Gee 98News

ਪਟਿਆਲਾ-ਪੰਜਾਬ ਸਰਕਾਰ ਦੇ ਸਰਕਾਰੀ ਅਦਾਰੇ “ਵੇਰਕਾ” ਨੇ ਨਕਲੀ ਦੁੱਧ ਸੰਬੰਧੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਵਿੱਚ ਵੇਰਕਾ ਨੂੰ ਬਦਨਾਮ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਵੇਰਕਾ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਵਿੱਚ ਸੰਗਤ ਲਈ ਭੇਜੇ ਵੇਰਕਾ ਦੇ ਦੁੱਧ ਦੀ ਕੁਆਲਿਟੀ ਸਬੰਧੀ ਝੂਠੀ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਬਿੱਲੂ ਪੁੱਤਰ ਭਗਵਾਨ ਸਿੰਘ ਵਾਸੀ ਤਲਾਣੀਆਂ, ਹੰਸ ਰਾਜ ਪੁੱਤਰ ਕਦਾ ਰਾਮ, ਰਾਜ ਕੁਮਾਰ ਅਤੇ ਓਕਾਰ ਦੇ ਖਿਲਾਫ਼ ਵੇਰਕਾ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਾਇਰਲ ਵੀਡੀਓ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੇ ਵੇਰਕਾ ਵੱਲੋਂ ਜਾਂਚ ਕਰਵਾਈ ਗਈ ਤਾਂ ਸਾਹਮਣੇ ਆਇਆ ਕਿ ਵੀਡੀਓ ਵਿਚਲੇ ਦੁੱਧ ਨਾਲ ਵੇਰਕਾ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਗਲਤ ਮਨਸ਼ਾ ਨਾਲ ਵੇਰਕਾ ਨੂੰ ਬਦਨਾਮ ਕਰਨ ਲਈ ਬਣਾਈ ਗਈ ਹੈ ਅਤੇ ਇਹ ਵੀ ਪੜਤਾਲ ਕੀਤੀ ਜਾਵੇਗੀ ਇਸ ਪਿੱਛੇ ਕੋਈ ਹੋਰ ਵਿਅਕਤੀ ਜਾਂ ਵੇਰਕਾ ਦੇ ਮੁਕਾਬਲੇ ਵਾਲੀ ਕੋਈ ਧਿਰ ਤਾਂ ਸ਼ਾਮਲ ਨਹੀਂ ਹੈ। ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਵਾਲਾ ਬਿੱਲੂ ਪੁੱਤਰ ਭਗਵਾਨ ਸਿੰਘ ਪਹਿਲਾਂ ਮੋਹਾਲੀ ਨਾਲ ਜੁੜੀ ਸਭਾ ਦਾ ਸਕੱਤਰ ਸੀ ਜਿਸਨੂੰ ਵਿੱਤੀ ਮਾਮਲੇ ਕਰਕੇ ਵੇਰਕਾ ਮੋਹਾਲੀ ਵੱਲੋਂ ਸਾਲ 2018 ‘ਚ ਇਸਤੋਂ ਵੇਰਕਾ ਨੇ ਦੁੱਧ ਲੈਣਾ ਬੰਦ ਕਰ ਦਿੱਤਾ ਸੀ, ਜਿਸ ਕਰਕੇ ਇਸਨੇ ਵੇਰਕਾ ਮਿਲਕ ਪਲਾਂਟ ਦਾ ਅਕਸ ਖਰਾਬ ਕਰਨ ਲਈ ਅਜਿਹਾ ਕੀਤਾ ਹੈ। ਉਹਨਾਂ ਕਿਹਾ ਕਿ 28 ਦਸੰਬਰ ਨੂੰ ਸਵੇਰੇ ਬਿੱਲੂ ਪੁੱਤਰ ਭਗਵਾਨ ਸਿੰਘ ਵੱਲੋਂ ਗਲਤ ਵੀਡੀਓ ਵਾਇਰਲ ਕੀਤੀ ਗਈ ਇਸ ਲਈ ਬਿੱਲੂ ਅਤੇ ਉਸਦੇ ਸਾਥੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ 28 ਦਸੰਬਰ ਨੂੰ ਸੋਸ਼ਲ ਮੀਡੀਆ ਉਪਰ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਦਿਖਾਇਆ ਗਿਆ ਸ੍ਰੀ ਕੇ ਵੇਰਕਾ ਵੱਲੋਂ ਸੰਗਤ ਲਈ ਭੇਜੇ ਦੁੱਧ ਦੀ ਕੁਆਲਿਟੀ ਮਾੜੀ ਹੈ, ਇਹ ਵੀਡੀਓ ਜੰਗਲ ਦੀ ਅੱਗ ਵਾਂਗ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਵੇਰਕਾ ਦੇ ਦੁੱਧ ਦੀ ਕੁਆਲਿਟੀ ‘ਤੇ ਸਵਾਲ ਉੱਠੇ ਸਨ ਪ੍ਰੰਤੂ ਹੁਣ ਵੇਰਕਾ ਵੱਲੋਂ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ।

Leave a Reply

Your email address will not be published. Required fields are marked *

error: Content is protected !!