Gee 98News

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ 04 ਫਰਵਰੀ ( ਸੋਨੀ ਧਨੌਲਾ)-

ਪਿੰਡ ਧਨੌਲਾ ਖ਼ੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਨੌਜਵਾਨਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ। ਕੈਂਪ ਦੌਰਾਨ ਸਿਵਲ ਹਸਪਤਾਲ ਬਰਨਾਲਾ ਦੀ ਬਲੱਡ ਬੈਂਕ ਦੀ ਟੀਮ ਵਲੋਂ 40 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੌਰਾਨ ਡਾ: ਅਸ਼ਵਨੀ ਸਿੰਘ, ਰਾਕੇਸ਼ ਕੁਮਾਰ, ਮਨਜਿੰਦਰ ਸਿੰਘ, ਟੇਕ ਸਿੰਘ, ਮਨਦੀਪ ਕੌਰ, ਹਰਵਿੰਦਰ ਸਿੰਘ, ਜਗਵਿੰਦਰ ਸਿੰਘ ਭੰਡਾਰੀ ਨੂੰ ਪ੍ਰਧਾਨ ਮੇਲਾ ਸਿੰਘ, ਗੁਰਜੀਤ ਸਿੰਘ, ਕ੍ਰਿਸ਼ਨ ਸਿੰਘ, ਬਾਬਾ ਰਾਮ ਸਿੰਘ, ਹਰਪਾਲ ਸਿੰਘ ਧਾਲੀਵਾਲ ਨੇ ਸਨਮਾਨਿਤ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਕਾਕਾ .ਵਿੱਕੀ ਸਿੰਘ, ਜੱਗਾ ਸਿੰਘ, ਤਾਰੀ ਸਿੰਘ, ਸਿਕੰਦਰ ਸਿੰਘ, ਜੋਗਿੰਦਰ ਸਿੰਘ, ਨਾਇਬ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਧਰਮੂ ਸਿੰਘ, ਅਜੈਬ ਸਿੰਘ, ਮੁਕੰਦ ਸਿੰਘ, ਮਿੱਠੂ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

error: Content is protected !!