Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲ ਦੇ ਦਰਜਾ ਚਾਰ ਕਰਮਚਾਰੀ ਨੇ ਉਪ ਪ੍ਰਿੰਸੀਪਲ ਭਿਜਵਾਇਆ ਜੇਲ੍ਹ

Nirmal Pandori by Nirmal Pandori
01/24/2023
in ਸਿੱਖਿਆ, ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਸਕੂਲ ਦੇ ਦਰਜਾ ਚਾਰ ਕਰਮਚਾਰੀ ਨੇ ਉਪ ਪ੍ਰਿੰਸੀਪਲ ਭਿਜਵਾਇਆ ਜੇਲ੍ਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਾਮਲਾ ਜਾਤੀ ਸੂਚਕ ਸ਼ਬਦ ਵਰਤਣ ਦਾ

ਬਰਨਾਲਾ 24 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਦਰਸ਼ ਸਕੂਲ ਅਕਸਰ ਮੈਨੇਜਮੈਂਟ ਅਤੇ ਕੁੱਝ ਸਟਾਫ ਮੈਂਬਰਾਂ ਦੀ ਗਤੀਵਿਧੀਆਂ ਸਦਕਾ ਚਰਚਾ ਵਿੱਚ ਰਹਿੰਦੇ ਹਨ। ਜ਼ਿਲ੍ਹਾ ਬਰਨਾਲਾ ਅਧੀਨ ਭਾਈ ਗੁਰਦਾਸ ਟੈਕਨੀਕਲ ਐਜੂਕੇਸ਼ਨ ਟਰੱਸਟ ਸੰਗਰੂਰ ਵੱਲੋਂ ਸੰਚਾਲਿਤ ਪਿੰਡ ਕਾਲੇਕੇ ਦਾ ਆਦਰਸ਼ ਸਕੂਲ ਵੀ ਆਪਣੀ ਸਥਾਪਨਾ ਤੋਂ ਲੈ ਕੇ ਸੁਰਖ਼ੀਆਂ ਵਿੱਚ ਰਿਹਾ ਹੈ। ਤਾਜ਼ਾ ਘਟਨਾਕ੍ਰਮ ਵਿੱਚ ਸਕੂਲ ਦੇ ਉੱਪ-ਪ੍ਰਿੰਸੀਪਲ – ਕਮ ਐਡਮਿਨ ਅਫ਼ਸਰ ਦੇ ਖਿਲਾਫ਼ ਪੁਲਿਸ ਨੇ ਐਸ.ਸੀ./ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਥਾਣਾ ਧਨੌਲਾ ਦੀ 12 ਜਨਵਰੀ 2023 ਦੀ ਐਫ.ਆਈ.ਆਰ. 0006 ਮੁਤਾਬਕ ਪੁਲਿਸ ਨੇ ਸਕੂਲ ਦੇ ਉੱਪ ਪ੍ਰਿੰਸੀਪਲ ਮਨਪ੍ਰੀਤ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਲੌਂਗੋਵਾਲ, ਹਾਲ ਅਬਾਦ ਸੰਗਰੂਰ ਦੇ ਖਿਲਾਫ ਐਸ.ਸੀ./ਐਸ.ਟੀ. ਐਕਟ 1989 ਤਹਿਤ ਮੁਕੱਦਮਾ ਦਰਜ ਕਰਕੇ ਗਿ੍ਰਫ਼ਤਾਰੀ ਪਾਈ ਹੈ। ਪੁਲਿਸ ਕੋਲ ਮੁੱਦਈ ਅਮਨਦੀਪ ਕੌਰ ਪਤਨੀ ਕਰਮਜੀਤ ਸਿੰਘ ਵਾਸੀ ਕਾਲੇਕੇ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਹ ਆਦਰਸ਼ ਸਕੂਲ ਕਾਲੇਕੇ ਵਿਖੇ ਬਤੌਰ ਸਫ਼ਾਈ ਕਰਮਚਾਰੀ ਨਿਯੁਕਤ ਹੈ। ਮਿਤੀ 22 ਜੁਲਾਈ 2022 ਨੂੰ ਉਕਤ ਮਨਪ੍ਰੀਤ ਸਿੰਘ ਉਪ ਪ੍ਰਿੰਸੀਪਲ ਨੇ ਅਮਨਦੀਪ ਕੌਰ ਨੂੰ ਜਾਤੀ ਸ਼ਬਦ ਸੂਚਕ ਸ਼ਬਦ ਵਰਤ ਕੇ ਅਪਮਾਨਿਤ ਕੀਤਾ। ਅਮਨਦੀਪ ਕੌਰ ਦੇ ਬਿਆਨਾਂ ਅਨੁਸਾਰ ਉਪ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਉਸ ਨੂੰ ਜਾਤੀ ਸੂਚਕ ਸ਼ਬਦਾਂ ਤੋਂ ਇਲਾਵਾ ਕੁੱਝ ਅਜਿਹੇ ਸ਼ਬਦ ਵੀ ਵਰਤੇ, ਜਿਨਾਂ ਦਾ ਜ਼ਿਕਰ ਲਿਖ਼ਤੀ ਤੌਰ ’ਤੇ ਨਹੀ ਕੀਤਾ ਜਾ ਸਕਦਾ। ਉਪ ਪ੍ਰਿੰਸੀਪਲ ਵੱਲੋਂ ਜ਼ਲੀਲ ਕੀਤੇ ਜਾਣ ਤੋਂ ਬਾਅਦ ਪੀੜਤ ਅਮਨਦੀਪ ਕੌਰ ਨੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੂੰ ਮਨਪ੍ਰੀਤ ਸਿੰਘ ਉਕਤ ਦੇ ਖਿਲਾਫ਼ ਲਿਖ਼ਤੀ ਸ਼ਿਕਾਇਤ ਦਿੱਤੀ। ਜਿਸ ਦੀ ਪੜਤਾਲ ਸਤਵੀਰ ਸਿੰਘ ਡੀਐਸਪੀ ਬਰਨਾਲਾ ਨੇ ਕੀਤੀ। ਇਸ ਤੋਂ ਇਲਾਵਾ ਮਾਮਲਾ ਧਿਆਨ ’ਚ ਆਉਣ ’ਤੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਵੀ ਉਕਤ ਮਾਮਲੇ ਦੀ ਪੜਤਾਲ ਹਿੱਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਡੀਐਸਪੀ ਬਰਨਾਲਾ ਤੇ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਦੀ ਕਮੇਟੀ ਵੀ ਗਠਿਤ ਕੀਤੀ। ਜਿਸ ਦੀ ਰਿਪੋਰਟ ਤੋਂ ਬਾਅਦ ਜ਼ਿਲ੍ਹਾ ਅਟਾਰਨੀ ਦੀ ਕਾਨੂੰਨੀ ਰਾਇ ਮੁਤਾਬਕ ਪੁਲਿਸ ਨੇ ਮਨਪ੍ਰੀਤ ਸਿੰਘ ਉਪ ਪ੍ਰਿੰਸੀਪਲ -ਕਮ-ਐਡਮਿਨ ਅਫ਼ਸਰ ਆਦਰਸ਼ ਸਕੂਲ ਕਾਲੇਕੇ ਨੂੰ ਦੋਸ਼ੀ ਮੰਨਦੇ ਹੋਏ, ਮੁੱਦਈ ਅਮਨਦੀਪ ਕੌਰ ਦੀ ਸ਼ਿਕਾਇਤ ਦੇ ਅਧਾਰ ’ਤੇ ਐਸ.ਸੀ./ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਤੇ ਗ੍ਰਿਫ਼ਤਾਰੀ ਪਾਈ। ਸੰਪਰਕ ਕੀਤੇ ਜਾਣ ’ਤੇ ਥਾਣਾ ਧਨੌਲਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਆਦਰਸ਼ ਸਕੂਲ ਕਾਲੇਕੇ ਦੇ ਉਪ ਪ੍ਰਿੰਸੀਪਲ ਮਨਪ੍ਰੀਤ ਸਿੰਘ ਪੁੱਤਰ ਨਾਜ਼ਰ ਸਿੰਘ ਨੂੰ ਮੁਕੱਦਮਾ 0006, ਮਿਤੀ 12 ਜਨਵਰੀ 2023 ਤਹਿਤ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿੱਤਾ ਹੈ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਲੱਖੀ ਕਲੋਨੀ ਵਿਚਲੀ ਨਹਿਰੀ ਕੱਸੀ ਦੀ ਗੰਦਗੀ ਤੋਂ ਲੋਕ ਪ੍ਰੇਸ਼ਾਨ

Next Post

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਵਿਰੁੱਧ ਕੀਤੀ ਜਾਗਰੂਕਤਾ ਰੈਲੀ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਵਿਰੁੱਧ ਕੀਤੀ ਜਾਗਰੂਕਤਾ ਰੈਲੀ

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਵਿਰੁੱਧ ਕੀਤੀ ਜਾਗਰੂਕਤਾ ਰੈਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend