Gee 98News

27 ਜਨਵਰੀ ਨੂੰ 400 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ‘ਚ 400 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ । ਆਜ਼ਾਦੀ ਦੇ 75ਵੇਂ ਦਿਵਸ ਮੌਕੇ 100 ਕਲੀਨਿਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੋਲ੍ਹੇ ਗਏ ਸਨ, ਹੁਣ ਸੂਬੇ ‘ਚ ਇਨ੍ਹਾਂ ਦੀ ਗਿਣਤੀ 500 ਹੋ ਜਾਵੇਗੀ । ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ 400 ਤੋਂ ਵੱਧ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿਚ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਕਰਨ ਲਈ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹੁਣ ਇਲਾਜ ਲਈ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਆਪਣੇ ਨੇੜੇ ਦੇ ਕਲੀਨਿਕ ਵਿੱਚ ਜਾ ਕੇ ਸਿਹਤ ਸਹੂਲਤਾਂ ਹਾਸਲ ਕਰ ਸਕਦੇ ਹਨ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜ਼ਰ ਸਨ।

error: Content is protected !!