ ਕਰਨ ਵਾਲੀ ਮਹਿਲਾ ਸਰਪੰਚ ਗ੍ਰਿਫ਼ਤਾਰ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਮਗਨਰੇਗਾ ਸਕੀਮ ਤਹਿਤ ਫਰਜ਼ੀ ਮਸਟਰ ਰੋਲ ਤਿਆਰ ਕਰਨ, ਜਾਅਲੀ ਮਜ਼ਦੂਰਾਂ ਦੇ ਨਾਮ ‘ਤੇ ਜਾਅਲੀ ਦਿਹਾੜੀਆਂ ਦੇ ਬਿੱਲ ਤਿਆਰ ਕਰਕੇ ਨਰੇਗਾ ਸਕੀਮ ਤਹਿਤ ਆਏ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ਾਂ ਤਹਿਤ ਇਕ ਮਹਿਲਾ ਸਰਪੰਚ, ਦੋ ਨਰੇਗਾ ਕਰਮਚਾਰੀ ਅਤੇ ਇਕ ਪ੍ਰਾਈਵੇਟ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ । ਵਿਜੀਲੈਂਸ ਨੇ ਮਹਿਲਾ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਦੂਜੇ ਦੋਸ਼ੀਆਂ ਦੀ ਭਾਲ ਜਾਰੀ ਹੈ।‌ ਵਿਜੀਲੈਂਸ ਅਧਿਕਾਰੀਆਂ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਯੋਧਬੀਰ ਸਿੰਘ, ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ‘ਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਦੇ ਖ਼ਿਲਾਫ਼ ਮਿਲੀ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀਆਂ ਖਿਲਾਫ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

error: Content is protected !!