Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਾਰਾਜਾ ਸਤੌਜ ਬਣਦਾ ਜਾ ਰਿਹੈ…ਮਹਿੰਦਰ ਸਿਹੁੰ ਮਾਸਟਰ ਦਾ ਮੁੰਡਾ

Nirmal Pandori by Nirmal Pandori
02/21/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਹਾਰਾਜਾ ਸਤੌਜ ਬਣਦਾ ਜਾ ਰਿਹੈ…ਮਹਿੰਦਰ ਸਿਹੁੰ ਮਾਸਟਰ ਦਾ ਮੁੰਡਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੁੱਖ ਮੰਤਰੀ ਬਣਨ ਤੋਂ ਬਾਅਦ ਜਨਾਬ ਦੇ ਬਦਲੇ ਤੌਰ-ਤਰੀਕੇ

ਬਰਨਾਲਾ 21 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵਿਗਿਆਪਨਾਂ ‘ਤੇ ਖਰਚ ਕੀਤੇ ਜਾ ਰਹੇ ਕਰੋੜਾਂ ਰੁਪਏ ਦੀ ਹਰ ਪਾਸੇ ਚਰਚਾ ਹੈ। ਇਲੈਕਟ੍ਰੋਨਿਕ ਮੀਡੀਆ, ਪ੍ਰਿੰਟ ਮੀਡੀਆ ਤੋਂ ਇਲਾਵਾ ਨਗਰ ਨਿਗਮਾਂ, ਮਿਉਂਸੀਪਲ ਕਮੇਟੀਆਂ ਦੇ ਵੱਡੇ-ਵੱਡੇ ਹੋਰਡਿੰਗਜ਼ ਉਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਇਸ਼ਤਿਹਾਰ ਹੀ ਨਜ਼ਰ ਆ ਰਹੇ ਹਨ। ਇਥੇ ਇਹ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਭਗਵੰਤ ਮਾਨ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਉਪਰ ਆਪਣੀਆਂ ਤਸਵੀਰਾਂ ਲਗਾਉਣ ਦੀ ਸਿਰਫ਼ ਨਿੰਦਾ ਹੀ ਨਹੀਂ ਕਰਦੇ ਰਹੇ ਸਗੋਂ ਇਸ ਸਬੰਧੀ ਭਗਵੰਤ ਮਾਨ ਚੁਟਕਲੇ ਵੀ ਸੁਣਾਉਂਦੇ ਰਹੇ ਹਨ ਪ੍ਰੰਤੂ ਹੁਣ ਸਰਕਾਰ ਦੀ ਹਰ ਗਤੀਵਿਧੀ ਨਾਲ ਸਬੰਧਿਤ ਬੋਰਡਾਂ ਉੱਪਰ ਭਗਵੰਤ ਮਾਨ ਦੀਆਂ ਵੱਡੀਆਂ ਤਸਵੀਰਾਂ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਦੀਆਂ ਤਸਵੀਰਾਂ ਵੀ ਲੱਗ ਰਹੀਆਂ ਹਨ। ਪੰਜਾਬ ਹੀ ਨਹੀਂ ਸਗੋਂ ਪੰਜਾਬ ਤੋਂ ਬਾਹਰ ਵੀ ਪੰਜਾਬ ਸਰਕਾਰ ਵੱਲੋ ਇਸ਼ਤਿਹਾਰਬਾਜੀ ਉਪਰ ਕਰੋੜਾਂ ਰੁਪਏ ਪਾਣੀ ਵਾਂਗੂੰ ਵਹਾਏ ਜਾ ਰਹੇ ਹਨ । ਦਿੱਲੀ, ਮੁੰਬਈ ਅਤੇ ਕਲਕੱਤਾ ਦੇ ਏਅਰਪੋਰਟਾਂ ਉੱਪਰ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲੇ ਵੱਡੇ-ਵੱਡੇ ਬੋਰਡਾਂ ਉਪਰ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪੈ ਖਰਚਿਆ ਜਾ ਰਿਹਾ ਹੈ।

Gee98 Ads

ਦੂਜੇ ਪਾਸੇ ਪੰਜਾਬ ਦੇ ਆਰਥਿਕ ਹਾਲਾਤਾਂ ਦੀ ਜੇਕਰ ਗੱਲ ਕਰੀਏ ਤਾਂ ਪੰਜਾਬ ਦੇ ਇੱਕ ਵੱਡੇ ਅਦਾਰੇ ਪਾਵਰਕੌਮ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ 500 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਹੈ, ਇਸ ਤੋਂ ਇਲਾਵਾ ਪੀਆਰਟੀਸੀ/ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ । ਬੁਢਾਪਾ, ਵਿਧਵਾ ਅਤੇ ਪੈਨਸ਼ਨ ਦੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਦਿੱਤੀ ਜਾ ਰਹੀ। ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸ਼ਗਨ ਸਕੀਮ ਦੇ ਕੇਸ ਵੀ ਲਟਕ ਰਹੇ ਹਨ ।‌ ਐਸ ਸੀ ਸ਼੍ਰੇਣੀ ਨਾਲ ਸੰਬੰਧਤ ਵਿਦਿਆਰਥੀ ਵਜ਼ੀਫਾ ਨਾ ਮਿਲਣ ਕਰਕੇ ਪੜ੍ਹਾਈ ਅੱਧ ਵਿਚਕਾਰ ਛੱਡਣ ਲਈ ਮਜ਼ਬੂਰ ਹਨ ।‌ ਸੂਬੇ ਦੇ ਮੁਲਾਜ਼ਮ ਵਰਗ ਨੂੰ ਚੜ੍ਹੇ ਮਹੀਨੇ ਤਨਖ਼ਾਹ ਨਹੀਂ ਮਿਲ ਰਹੀ । ਮੰਤਰੀਆਂ ਦਾ ਅਖ਼ਤਿਆਰੀ ਕੋਟਾ ਬੰਦ ਕੀਤਾ ਹੋਇਆ ਹੈ। ਅਜਿਹੇ ਹਾਲਾਤਾਂ ਵਿੱਚ ਮੁੱਖ ਮੰਤਰੀ ਵੱਲੋਂ ਆਪਣਾ ਚਿਹਰਾ ਚਮਕਾਉਣ ਲਈ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਨੂੰ ਕਿਸੇ ਵੀ ਤਰੀਕੇ ਨਾਲ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ। ਹੁਣ ਤੱਕ ਦੇ ਕਾਰਜਕਾਲ ਦੌਰਾਨ ਇਹ ਮੰਨਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਉਪਰ ਨਿੱਜੀ ਤੌਰ ‘ਤੇ ਕੁਰੱਪਸ਼ਨ ਸਬੰਧੀ ਕੋਈ ਉਂਗਲ ਨਹੀਂ ਉੱਠੀ ਪ੍ਰੰਤੂ ਮੁੱਖ ਮੰਤਰੀ ਬਣਨ ਤੋਂ ਬਾਅਦ ਜੇਕਰ ਭਗਵੰਤ ਮਾਨ ਦੇ ਜ਼ਿੰਦਗੀ ਜਿਉਣ ਦੇ ਢੰਗ ਤਰੀਕਿਆਂ ਨੂੰ ਘੋਖਿਆ ਜਾਵੇ ਤਾਂ ‘ਸਤੌਜ ਵਾਲੇ ਮਾਸਟਰ’ ਦੇ ਮੁੰਡੇ ‘ਚੋਂ “ਮਹਾਰਾਜਾ ਸਤੌਜ” ਦੀ ਝਲਕ ਦਿਖਾਈ ਦੇਣ ਲੱਗ ਪਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ

Next Post

ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਵੇਗਾ: ਪੂਨਮਦੀਪ ਕੌਰ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਵੇਗਾ: ਪੂਨਮਦੀਪ ਕੌਰ

ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਵੇਗਾ: ਪੂਨਮਦੀਪ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend