Gee 98News

ਦਿੱਲੀ ਮੇਅਰ ਦੀ ਚੋਣ ਲਈ ਨਵੀਂ ਤਰੀਕ ਦਾ ਐਲਾਨ

ਚੰਡੀਗੜ੍ਹ-ਦਿੱਲੀ MCD ਮੇਅਰ ਦੀ ਚੋਣ ਲਈ ਨਵੀਂ ਤਰੀਕ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਮੇਅਰ ਦੀ ਚੋਣ ਲਈ ਦਿੱਲੀ ਸਰਕਾਰ ਵੱਲੋਂ ਭੇਜੀ 16 ਫਰਵਰੀ ਦੀ ਤਰੀਕ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੇ ਹੰਗਾਮੇ ਦੇ ਕਾਰਨ ਮੇਅਰ ਦੀ ਚੋਣ ਤਿੰਨ ਵਾਰ ਰੱਦ ਹੋ ਚੁੱਕੀ ਹੈ। MCD ਲਈ 10 ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਮੈਂਬਰਾਂ ਨੇ ਹੰਗਾਮਾ ਕੀਤਾ ਸੀ । ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਵੱਲੋਂ ਮੈਡਮ ਸ਼ੈਲੀ ਓਬਰਾਏ ਅਤੇ ਭਾਜਪਾ ਵੱਲੋ ਰੇਖਾ ਗੁਪਤਾ ਮੈਦਾਨ ਵਿੱਚ ਹਨ। ਇਸੇ ਤਰਾਂ ਡਿਪਟੀ ਮੇਅਰ ਲਈ ਆਮ ਆਦਮੀ ਪਾਰਟੀ ਵੱਲੋਂ ਮੁਹੰਮਦ ਇਕਬਾਲ ਅਤੇ ਭਾਜਪਾ ਵੱਲੋਂ ਕਮਲ ਬਾਗੜੀ ਮੈਦਾਨ ਵਿੱਚ ਹਨ। ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਮੇਅਰ ਭਾਜਪਾ ਦਾ ਹੀ ਬਣੇਗਾ ।

error: Content is protected !!