Skip to main content

Gee 98News

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਬਰਨਾਲਾ 26 ਦਸੰਬਰ (ਸੋਨੀ ਧਨੌਲਾ) –

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾÇਰਟੀ, ਬਰਨਾਲਾ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾÇਰਟੀ ਵੀ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾÇਰਟੀ ਨੇ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਉਹਨਾਂ ਵੱਲੋਂ ਕੈਦੀਆਂ ਦੀਆਂ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਗਈ ਅਤੇ ਸਾਫ—ਸਫਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾÇਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ।

error: Content is protected !!