ਚੰਡੀਗੜ੍ਹ-ਭਾਰਤ ਜੋੜੋ ਯਾਤਰਾ ਦੌਰਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਬੰਧ ਟਿੱਪਣੀ ਦਾ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ । ਮੁੱਖ ਮੰਤਰੀ ਮਾਨ ਨੇ ਰਾਹੁਲ ਗਾਂਧੀ ਨੂੰ ਟਵੀਟ ਕਰਕੇ ਕਿਹਾ ਹੈ ਕਿ “ਰਾਹੁਲ ਜੀ ! ਤੁਸੀਂ ਪੰਜਾਬ ਵਿਚ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ.. ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ ਹੈ ਅਤੇ ਚੰਨੀ ਨੂੰ ਰਾਹੁਲ ਗਾਂਧੀ ਨੇ ਬਣਾਇਆ ਸੀ”। ਆਪਣਾ ਟਵੀਟ ਜਾਰੀ ਰੱਖਦੇ ਹੋਏ ਭਗਵੰਤ ਮਾਨ ਨੇ ਅੱਗੇ ਲਿਖਿਆ ਕਿ “ਤੁਸੀਂ ਸੀਐੱਮ ਕੈਪਟਨ ਸਾਹਬ ਨੂੰ ਦੋ ਮਿੰਟ ਵਿੱਚ ਦਿੱਲੀ ਤੋਂ ਹਟਾ ਦਿੱਤਾ ਸੀ… ਯਾਤਰਾ ਦੌਰਾਨ ਪੰਜਾਬ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਨੇ… ਤੁਸੀਂ ਬੋਲਦੇ ਹੋ ਚੰਗੇ ਨਹੀਂ ਲੱਗਦੇ” । ਦੱਸਣਯੋਗ ਹੈ ਕਿ ਸ੍ਰੀ ਰਾਹੁਲ ਗਾਂਧੀ ਨੇ ਪੰਜਾਬ ਦੀ ਰਾਜਨੀਤੀ ਬਾਰੇ ਟਿੱਪਣੀ ਕਰਦੇ ਹੋਏ ਭਗਵੰਤ ਮਾਨ ਨੂੰ ਸਲਾਹ ਦਿੱਤੀ ਸੀ ਕਿ ਭਗਵੰਤ ਮਾਨ ਨੂੰ ਕੇਜਰੀਵਾਲ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਰਾਹੁਲ ਗਾਂਧੀ ਦੀ ਟਿੱਪਣੀ ਦਾ ਜਵਾਬ ਵੀ ਭਗਵੰਤ ਮਾਨ ਨੇ ਉਸੇ ਭਾਸ਼ਾ ਵਿੱਚ ਦਿੱਤਾ ਹੈ ।









