Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਤਰੀ ਜੀ ! ਚੋਰਾਂ/ਲੁਟੇਰਿਆਂ ਦੇ ਰਾਡਾਰ ‘ਤੇ ਹੈ ਤੁਹਾਡਾ ਸ਼ਹਿਰ…!

Nirmal Pandori by Nirmal Pandori
12/31/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੰਤਰੀ ਜੀ ! ਚੋਰਾਂ/ਲੁਟੇਰਿਆਂ ਦੇ ਰਾਡਾਰ ‘ਤੇ ਹੈ ਤੁਹਾਡਾ ਸ਼ਹਿਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਦੇ ਚੋਰਾਂ,ਲੁਟੇਰਿਆਂ, ਠੱਗਾਂ ਨੇ ਲੋਕਾਂ ਦਾ ਨਵੇਂ ਸਾਲ ਦਾ ਚਾਅ ਫਿੱਕਾ ਕੀਤਾ ਹੋਇਆ ਹੈ । ਚੋਰ ਸਿਰਫ ਰਾਤ ਵੇਲੇ ਹੀ ਨਹੀਂ ਸਗੋਂ ਦਿਨ-ਦਿਹਾੜੇ ਵੀ ਚੋਰੀ ਦੀਆਂ ਘਟਨਾਵਾਂ ਨੂੰ ਦਲੇਰਾਨਾ ਅੰਜ਼ਾਮ ਦੇ ਰਹੇ ਹਨ ਜਿਵੇਂ ਕਿਸੇ ਦਾ ਕੋਈ ਡਰ ਭੈਅ ਨਾ ਹੋਵੇ । ਬੀਤੇ ਕੱਲ ਤਪਾ ਵਿਖੇ ਇਕ ਸੁਨਿਆਰ ਦੀ ਦੁਕਾਨ ‘ਤੇ ਹਮਲਾ ਕਰਨ ਅਤੇ ਲੁੱਟ-ਖੋਹ ਦੀ ਘਟਨਾ ਨਾਲ ਲੋਕਾਂ ਵਿਚ ਡਰ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੇ ਸ਼ਨੀਵਾਰ ਤਪਾ ਸ਼ਹਿਰ ਮੁਕੰਮਲ ਬੰਦ ਕੀਤਾ । ਬਰਨਾਲਾ ਦੇ ਹੰਡਿਆਇਆ ਬਾਜ਼ਾਰ ਵਿਚ ਵੀ ਇੱਕ ਨੌਜਵਾਨ ਇਕ ਦੁਕਾਨ ਅੰਦਰ ਦਾਖ਼ਲ ਹੋ ਕੇ ਬੜੇ ਆਰਾਮ ਨਾਲ ਦੁਕਾਨ ਦਾ ਗੱਲਾ ਤੋੜ ਕੇ 1 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ । ਦੁਕਾਨ ਦਾ ਮਾਲਕ ਕੁਝ ਮਿੰਟਾਂ ਲਈ ਲਈ ਦੁਕਾਨ ਤੋਂ ਬਾਹਰ ਗਿਆ ਸੀ, ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਗੱਲਾਂ ਤੋੜਨ ਦੀ ਘਟਨਾ ਕੈਦ ਹੋ ਚੁੱਕੀ ਹੈ। ਚੋਰੀ ਦੀ ਇਕ ਹੋਰ ਘਟਨਾ ਵਿਚ ਧਨੌਲਾ ਰੋਡ ਫਰਵਾਹੀ ਚੂੰਗੀ ਨੇੜੇ ਚੋਰਾਂ ਨੇ ਇੱਕ ਦੁਕਾਨ ਦੀ ਕੰਧ ਵਿੱਚ ਪਾੜ੍ਹ ਲਗਾ ਕੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕੀਤਾ । ਇਸ ਤੋਂ ਇਲਾਵਾ ਬਰਨਾਲਾ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਝਪਟਮਾਰਾਂ ਨੇ ਅੱਤ ਮਚਾਈ ਹੋਈ ਹੈ।ਚੋਰਾਂ, ਲੁਟੇਰਿਆਂ, ਠੱਗਾਂ ਨੇ ਨਵੇਂ ਵਰ੍ਹੇ ਦਾ ਸਵਾਗਤ ਕਰਨ ਲਈ ਲੋਕਾਂ ਦੀਆਂ ਬਣਾਈਆਂ ਵਿਉਂਤਬੰਦੀਆਂ ਵਿਗਾੜ ਦਿੱਤੀਆਂ ਹਨ । ਬਰਨਾਲਾ ਪੁਲਿਸ ਇਨ੍ਹਾਂ ਚੋਰਾਂ ਨੂੰ ਫੜ੍ਹ ਕੇ ਜੇਲਾਂ ਵਿੱਚ ਵੀ ਸੁੱਟ ਰਹੀ ਹੈ ਪ੍ਰੰਤੂ ਰੋਜ਼ਾਨਾ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕ ਇਹ ਚਰਚਾ ਵੀ ਕਰ ਰਹੇ ਹਨ ਕਿ ਜੇਕਰ ਕੈਬਨਿਟ ਮੰਤਰੀ ਦੇ ਸ਼ਹਿਰ ਦਾ ਇਹ ਹਾਲ ਹੈ ਤਾਂ ਆਸੇ-ਪਾਸੇ ਕਿਹੋ ਜਿਹੇ ਹਾਲਾਤ ਹੋਣਗੇ, ਇਸਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਕੈਬਨਿਟ ਮੰਤਰੀ ਦੀ ਸ਼ਹਿਰ ਵਿੱਚੋਂ ਗੈਰ-ਹਾਜ਼ਰੀ ਦੀ ਚਰਚਾ ਵੀ ਹੁਣ ਆਮ ਹੋਣ ਲੱਗ ਪਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਤਿੰਨ ਸਕੀਆਂ ਭੈਣਾਂ ਨੂੰ ਟਰੱਕ ਨੇ ਦਰੜਿਆ, ਇੱਕ ਦੀ ਮੌਤ

Next Post

ਪੁਰਾਣੀ ਪੈਨਸ਼ਨ ਸਕੀਮ : ਮੁਲਾਜਮਾਂ ਨੇ ਸਰਕਾਰ ਨੂੰ 26 ਜਨਵਰੀ ਨੂੰ ਦਿੱਤੀ ਗੁਪਤ ਐਕਸ਼ਨ ਦੀ ਚਿਤਾਵਨੀ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਪੁਰਾਣੀ ਪੈਨਸ਼ਨ ਸਕੀਮ : ਮੁਲਾਜਮਾਂ ਨੇ ਸਰਕਾਰ ਨੂੰ 26 ਜਨਵਰੀ ਨੂੰ ਦਿੱਤੀ ਗੁਪਤ ਐਕਸ਼ਨ ਦੀ ਚਿਤਾਵਨੀ

ਪੁਰਾਣੀ ਪੈਨਸ਼ਨ ਸਕੀਮ : ਮੁਲਾਜਮਾਂ ਨੇ ਸਰਕਾਰ ਨੂੰ 26 ਜਨਵਰੀ ਨੂੰ ਦਿੱਤੀ ਗੁਪਤ ਐਕਸ਼ਨ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend