Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਿੱਜੀ ਕਾਲਜਾਂ ਦੇ ਅਧਿਆਪਕਾਂ ਵਲੋਂ ਦੂਜੇ ਦਿਨ ਮੁੜ ਕੰਮ ਰਿਹਾ ਬੰਦ

Nirmal Pandori by Nirmal Pandori
02/16/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨਿੱਜੀ ਕਾਲਜਾਂ ਦੇ ਅਧਿਆਪਕਾਂ ਵਲੋਂ ਦੂਜੇ ਦਿਨ ਮੁੜ ਕੰਮ ਰਿਹਾ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸ਼ਹਿਰ ਵਿੱਚ ਰੋਸ ਮਾਰਚ ਕੱਢ ਡੀਸੀ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ 16 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਬਰਨਾਲਾ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਲਗਾਤਾਰ ਦੂਜੇ ਦਿਨ ਕੰਮ ਬੰਦ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਮੰਗਾਂ ਨੂੰ ਲੈ ਕੇ ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ,­ ਪ੍ਰਿੰਸੀਪਲ ਐਸੋਸੀਏਸ਼ਨ­, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਅਤੇ ਅਣ ਏਡਿਡ ਪ੍ਰਾਈਵੈਟ ਕਾਲਜਾਂ ਦੀਆਂ ਜਥੇਬੰਦੀਆਂ ਦੀ ਅਗਵਾਈ ਵਿੱਚ ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਡੀਸੀ ਬਰਨਾਲਾ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਐਸਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਡਾ.ਹਰਦਿਆਲ ਅੱਤਰੀ, ਪ੍ਰਿੰਸੀਪਲ ਡਾ.ਰਮਾ ਸ਼ਰਮਾ, ਪ੍ਰੋ.ਰਜਿੰਦਰ ਕੁਮਾਰ, ਪ੍ਰਿੰਸੀਪਲ ਨੀਲਮ ਸ਼ਰਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਦੀ ਤਨਖਾਹ ਦੀ ਗ੍ਰਾਂਟ 95 ਪ੍ਰਤੀਸ਼ਤ ਤੋਂ ਘਟਾਕੇ 75 ਪ੍ਰਤੀਸ਼ਤ ਕਰਨ ਨਾਲ ਕਾਲਜ ਮੈਨੇਜਮੈਂਟਾਂ ਉਪਰ ਵੱਡਾ ਬੋਝ ਵਧ ਜਾਵੇਗਾ। ਅਗਲੇ ਸੈਸ਼ਨ ਤੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਨਿੱਜੀ ਕੰਪਨੀ ਰਾਹੀਂ ਲਾਗੂ ਕਰਨ ਅਤੇ ਅਧਿਆਪਕਾਂ ਦੀ ਸੇਵਾ ਮੁਕਤੀ ਉਮਰ 60 ਤੋਂ ਘਟਾਕੇ 58 ਸਾਲ ਕਰਨ­­­ ਦਾ ਵੀ ਵਿਰੋਧ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 1979 ਤੋਂ ਚਲ ਰਹੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾਕੇ 58 ਸਾਲ ਕਰਨ ਅਤੇ ਗ੍ਰਾਂਟ 95 ਪ੍ਰਤੀਸ਼ਤ ਤੋਂ ਘਟਾਕੇ 75 ਪ੍ਰਤੀਸ਼ਤ ਕਰਨ ਦੇ ਖ਼ਿਲਾਫ਼ ਲੰਮੇਂ ਸਮੇਂ ਤੋਂ ਸੰਘਰਸ਼ ਚਲਾਇਆ ਜਾ ਰਿਹਾ ਹੈ। ਪਰ ਉੱਚ ਸਿੱਖਿਆ ਵਿਭਾਗ ਕਿਸੇ ਵੀ ਹਾਲਤ ਵਿਚ ਇਹਨਾਂ ਜ਼ਾਇਜ਼ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ। ਯੂਨੀਅਨਾਂ ਵੱਲੋਂ ਸਰਕਾਰ ਦੇ ਹਰ ਸਮਰਥ ਵਿਭਾਗ ਨਾਲ ਗੱਲਬਾਤ ਕਰਕੇ ਇਹਨਾਂ ਵਧੀਕੀਆਂ ਨੂੰ ਦੂਰ ਕਰਨ ਦੀ ਚਾਰਾਜੋਈ ਹੁਣ ਤਕ ਫ਼ੇਲ ਹੀ ਹੋਈ ਹੈ। ਪੰਜਾਬ ਸਰਕਾਰ ਦੇ ਮਨਮਾਨੇ ਫ਼ੈਸਲਿਆਂ ਦੇ ਵਿਰੋਧ ਵਿਚ ਇਹ ਤਾਲਾਬੰਦੀ ਕੀਤੀ ਗਈ ਹੈ। ਅਗਲੇ ਸੈਸ਼ਨ ਤੋਂ ਕੇਂਦਰੀਕਿ੍ਰਤ ਦਾਖ਼ਲਾ ਪੋਰਟਲ ਲਾਗੂ ਕਰਨ ਦੀ ਯੋਜਨਾ ਜੋ ਕਿ ਇਕ ਨਿਜੀ ਕੰਪਨੀ ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਇਹ ਯੋਜਨਾ ਵਿਦਿਆਰਥੀਆਂ ਦੇ ਨਾਲ ਨਾਲ ਕਾਲਜਾਂ ਲਈ ਵੀ ਮਾਰੂ ਸਾਬਤ ਹੋਵੇਗੀ। ਆਖੀਰ ਸਰਕਾਰ ਦੀ ਬੇਰੁੱਖੀ ਤੋਂ ਤੰਗ ਆ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤਹਿਤ ਦੋ ਦਿਨਾਂ ਤੋਂ ਲਗਾਤਾਰ ਕਾਲਜਾਂ ਦਾ ਕੰਮ ਬੰਦ ਕਰਕੇ ਅਧਿਆਪਕ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਅੱਜ ਬਰਨਾਲਾ, ਮਲੇਰਕੋਟਲਾ ਅਤੇ ਸੰਗਰੂਰ ਦੇ ਕਾਲਜ ਅਧਿਆਪਕਾਂ ਵਲੋਂ ਸਾਂਝੇ ਤੌਰ ਤੇ ਡੀਸੀ ਬਰਨਾਲਾ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਹੈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਅਜਿਹੇ ਲੋਕ ਮਾਰੂ ਫ਼ੈਸਲਿਆਂ ਨੂੰ ਤੁਰੰਤ ਨਹੀਂ ਬਦਲਦੀ ਹੈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਬਰਨਾਲਾ ਵਿਖੇ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਦੇ “ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023” ਦਾ ਉਦਘਾਟਨ

Next Post

ਗਰਮ ਪਾਣੀ ਦੀ ਬਾਲਟੀ ‘ਚ ਡਿੱਗਣ ਕਾਰਨ ਮਾਸੂਮ ਬੱਚੇ ਦੀ ਮੌਤ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਗਰਮ ਪਾਣੀ ਦੀ ਬਾਲਟੀ ‘ਚ ਡਿੱਗਣ ਕਾਰਨ ਮਾਸੂਮ ਬੱਚੇ ਦੀ ਮੌਤ

ਗਰਮ ਪਾਣੀ ਦੀ ਬਾਲਟੀ 'ਚ ਡਿੱਗਣ ਕਾਰਨ ਮਾਸੂਮ ਬੱਚੇ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend