Gee 98News

25 ਫਰਵਰੀ ਨੂੰ ਹੋਵੇਗੀ ਬੀਕੇਯੂ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਚੋਣ

ਬਰਨਾਲਾ 23 ਫਰਵਰੀ (ਨਿਰਮਲ ਸਿੰਘ ਪੰਡੋਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਚੋਣ 25 ਫਰਵਰੀ ਨੂੰ ਗੁਰਦੁਆਰਾ ਸਾਹਿਬ ਕਾਲਾ ਮਹਿਰ ਬਰਨਾਲਾ ਵਿਖੇ ਹੋਵੇਗੀ। ਜਾਣਕਾਰੀ ਦਿੰਦੇ ਹੋਏ ਤਿਆਰੀ ਕਮੇਟੀ ਦੇ ਪ੍ਰਮੁੱਖ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ,ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਇਸ ਚੋਣ ਇਜਲਾਸ ਵਿੱਚ ਸੂਬਾ ਜਨਰਲ ਕੌਂਸਲ ਵਿੱਚ ਚੁਣੇ ਗਏ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਕਾਰਜਕਾਰੀ ਸੀ. ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਕੇ ਸਮੁੱਚੀ ਜਥੇਬੰਦਕ ਹਾਲਾਤ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ 20 ਮਾਰਚ ਨੂੰ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਦੀਆਂ ਤਿਆਰੀਆਂ ਤੋਂ ਵੀ ਜਾਣੂ ਕਰਵਾਉਣਗੇ, ਕਿਸਾਨੀ ਮਸਲਿਆਂ ਦੇ ਨਾਲ-ਨਾਲ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਸਮੇਤ ਮੁਲਕ ਦੇ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਮੁਸਲਿਮ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਆਦਿ ਵਾਸੀਆਂ, ਵਿਦਿਆਰਥੀਆਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਸਬੰਧੀ, ਪੱਖੋ ਕੈਂਚੀਆਂ ਟੋਲ ਪਲਾਜ਼ਾ ਪੁਟਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੀ ਵਿਚਾਰਾਂ ਕੀਤੀਆਂ ਜਾਣਗੀਆਂ।

error: Content is protected !!