Gee 98News

ਸੁਖਬੀਰ ਬਾਦਲ ਨੇ ਕੀਤੀਆਂ ਦਲ ਵਿੱਚ ਕੁਝ ਅਹਿਮ ਨਿਯੁਕਤੀਆਂ

ਚੰਡੀਗੜ੍ਹ, 23 ਜਨਵਰੀ—ਸ਼੍ਰੋਮਣੀ ਅਕਾਲੀ ਦਲ ਦੀ ਲੀਹੋਂ ਲੱਥੀ ਸਿਆਸੀ ਗੱਡੀ ਨੂੰ ਮੁੜ ਪਟੜੀ ਤੇ ਲਿਆਉਣ ਦੇ ਯਤਨਾਂ ਵਜੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਨਿਯੁਕਤੀਆਂ ਦਾ ਦੌਰ ਜਾਰੀ ਹੈ, ਜਿਸ ਤਹਿਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ। ਨਵੀਂ ਜਾਰੀ ਸੂੁਚੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ ਅਤੇ ਨਾਲ ਹੀ ਉਹ ਪਾਰਟੀ ਪ੍ਰਧਾਨ ਦੇ ਦਫਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ। ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗੁਰਪ੍ਰੀਤ ਸਿੰਘ ਰਾਜੂਖੰਨਾ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰਾਂ ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

error: Content is protected !!