Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮੀ ਸੜਕ ਸੁਰੱਖਿਆ ਹਫਤਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਮਲਾ ਮਾਲਕ‍ਨ ਵਿਖੇ ਕਰਵਾਇਆ ਸੈਮੀਨਾਰ 

Nirmal Pandori by Nirmal Pandori
01/14/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੌਮੀ ਸੜਕ ਸੁਰੱਖਿਆ ਹਫਤਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਮਲਾ ਮਾਲਕ‍ਨ ਵਿਖੇ ਕਰਵਾਇਆ ਸੈਮੀਨਾਰ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 14 ਜਨਵਰੀ ( ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਹਫਤੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਮਲਾ ਮਾਲਕਨ  ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰ ਐੱਸ. ਡੀ. ਐੱਮ ਬਰਨਾਲਾ ਅਤੇ ਤਪਾ ਸ਼੍ਰੀ ਗੋਪਾਲ ਸਿੰਘ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਇਕ ਆਦਤ ਵਜੋਂ ਅਪਣਾਇਆ ਜਾਵੇ ।  ਉਨ੍ਹਾਂ ਕਿਹਾ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜ਼ਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ, ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਰੇਣੂ ਬਾਲਾ, ਸਕੱਤਰ ਰੈੱਡਕ੍ਰਾਸ ਸ਼੍ਰੀ ਸਰਵਣ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਭਿਸ਼ੇਕ ਸਿੰਗਲਾ,ਟ੍ਰੈਫਿਕ ਪੁਲਿਸ ਦੇ ਮੁਲਾਜ਼ਮ, ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Previous Post

ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦਾ ਸੰਘਰਸ਼

Next Post

ਹਸਪਤਾਲ ਅੰਦਰ ਫਾਇਰਿੰਗ, ਡਾਕਟਰ ਦੇ ਪੱਟ ‘ਚ ਲੱਗੀ ਗੋਲੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਹਸਪਤਾਲ ਅੰਦਰ ਫਾਇਰਿੰਗ, ਡਾਕਟਰ ਦੇ ਪੱਟ ‘ਚ ਲੱਗੀ ਗੋਲੀ

ਹਸਪਤਾਲ ਅੰਦਰ ਫਾਇਰਿੰਗ, ਡਾਕਟਰ ਦੇ ਪੱਟ 'ਚ ਲੱਗੀ ਗੋਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend