Skip to main content

Gee 98News

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦਾ ਅਸਤੀਫ਼ਾ

-ਛੇੜਛਾੜ ਦੇ ਦੋਸ਼ਾਂ ਤੋਂ ਬਾਅਦ ਮੁਕੱਦਮਾ ਦਰਜ

ਚੰਡੀਗੜ੍ਹ-ਨਵਾਂ ਸਾਲ ਹਰਿਆਣਾ ਦੇ ਖੇਡ ਮੰਤਰੀ ਅਤੇ ਭਾਰਤ ਦੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸੰਦੀਪ ਸਿੰਘ ਲਈ ਮੁਸ਼ਕਿਲਾਂ ਲੈ ਕੇ ਆਇਆ ਹੈ । ਇੱਕ ਮਹਿਲ ਕੋਚ ਵੱਲੋਂ ਜਿਨਸੀ ਸ਼ੋਸ਼ਣ ਸਬੰਧੀ ਕੀਤੀ ਸ਼ਿਕਾਇਤ ਤੋਂ ਬਾਅਦ ਮੁਕੱਦਮਾ ਦਰਜ ਹੋਣ ‘ਤੇ ਸੰਦੀਪ ਸਿੰਘ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪੈ ਗਿਆ । ਚੰਡੀਗੜ੍ਹ ਪੁਲਿਸ ਨੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਹੈ । ਪੁਲਿਸ ਅਧਿਕਾਰੀਆਂ ਅਨੁਸਾਰ ਸੰਦੀਪ ਸਿੰਘ ਦੇ ਖਿਲਾਫ ਮਹਿਲਾ ਕੋਚ ਦੀ ਸ਼ਿਕਾਇਤ ਦੇ ਅਧਾਰ ‘ਤੇ ਜਿਨਸੀ ਸ਼ੋਸ਼ਣ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹਰਿਆਣਾ ਦੀ ਮਹਿਲਾ ਕੋਚ ਨੇ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਏ ਸਨ ਕਿ ਖੇਡ ਮੰਤਰੀ ਨੇ ਉਸ ਨੂੰ ਆਪਣੀ ਰਿਹਾਇਸ਼ ‘ਤੇ ਬੁਲਾ ਕੇ ਉਸ ਨਾਲ ਸਰੀਰਕ ਛੇੜਛਾੜ ਕੀਤੀ ਅਤੇ ਜ਼ਬਰਦਸਤੀ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਸ ਨੇ ਭੱਜ ਕੇ ਆਪਣਾ ਬਚਾਅ ਕੀਤਾ। ਭਾਜਪਾ ਦੇ ਖੇਡ ਮੰਤਰੀ ਉਪਰ ਲੱਗੇ ਦੋਸ਼ਾਂ ਤੋਂ ਬਾਅਦ ਹਰਿਆਣਾ ਦੀ ਖੱਟਰ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਨਿਸ਼ਾਨੇ ‘ਤੇ ਲਿਆ ਹੈ । ਦੂਜੇ ਪਾਸੇ ਅਸਤੀਫਾ ਦਿੰਦੇ ਹੋਏ ਖੇਡ ਮੰਤਰੀ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਿਰਾਧਾਰ ਦੱਸਦੇ ਹੋਏ ਸਿਆਸੀ ਖੇਡ ਕਿਹਾ ਹੈ।

error: Content is protected !!