Gee 98News

ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਨਾਲ ਕਰਾਂਗੇ ਵਿਰੋਧ..ਮੰਚ ਤੋਂ ਬੋਲਣ ਨਹੀਂ ਦੇਵਾਂਗੇ-ਕੱਚੇ ਕਾਮੇ

ਬਰਨਾਲਾ 18 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਦਫਤਰ ਬਰਨਾਲਾ ਵਿੱਚ ਕੰਮ ਕਰ ਰਹੇ ਨੌਕਰੀ ਤੋਂ ਜਬਰਦਸਤੀ ਖਾਰਜ ਕੀਤੇ ਜਾ ਰਹੇ ਆਊਟਸੋਰਸ ਕਾਮਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਜਨਵਰੀ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਫੇਰੀ ਮੌਕੇ ਕਾਲੇ ਝੰਡੇ ਦਿਖਾਉਣ ਦਾ ਐਲਾਨ ਕੀਤਾ ਹੈ । ਡਿਪਟੀ ਕਮਿਸ਼ਨਰ ਦੇ ਦਰਵਾਜ਼ੇ ‘ਤੇ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਉਪਰ ਬੈਠੇ, ਨੌਕਰੀ ਤੋਂ ਜਬਰਦਸਤੀ ਕੱਢੇ ਜਾ ਰਹੇ ਇਨ੍ਹਾਂ ਕਾਮਿਆਂ ਨੇ 19 ਜਨਵਰੀ ਨੂੰ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਠੀਕਰੀਵਾਲਾ ਪੁੱਜ ਰਹੇ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ । ਆਊਟਸੋਰਸ ਕਾਮਿਆਂ ਦੀ ਸੂਬਾ ਪ੍ਰਧਾਨ ਰਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਸ਼ਹੀਦਾਂ ਦੀ ਸਭਾ ਵਿੱਚ ਮੁੱਖ ਮੰਤਰੀ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ ਅਤੇ ਕਾਲੇ ਝੰਡਿਆਂ ਨਾਲ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ 13 ਸਾਲਾਂ ਤੋਂ ਨੌਕਰੀ ਕਰ ਰਹੇ ਕਰਮਚਾਰੀਆਂ ਨੂੰ ਜ਼ਬਰਦਸਤੀ ਨੌਕਰੀ ਤੋਂ ਕੱਢ ਕੇ ਉਨ੍ਹਾਂ ਦੇ ਬੱਚਿਆਂ ਦੇ ਮੂੰਹੋਂ ਰੋਟੀ ਖੋਹਣ ਵਾਲੇ ਮੁੱਖ ਮੰਤਰੀ ਨੂੰ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਵਰਗੇ ਸ਼ਹੀਦਾਂ ਦੀ ਸਭਾ ‘ਤੇ ਬੋਲਣ ਦਾ ਕੋਈ ਹੱਕ ਨਹੀਂ ਹੈ।

error: Content is protected !!