Skip to main content

Gee 98News

ਬਾਠ ਨੇ ਸੰਭਾਲਿਆ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ

-ਕੈਬਨਿਟ ਮੰਤਰੀ ਮੀਤ ਹੇਅਰ ਅਤੇ ਜੌੜਾਮਾਜਰਾ ਨੇ ਕੀਤੀ ਸ਼ਿਰਕਤ

ਬਰਨਾਲਾ 02 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੋੜੇਮਾਜਰਾ ਨੇ ਬਾਠ ਦੇ ਤਾਜਪੋਸ਼ੀ ਸਮਾਰੋਹ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੂੰਹ ਮਿੱਠਾ ਕਰਵਾ ਕੇ ਬਾਠ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਠਾਇਆ । ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲੈ ਕੇ ਆ ਰਹੀ ਹੈ । ਪਿਛਲੀਆਂ ਸਰਕਾਰਾਂ ਮੌਕੇ ਅਜਿਹੇ ਵੱਡੇ ਅਹੁਦਿਆਂ ਦੇ ਐਲਾਨਾਂ ‘ਤੇ ਸਿਆਸੀ ਟਿੱਪਣੀ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਇਹ ਅਹੁਦੇ ਸੱਤਾਧਾਰੀ ਪਾਰਟੀ ਦੇ ਵੱਡੇ ਆਗੂ ਆਪਣੇ ਪਰਿਵਾਰਕ ਮੈਬਰਾਂ ਨੂੰ ਹੀ ਦਿੰਦੇ ਰਹੇ ਹਨ ਜਾਂ ਫਿਰ ਇਨ੍ਹਾਂ ਮਹੱਤਵਪੂਰਨ ਅਹੁਦਿਆਂ ਖ਼ਾਤਰ ਮੋਟੇ ਪੈਸੇ ਲੈ ਜਾਂਦੇ ਸਨ । ਕੈਬਨਿਟ ਮੰਤਰੀ ਮੀਤ ਹੇਅਰ ਨੇ ਗੁਰਦੀਪ ਸਿੰਘ ਬਾਠ ਦੀ ਚੋਣ ‘ਤੇ ਕਿਹਾ ਕਿ ਬਰਨਾਲਾ ਯੋਜਨਾ ਕਮੇਟੀ ਦੇ ਸਾਰੇ ਕੰਮ ਬਿਨਾਂ ਕੁਰੱਪਸ਼ਨ ਅਤੇ ਬਿਨਾਂ ਪੱਖਪਾਤ ਤੋਂ ਹੋਣਗੇ । ਮੀਤ ਹੇਅਰ ਨੇ ਕਾਂਗਰਸ ਸਰਕਾਰ ਮੌਕੇ ਬਣੀ ਯੋਜਨਾ ਕਮੇਟੀ ਦੇ ਚੇਅਰਮੈਨ ਕਰਨ ਢਿੱਲੋਂ ਦੀ ਲੰਮੀ ਗੈਰਹਾਜ਼ਰੀ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ “ਹੁਣ ਯੋਜਨਾ ਕਮੇਟੀ ਦੇ ਚੇਅਰਮੈਨ ਦੇ ਦਫਤਰ ਦਾ ਜ਼ਿੰਦਾ ਖੋਲ੍ਹਿਆ ਹੈ ਅਤੇ ਜ਼ਿੰਦੇ ਨੂੰ ਜੰਗਾਲ ਨਹੀਂ ਲੱਗੇਗੀ । ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਜਤਾਈ ਉਮੀਦ ਉਪਰ ਖ਼ਰਾ ਉਤਰਨਗੇ ਅਤੇ ਹਰ ਵਰਗ ਦੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ, ਐਸ ਡੀ ਐਮ ਗੋਪਾਲ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਬਾਠ ਨੂੰ ਮੁਬਾਰਕਬਾਦ ਦਿੱਤੀ । ਇਸ ਮੌਕੇ ਤਾਜਪੋਸ਼ੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

Gee98 Ads
error: Content is protected !!