ਸਿੱਧੂ ਮੂਸੇਵਾਲਾ ਦੇ ਘਰ ਦੀ ਸੁਰੱਖਿਆ ਮਜਬੂਤ..!
ਚੰਡੀਗੜ੍ਹ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਅੱਜ ਮਾਨਸਾ ਪੁਲਿਸ ਨੇ ਆਪਣੀ ਸੁਰੱਖਿਆ ਵਿਚ ਲੈ ਲਿਆ। ਸਿੱਧੂ ਮੂਸੇਵਾਲਾ ਦੇ ਘਰ ਦੇ ਆਸ ਪਾਸ ਚੱਪੇ-ਚੱਪੇ ‘ਤੇ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਐਨੀ ਮਜ਼ਬੂਤ ਕੀਤੀ ਗਈ ਹੈ ਕਿ ਘਰ ਦੇ ਬਾਹਰ LMG ਵਾਹਨ ਵੀ ਖੜਾ ਕੀਤਾ ਹੋਇਆ ਹੈ। ਪੁਲਿਸ ਨੇ ਪੂਰੇ ਮੂਸਾ ਪਿੰਡ ਦੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਹੋਈ ਹੈ। ਪਿੰਡ ਅੰਦਰ ਆਉਣ ਵਾਲੇ ਹਰ ਇੱਕ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਅਨੁਸਾਰ ਪੁਲੀਸ ਨੂੰ ਕੋਈ ਗੁਪਤ ਸੂਚਨਾ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਉਪਰ ਹਮਲਾ ਹੋ ਸਕਦਾ ਹੈ।









