Gee 98News

ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਪੰਜਾਬ ‘ਚ ਉਦਯੋਗਾਂ ਦੇ ਖਿਲਾਫ ਵੱਡੀ ਕਾਰਵਾਈ

-85 ਉਦਯੋਗਾਂ ਨੂੰ ਦਿੱਤੇ ਬੰਦ ਕਰਨ ਦੇ ਹੁਕਮ

ਚੰਡੀਗੜ੍ਹ-ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ‘ਚ ਇੰਡਸਟਰੀ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਰਾਜ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ‘ ਚ 25374 ਉਦਯੋਗਿਕ ਇਕਾਈਆਂ ਹਨ ਜਿੰਨ੍ਹਾਂ ਵਿੱਚੋਂ 2906 ਬੰਦ ਹੋ ਚੁੱਕੀਆਂ ਹਨ, 22468 ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਉਦਯੋਗ ਵਾਤਾਵਰਣ ਸਬੰਧੀ ਨਿਯਮਾਂ ਦਾ ਪਾਲਣ ਨਹੀਂ ਕਰ ਰਹੇ ਜਿਸ ਨਾਲ ਪੰਜਾਬ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਘਾਤਕ ਹੁੰਦੀ ਜਾ ਰਹੀ ਹੈ। ਕੇਂਦਰੀ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਅਨੇਕਾਂ ਵਾਰ ਵਾਤਾਵਰਣ ਦੇ ਪ੍ਰਦੂਸ਼ਨ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਪ੍ਰੰਤੂ ਸਰਕਾਰਾਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ ।‌ ਮੰਤਰੀ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਈ ਵਾਰ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਬੰਧਤ ਉਦਯੋਗਾਂ ਦੇ ਖ਼ਿਲਾਫ਼ ਕਾਰਵਾਈ ਦੇ ਆਦੇਸ਼ ਦਿੱਤੇ ਹਨ ਪਰੰਤੂ ਕਿਸੇ ਦੇ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।

error: Content is protected !!