Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ

Nirmal Pandori by Nirmal Pandori
02/21/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈ.ਏ.ਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ.ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ।ਡਾ.ਰਾਕੇਸ਼ ਜਿੰਦਲ ਪ੍ਰਿੰਸੀਪਲ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ‘ਚ ਪੰਜਾਬੀ ਸਾਹਿਤ ਰਤਨ ਅਤੇ ਪੰਜਾਬ ਗੌਰਵ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਨਾਲ ਹੋਈ।ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਨੇ ਪਹੁੰਚਣ ਵਾਲੀਆਂ ਸਖਸ਼ੀਅਤਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦਿਆਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਪਿਛੋਕੜ ਬਾਰੇ ਜਾਣਕਾਰੀ ਸਾਂਝੀ ਕੀਤੀ।ਸਮਾਗਮ ਦੇ ਪਹਿਲੇ ਭਾਗ ਵਿੱਚ ਮਾਂ ਬੋਲੀ ਪੰਜਾਬੀ “ਵਰਤਮਾਨ ਅਤੇ ਭਵਿੱਖ ” ਬਾਰੇ ਵਿਚਾਰ ਚਰਚਾ ਕਰਵਾਈ ਗਈ ਜਦਕਿ ਦੂਜੇ ਭਾਗ ਵਿੱਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ।ਬੁਲਾਰੇ ਵਜੋਂ ਪਹੁੰਚੇ ਐੱਚ.ਐੱਸ.ਡਿੰਪਲ ਈ.ਟੀ.ਓ ਨੇ ਕਿਹਾ ਕਿ ਗੁਰਮੁਖੀ ਲਿੱਪੀ ਦਾ ਨਾਮ ਵਿਸ਼ਵ ਦੀਆਂ ਵਿਗਿਆਨਕ ਲਿੱਪੀਆਂ ਵਿੱਚ ਸ਼ੁਮਾਰ ਹੈ।ਉਹਨਾਂ ਕਿਹਾ ਕਿ ਇਨਸਾਨ ਨੂੰ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਮਾਂ ਬੋਲੀ ਕਿਸੇ ਵੀ ਕੀਮਤ ‘ਤੇ ਨਹੀਂ ਵਿਸਾਰਨੀ ਚਾਹੀਦੀ।ਡਾ.ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਬਦਲਦੇ ਸਮੀਕਰਨਾਂ ‘ਚ ਸਮੁੱਚਾ ਵਿਸ਼ਵ ਹੀ ਇੱਕ ਪਿੰਡ ਬਣਦਾ ਜਾ ਰਿਹਾ ਹੈ।ਅਜਿਹੇ ‘ਚ ਭਾਸ਼ਾਈ ਸ਼ਬਦਾਂ ਦਾ ਰਲੇਵਾ ਸੁਭਾਵਿਕ ਹੈ ਪਰ ਸਾਨੂੰ ਆਪਣਾ ਭਾਸ਼ਾਈ ਵਿਆਕਰਨ ਅਤੇ ਲਿੱਪੀ ਨਹੀਂ ਵਿਸਾਰਨੀ ਚਾਹੀਦੀ।ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿੱਪੀ ਨੂੰ ਧਰਮਾਂ ਨਾਲ ਜੋੜ ਕੇ ਵੇਖਣਾ ਵੀ ਗਲਤ ਹੈ।ਉਹਨਾਂ ਪੰਜਾਬੀ ਨੂੰ ਸਮੂਹ ਪੰਜਾਬੀਆਂ ਦੀ ਮਾਂ ਬੋਲੀ ਦਾ ਦਰਜ਼ਾ ਦਿੰਦਿਆਂ ਇਸ ‘ਤੇ ਮਾਣ ਮਹਿਸੂਸ ਕਰਨ ਦਾ ਸੱਦਾ ਦਿੱਤਾ।ਡਾ.ਰਾਕੇਸ਼ ਜਿੰਦਲ ਪ੍ਰਿੰਸੀਪਲ ਨੇ ਕਿਹਾ ਕਿ ਅੱਜ ਦੇ ਸਮਾਗਮ ਦੌਰਾਨ ਵਿਦਵਾਨਾਂ ਵੱਲੋਂ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿੱਪੀ ਬਾਰੇ ਕੀਤੀਆਂ ਵਿਚਾਰਾਂ ਉਹਨਾਂ ਦੇ ਵਿਦਿਆਰਥੀਆਂ ਲਈ  ਵਰਦਾਨ ਸਿੱਧ ਹੋਣਗੀਆਂ।ਉਹਨਾਂ ਕਿਹਾ ਕਿ ਪੰਜਾਬੀ ਮਾਂ ਬੋਲੀ ‘ਤੇ ਮਾਣ ਮਹਿਸੂਸ ਕਰਨਾ ਸਾਡਾ ਸਭ ਦਾ ਪਹਿਲਾ ਫਰਜ਼ ਹੈ। ਦੂਜੇ ਦੌਰ ‘ਚ ਕਰਵਾਏ ਕਵੀ ਦਰਬਾਰ ‘ਚ ਤਰਸੇਮ,ਡਾ.ਅਮਨਦੀਪ ਸਿੰਘ ਟੱਲੇਵਾਲੀਆ,ਰਾਜਿੰਦਰ ਸ਼ੌਕੀ,ਤੇਜਿੰਦਰ ਚੰਡਿਹੋਕ,ਮਾਲਵਿੰਦਰ ਸ਼ਾਇਰ,ਸੁਖਵਿੰਦਰ ਸਨੇਹ,ਬਘੇਲ ਸਿੰਘ ਧਾਲੀਵਾਲ,ਰਜਨੀਸ਼ ਕੌਰ ਬਬਲੀ,ਆਕ੍ਰਿਤੀ ਕੌਸ਼ਲ,ਡਾ.ਗਗਨਦੀਪ ਕੌਰ,ਡਾ.ਰਾਮਪਾਲ,ਪਵਨ ਪਰਿੰਦਾ,ਲਛਮਣ ਦਾਸ ਮੁਸਾਫਿਰ ਅਤੇ ਹਾਕਮ ਸਿੰਘ ਰੂੜੇਕੇ ਨੇ ਆਪਣੀਆਂ ਕਵਿਤਾਵਾਂ,ਗਜ਼ਲਾਂ ਅਤੇ ਗੀਤਾਂ ਦੀ ਪੇਸ਼ਕਾਰੀ ਰਾਹੀਂ ਮਾਂ ਬੋਲੀ ਪੰਜਾਬੀ ਨਾਲ ਪਿਆਰ ਦਾ ਸੁਨੇਹਾ ਦਿੱਤਾ।ਸਮਾਗਮ ‘ਚ ਬਿੰਦਰ ਸਿੰਘ ਖੁੱਡੀ ਕਲਾਂ,ਪ੍ਰਛੋਤਮ ਬੱਲੀ,ਸੁਖਮਨੀ ਸਿੰਘ,ਗੋਬਿੰਦ ਸਿੰਘ ਅਤੇ ਜਗਰਾਜ ਰਾਏਸਰ ਸਮੇਤ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਪ੍ਰੋਫੈਸਰ ਡਾ.ਗਗਨਦੀਪ ਕੌਰ,ਡਾ.ਹਰਪ੍ਰੀਤ ਕੌਰ,ਡਾ.ਵਿਭਾ ਅਗਰਵਾਲ,ਡਾ. ਸੁਖਰਾਜ ਸਿੰਘ,ਪ੍ਰੋ.ਹਰਕੰਵਲਜੀਤ ਸਿੰਘ,ਡਾ. ਮੇਜਰ ਸਿੰਘ,ਡਾ.ਰਾਮਪਾਲ ਸਿੰਘ,ਪ੍ਰੋ.ਪੂਸ਼ਾ,ਡਾ.ਰਿਪੁਜੀਤ ਕੌਰ,ਜਸਵਿੰਦਰ ਸਿੰਘ,ਦੀਪਕ ਕੁਮਾਰ,ਪ੍ਰੋ.ਸੁਰਜੀਤ,ਪ੍ਰੋ.ਸ਼ਿਵਾਨੀ,ਡਾ.ਜਸਵਿੰਦਰ ਕੌਰ,ਪ੍ਰੋ.ਪੂਨਮ ਅਤੇ ਪ੍ਰੋ.ਲਵਪ੍ਰੀਤ ਸਿੰਘ ਹਾਜ਼ਰ ਸਨ।ਮੰਚ ਸੰਚਾਲਨ ਦੀ ਭੂਮਿਕਾ ਡਾ.ਹਰਪ੍ਰੀਤ ਕੌਰ ਰੂਬੀ ਵੱਲੋਂ ਬਾਖੂਬੀ ਨਿਭਾਈ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ. ਜਸਬੀਰ ਔਲਖ

Next Post

ਨਵਜੋਤ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਨਵਜੋਤ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ

ਨਵਜੋਤ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend