Gee 98News

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਢਾਂਚੇ ਵਿੱਚ ਸੋਧ ਨੂੰ ਮਨਜ਼ੂਰੀ

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਢਾਂਚੇ ਵਿੱਚ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ 6 ਨਵੰਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਦੋ ਹੋਰ ਮੈਂਬਰ ਸ਼ਾਮਲ ਕਰਨ ਲਈ ਸਬੰਧਤ ਨਿਯਮਾਂ ਵਿੱਚ ਸੋਧ ਦਾ ਫੈਸਲਾ ਲਿਆ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਬੱਚਿਆਂ ਨੂੰ ਮੁਫਤ ਅਤੇ ਲਾਜ਼ਮੀ ਸਿੱਖਿਆ ਨਿਯਮ 2011 ਦੇ ਨਿਯਮ 13 ਦੇ ਉਪ ਨਿਯਮ 4 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਕਮੇਟੀਆਂ ਵਿਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਣ। ਇਨ੍ਹਾਂ ਵਿੱਚੋਂ ਇੱਕ ਮੈਂਬਰ ਸਬੰਧਤ ਸਕੂਲ ਦੇ ਨੇੜੇ-ਤੇੜੇ ਰਹਿਣ ਵਾਲਾ ਸਮਾਜ ਸੇਵੀ ਹੋਵੇਗਾ ਅਤੇ ਦੂਜਾ ਮੈਂਬਰ ਕੋਈ ਸਿੱਖਿਆ ਸ਼ਾਸਤਰੀ ਹੋਵੇਗਾ ਜਿਸ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤਾ ਜਾਵੇਗਾ ਅਤੇ ਉਸਨੇ ਯੂਨੀਵਰਸਿਟੀ, ਕਾਲਜ, ਸਕੂਲ ਜਾਂ ਕਿਸੇ ਹੋਰ ਵਿਦਿਅਕ ਸੰਸਥਾ ਵਿੱਚ ਸਿੱਖਿਆ ਦੇ ਖੇਤਰ ਵਿਚ ਬਤੌਰ ਅਧਿਆਪਕ ਕੰਮ ਕੀਤਾ ਹੋਵੇ ਜਾਂ ਗਰੁੱਪ -ਏ ਸਰਵਿਸ ਤੋਂ ਸੇਵਾਮੁਕਤ ਕੋਈ ਹੋਰ ਸਰਕਾਰੀ ਕਰਮਚਾਰੀ ਹੋਵੇ।

Gee98 Ads
error: Content is protected !!