Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਓਲੰਪਿਕ ਲਈ ਕੁਆਲੀਫ਼ਾਈ ਐਥਲੀਟ ਅਕਸ਼ਦੀਪ ਹੋਏ ਵਿਦਿਆਰਥੀਆਂ ਦੇ ਰੂਬਰੂ

Nirmal Pandori by Nirmal Pandori
02/20/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਓਲੰਪਿਕ ਲਈ ਕੁਆਲੀਫ਼ਾਈ ਐਥਲੀਟ ਅਕਸ਼ਦੀਪ ਹੋਏ ਵਿਦਿਆਰਥੀਆਂ ਦੇ ਰੂਬਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਨੈਵਰ, ਨੈਵਰ, ਨੈਵਰ ਗਿਵ ਅੱਪ ਦਾ ਦਿੱਤਾ ਸੰਦੇਸ਼

ਬਰਨਾਲਾ 20 ਫਰਵਰੀ (ਨਿਰਮਲ ਸਿੰਘ ਪੰਡੋਰੀ)-ਰਾਂਚੀ (ਝਾਰਖੰਡ) ਵਿਖੇ 10ਵੀਂ ਭਾਰਤੀ ਓਪਨ ਪੈਦਲ ਤੋਰ ਮੁਕਾਬਲੇ ਵਿਚ ਨੈਸ਼ਨਲ ਰਿਕਾਰਡ ਤੋੜਦਿਆਂ ਓਲੰਪਿਕ, ਏਸ਼ੀਅਨ ਗੇਮਜ਼ ਅਤੇ ਵਰਲਡ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਹਨੇਕੇ ਦੇ ਜੰਮਪਲ ਅਥਲੀਟ ਅਕਸ਼ਦੀਪ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਵੱਲੋਂ ਪ੍ਰੇਰਣਾਤਮਕ ਭਾਸ਼ਣ ਲਈ ਜੂਮ ਮੀਟਿੰਗ ਰਾਹੀਂ ਵਿਦਿਆਰਥੀਆਂ ਦੇ ਰੂਬਰੂ ਕੀਤਾ ਗਿਆ। ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਅਥਲੀਟ ਅਕਸ਼ਦੀਪ ਸਿੰਘ ਨੇ ਕਿਹਾ ਕੇ ਭਾਰਤੀ ਸੈਨਾ ਵਿਚ ਭਰਤੀ ਹੋਣ ਦਾ ਸੁਪਨਾ ਮਨ ਵਿੱਚ ਪਾਲਦਿਆਂ ਉਹ ਪਿੰਡ ਕਾਹਨੇਕੇ ਦੀਆਂ ਗਲੀਆਂ, ਪਹੀਆਂ ਅਤੇ ਪੱਟੜੀਆਂ ਤੇ ਦੌੜਿਆ। ਇੱਕ ਗਰੀਬ ਤੇ ਸਾਧਾਰਨ ਕਿਸਾਨ ਪਰਿਵਾਰ ਤੋਂ ਹੋਣ ਕਰਕੇ ਆਰਥਿਕ ਤੌਰ ‘ਤੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਸਿਰਫ਼ ਡੇਢ ਏਕੜ ਜ਼ਮੀਨ ਹੋਣ ਕਾਰਣ ਉਨ੍ਹਾਂ ਦੇ ਪਿਤਾ ਗੁਰਜੰਟ ਸਿੰਘ ਟਰਾਈਡੈਂਟ ਫੈਕਟਰੀ ਵਿੱਚ ਨੌਕਰੀ ਕਰਦੇ ਹਨ ਤੇ ਮਾਤਾ ਰੁਪਿੰਦਰ ਕੌਰ ਸਕੂਲ ਵਿੱਚ ਆਂਗਨਵਾੜੀ ਵਰਕਰ ਹਨ। ਜਿਨ੍ਹਾਂ ਨੇ ਤੰਗੀਆਂ-ਤੁਰਛੀਆਂ ਝੱਲਦੇ ਆਪਣੇ ਖਰਚੇ ਵਿਚੋਂ ਬੱਚਤ ਕਰਦਿਆਂ ਅਤੇ ਕਰਜ਼ਾ ਲੈ ਕੇ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਸਖ਼ਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕੇ ਉਨ੍ਹਾਂ ਦਾ ਹੁਣ ਇੱਕੋ ਇੱਕ ਮਕਸਦ ਆਉਣ ਵਾਲੀਆਂ ਉਲੰਪਿਕ ਖੇਡਾਂ ਵਿਚ ਭਾਰਤ ਦੀ ਝੋਲੀ ਵਿੱਚ ਸੋਨੇ ਦਾ ਤਮਗਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ 2024 ਲਈ ਦੇਸ਼ ਲਈ ਅਥਲੈਟਿਕ ਵਿੱਚੋਂ ਕੁਆਲੀਫਾਈ ਕਰਨ ਵਾਲੇ ਉਹ ਪਹਿਲੇ ਭਾਰਤੀ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਕੋਈ ਵੀ ਪ੍ਰਾਪਤੀ ਇੱਕ ਦਿਨ ਵਿੱਚ ਨਹੀਂ ਹੋ ਸਕਦੀ। ਇਸ ਲਈ ਸਖ਼ਤ ਮਿਹਨਤ, ਸਵੈ ਵਿਸ਼ਵਾਸ, ਆਪਣੇ ਗੁਰੂ, ਅਧਿਆਪਕ ਅਤੇ ਕੋਚ ਦੇ ਸਤਿਕਾਰ ਅਤੇ ਸਮਰਪਣ ਭਾਵ ਦਾ ਹੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਅਬਦੁੱਲ ਕਲਾਮ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਉਹਨਾਂ ਨੂੰ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਆਰਥਿਕ ਅਤੇ ਮਾਨਸਿਕ ਹਾਲਤਾਂ ਨਾਲ ਨਜਿੱਠਣ ਲਈ ਬਹੁਤ ਪ੍ਰੇਰਣਾ ਅਤੇ ਹੌਸਲਾ ਮਿਲਿਆ ਅਤੇ ਖੇਡ ਦੀ ਦੁਨੀਆਂ ਵਿੱਚੋਂ ਮਿਲਖਾ ਸਿੰਘ, ਪੀ ਟੀ ਊਸ਼ਾ, ਬਲਬੀਰ ਸਿੰਘ, ਮਨਜੀਤ ਕੌਰ ਉਨ੍ਹਾਂ ਦੇ ਪ੍ਰੇਰਣਾ ਸਰੋਤ ਬਣੇ। ਉਹਨਾਂ ਕਿਹਾ ਕਿ ਆਪਣੇ ਸਫ਼ਰ ਦੀ ਸ਼ਰੂਆਤ ਬਰਨਾਲਾ ਤੋਂ ਕੋਚ ਜਸਪ੍ਰੀਤ ਸਿੰਘ ਫਿਰ ਯੂਨੀਵਰਸਿਟੀ ਕੋਚ ਗੁਰਦੇਵ ਸਿੰਘ ਦੀ ਰਹਿਨੁਮਾਈ ਹੇਠ ਅਤੇ ਹੁਣ ਰਾਸ਼ਟਰੀ ਟੀਮ ਵਿੱਚ ਕੋਚ ਗੁਰਮੀਤ ਸਿੰਘ ਅਤੇ ਤਾਤੀਆਸਿਵੀਲਿਵਾ ਉਹਨਾਂ ਦਾ ਮਾਰਗ ਦਰਸ਼ਨ ਕਰ ਰਹੇ ਹਨ।ਉਨ੍ਹਾਂ ਬੱਚਿਆਂ ਨੂੰ ਨੈਵਰ, ਨੈਵਰ, ਨੈਵਰ ਗਿਵ ਅੱਪ ਦਾ ਸੰਦੇਸ਼ ਦਿੰਦਿਆਂ ਹੋਇਆ ਆਪਣੀ ਜ਼ਿੰਦਗੀ ਦੇ ਟੀਚੇ ਨੂੰ ਨਿਰਧਾਰਤ ਕਰਨ ਅਤੇ ਉਸਦੀ ਪ੍ਰਾਪਤੀ ਲਈ ਇਮਾਨਦਾਰੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਖੇਤਰ ਦਾ ਹੀਰਾ ਪੁੱਤ ਉਲੰਪਿਕ ਖੇਡਾਂ ਵਿੱਚ ਕੁਆਲੀਫਾਈ ਕਰ ਰਿਹਾ ਹੈ। ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਅਥਲੀਟ ਅਕਸ਼ਦੀਪ ਨੂੰ ਮੋਮੇਂਟੋ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ, ਪ੍ਰਿੰਸੀਪਲ ਰਾਕੇਸ਼ ਕੁਮਾਰ, ਹੈਡਮਾਸਟਰ ਪਰਦੀਪ ਸ਼ਰਮਾ ਕਾਹਨੇਕੇ, ਐਥਲੀਟ ਅਕਸ਼ਦੀਪ ਦੇ ਪਿਤਾ ਗੁਰਜੰਟ ਸਿੰਘ, ਡੀਐੱਮ ਸਪੋਰਟਸ ਸਿਮਰਦੀਪ ਸਿੰਘ, ਲੈਕਚਰਾਰ ਮੈਡਮ ਰੇਨੂੰ ਬਾਲਾ, ਡੀਐਮ ਗਣਿਤ ਕਮਲਦੀਪ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਅਧਿਆਪਕ ਜ਼ੂਮ ਮੀਟਿੰਗ ਰਾਹੀਂ ਹਾਜ਼ਿਰ ਰਹੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
Load More
Previous Post

ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸੰਬੰਧ ਅਤੇ ਫੇਰ ਮੁੱਕਰ ਗਿਆ

Next Post

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਕਾਬੂ,ਮਾਮਲਾ ਦਰਜ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਕਾਬੂ,ਮਾਮਲਾ ਦਰਜ

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਕਾਬੂ,ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend