Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਦਾਅਵਾ : ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਹੋਣਗੇ ਰੈਗੂਲਰ

Nirmal Pandori by Nirmal Pandori
12/29/2022
in ਪੰਜਾਬ
Reading Time: 1 min read
A A
0
ਸਰਕਾਰੀ ਦਾਅਵਾ : ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਹੋਣਗੇ ਰੈਗੂਲਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਕਾਨ ਉਸਾਰੀ ਵਿਭਾਗ ਨੇ ਵਿਕਸਿਤ ਕੀਤੀ ਆਨਲਾਈਨ ਪ੍ਰਣਾਲੀ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 2022 ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਤਹਿਤ ਵਿਭਾਗ ਨੇ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਵਿਭਾਗ ਵੱਲੋਂ ਡਿਜ਼ਾਈਨ ਕੀਤੇ ਗਏ ਸਿੰਗਲ ਪੋਰਟਲ ‘ਤੇ ਹੋਰ ਵੀ ਬਹੁਤ ਸਾਰੀਆਂ ਸੇਵਾਵਾਂ ਉਪਲੱਬਧ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨਾ, ਮਾਲਕੀ ਵਿੱਚ ਤਬਦੀਲੀ ਅਤੇ ਇੱਕ ਕਲਿੱਕ ‘ਤੇ ਐਨ.ਓ.ਸੀ. ਪ੍ਰਾਪਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਬਿਨੈਕਾਰ ਨੂੰ ਇਨ੍ਹਾਂ ਮੁੱਢਲੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਕਈ ਗੇੜੇ ਲਾਉਣੇ ਪੈਂਦੇ ਸਨ। ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦਾਂ ਖਰੀਦਣ ਵਾਲੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਐਨ.ਓ.ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ www.punjabregularization.in ‘ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣ ਅਤੇ ਨਿਪਟਾਰੇ ਦੀ ਸਹੂਲਤ ਸ਼ੁਰੂ ਕੀਤੀ ਹੈ ਪ੍ਰੰਤੂ ਸਰਕਾਰ ਵੱਲੋਂ ਦਿੱਤੀ ਇਸ ਸਹੂਲਤ ਵਿਚ ਇੱਕ ਸ਼ਰਤ ਇਹ ਵੀ ਹੈ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਲਈ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਹੋਂਦ ‘ਚ ਆਈਆਂ ਅਣਅਧਿਕਾਰਤ ਕਲੋਨੀਆਂ ਵਿੱਚ ਆਉਂਦੀਆਂ ਹਨ।

ਇਸ ਤੋਂ ਇਲਾਵਾ ਐਨ.ਓ.ਸੀਜ਼ ਜਾਰੀ ਕਰਨ ਦੀ ਸਮਾਂ-ਸੀਮਾ ਵੀ ਪਹਿਲਾਂ ਨਿਰਧਾਰਤ 21 ਦਿਨਾਂ ਦੀ ਮਿਆਦ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰ ਦਿੱਤੀ ਗਈ ਹੈ। ਪਹਿਲਾਂ ਅਰਜ਼ੀਆਂ ਦਾ ਨਿਪਟਾਰਾ ਆਫਲਾਈਨ ਢੰਗ ਨਾਲ ਕੀਤਾ ਜਾਂਦਾ ਸੀ ਅਤੇ ਬਿਨੈਕਾਰਾਂ ਨੂੰ ਐਨ.ਓ.ਸੀ. ਜਾਰੀ ਕਰਵਾਉਣ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਸੀ। ਹੁਣ ਪੋਰਟਲ ‘ਤੇ ਬਹੁਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ।
ਵਿਭਾਗ ਨੇ ਦਾਅਵਾ ਕੀਤਾ ਹੈ ਕਿ ਹੁਣ ਲੋਕਾਂ ਨੂੰ ਇਹਨਾਂ ਪ੍ਰਵਾਨਗੀਆਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾਇਰ ਕਰਨ ਦੀ ਲੋੜ ਨਹੀਂ ਪਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ‌ ਵਿਭਾਗ ਵੱਲੋਂ ਸ਼ੁਰੂ ਕੀਤੇ ਇਸ ਪੋਰਟਲ ‘ਤੇ ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣ ਵਾਲੀਆਂ 25 ਸੇਵਾਵਾਂ ਵਿੱਚ ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਸਾਰੇ ਕਾਨੂੰਨੀ ਵਾਰਸ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਰਜਿਸਟਰਡ ਵਸੀਅਤ), ਸੀਡੀ ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀਡੀ ਜਾਰੀ ਕਰਨਾ, ਬਕਾਇਆ ਨਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨਾ (ਐਨ.ਓ.ਸੀ), ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫ਼ੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.), ਤਬਦੀਲੀ ਦੀ ਇਜਾਜ਼ਤ (ਸੀ.ਡੀ. ਤੋਂ ਪਹਿਲਾਂ), ਪਲਾਟ ਦੀ ਹੱਦਬੰਦੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ- ਨਿੱਜੀ ਜਾਇਦਾਦ, ਡੀਪੀਸੀ ਜਾਰੀ ਕਰਨਾ – ਨਿੱਜੀ ਜਾਇਦਾਦਾਂ, ਡੀਪੀਸੀ ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਦੀ ਮਨਜ਼ੂਰੀ ਸ਼ਾਮਲ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

ਵਫ਼ਾ ਨਹੀਂ ਹੋਇਆ ਵਿੱਤ ਮੰਤਰੀ ਦਾ ਵਰਦੀਆਂ ਵਾਲਾ ਵਾਅਦਾ…! ਸਰਕਾਰੀ ਸਕੂਲਾਂ

Next Post

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਬੰਦ-ਬੀਕੇਯੂ ਉਗਰਾਹਾਂ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਬੰਦ-ਬੀਕੇਯੂ ਉਗਰਾਹਾਂ

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਬੰਦ-ਬੀਕੇਯੂ ਉਗਰਾਹਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend