Gee 98News

ਨਿਵੇਸ਼ : ਭਗਵੰਤ ਮਾਨ ਨੇ ਕੀਤੀ ਮਹਿੰਦਰਾ ਐਂਡ ਮਹਿੰਦਰਾ ਨਾਲ ਮੁਲਾਕਾਤ

ਚੰਡੀਗੜ੍ਹ 23 ਜਨਵਰੀ-ਪੰਜਾਬ ਵਿਚ ਨਿਵੇਸ਼ ਕਰਨ ਲਈ ਕਾਰਪੋਰੇਟ ਘਰਾਣਿਆਂ ਨੂੰ ਪ੍ਰੇਰਿਤ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ, ਜਿਥੇ ਮੁੱਖ ਮੰਤਰੀ ਵੱਲੋਂ ਵੱਖ ਵੱਖ ਕਾਰਪੋਰੇਟ ਘਰਾਣਿਆਂ ਦੇ ਅਧਿਕਾਰੀਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ । ਇਸ ਦੌਰਾਨ ਭਗਵੰਤ ਮਾਨ ਨੇ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਨੇ ਸੂਬੇ ਵਿਚ ਨਿਵੇਸ਼ ਕਰਨ ਸਬੰਧੀ ਦਿਲਚਸਪੀ ਦਿਖਾਈ, ਉਨ੍ਹਾਂ ਨਾਲ ਟਰੈਕਟਰ ਦੇ ਖੇਤਰ ‘ਚ ਵਿਸਥਾਰ ਨੂੰ ਲੈ ਕੇ ਵੀ ਚਰਚਾ ਹੋਈ । ਇਸ ਤੋਂ ਇਲਾਵਾ ਲਾਲੜੂ ਨੇੜੇ ਸਵਰਾਜ ਟਰੈਕਟਰ ਦੇ ਨਵੇਂ ਪਲਾਂਟ ਦੇ ਉਦਘਾਟਨ ਲਈ ਮੁੱਖ ਮੰਤਰੀ ਨੂੰ ਸੱਦਾ ਪੱਤਰ ਵੀ ਦਿੱਤਾ ਗਿਆ ।

error: Content is protected !!