Gee 98News

ਮੁੱਖ ਮੰਤਰੀ ਦਾ ਗੁਰੂ ਦੀ ਗੋਲਕ ਬਾਰੇ ਦਿੱਤਾ ਬਿਆਨ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾੳਣ ਵਾਲਾ -ਨਿਰਮਲ ਦੋਸਤ

ਚੰਡੀਗੜ੍ਹ 7 ਜਨਵਰੀ (ਬਿਊਰੋ)-ਕਿਸਾਨ ਯੂਥ ਆਰਗੇਨਾਈਜੇਸ਼ਨ ਆਫ ਇੰਡੀਆ (KYOI) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਰਾਏਕੋਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਤ ਵੱਲੋਂ ਸ਼ਰਧਾ ਨਾਲ ਗੁਰੂ ਘਰ ‘ਚ ਮੱਥਾ ਟੇਕਣ ‘ਤੇ ਵਿਅੰਗ ਕਰਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਧਰਮ ਪ੍ਰਤੀ ਘਿਰਣਾ ਭਰੀ ਸੋਚ ਦਾ ਪ੍ਰਗਟਾਵਾ ਹੈ ।ਅਜਿਹੀ ਟਿੱਪਣੀ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੀ ਅਤੇ ਇਸ ਬਿਆਨ ਨੇਭਗਵੰਤ ਮਾਨ ਦੀ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ।ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਆਪਣਾ ਇਹ ਬਿਆਨ ਵਾਪਸ ਲੈਣਾ ਚਾਹੀਦਾ ਹੈ। ਨਿਰਮਲ ਦੋਸਤ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਅੱਗੇ ਪਈ ਗੋਲਕ ਵਿੱਚ ਮਾਇਆ ਪਾਉਣ ਲਈ ਕਿਸੇ ‘ਤੇ ਦਬਾਅ ਨਹੀਂ ਹੁੰਦਾ । ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸਹਿਬਾਨ ਅੰਦਰ ਸ਼ਰਧਾਲੂਆਂ ਨੂੰ ਗੋਲਕਾਂ ਵਿੱਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾੳਣ ਵਾਲਾ ਹੈ,ਹਰ ਸਿੱਖ ਨੂੰ ਬਦਨਾਮ ਕਰਨ ਵਾਲਾ ਹੈ।ਮੁੱਖ ਮੰਤਰੀ ਸ਼੍ਰੋਮਣੀ ਕਮੇਟੀ ਅਤੇ ਸਿੱਖੀ ਨੂੰ ਢਾਅ ਲਗਾੳਣ ਦੇ ਰਾਹ ‘ਤੇ ਚੱਲ ਰਹੇ ਹਨ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

error: Content is protected !!