Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੈਂਗਸਟਰ ਤੇਜਾ ਦੀ ਮਾਂ ਦੇ ਦੋਸ਼ਾਂ ਦਾ ਜਵਾਬ SSP ਨੇ ਤਿੱਖੀ ਭਾਸ਼ਾ ‘ਚ ਦਿੱਤਾ

Nirmal Pandori by Nirmal Pandori
02/24/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗੈਂਗਸਟਰ ਤੇਜਾ ਦੀ ਮਾਂ ਦੇ ਦੋਸ਼ਾਂ ਦਾ ਜਵਾਬ SSP ਨੇ ਤਿੱਖੀ ਭਾਸ਼ਾ ‘ਚ ਦਿੱਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਪਿਛਲੇ ਦਿਨੀਂ ਬਸੀ ਪਠਾਣਾਂ ਵਿਖੇ ਪੁਲਿਸ ਐਨਕਾਊਂਂਟਰ ਵਿਚ ਮਾਰੇ ਗਏ ਗੈਂਗਸਟਰਾਂ ਵਿੱਚੋ ਗੈਂਗਸਟਰ ਤੇਜਿੰਦਰ ਸਿੰਘ ਤੇਜਾ ਦੀ ਮਾਂ ਵੱਲੋਂ ਪੁਲਿਸ ਕਾਰਵਾਈ ਉੱਪਰ ਲਗਾਏ ਦੋਸ਼ਾਂ ਦਾ ਜਵਾਬ ਐਸ ਐਸ ਪੀ ਨੇ ਤਿੱਖੀ ਭਾਸ਼ਾ ਵਿੱਚ ਦਿੱਤਾ ਹੈ। ਤਜਿੰਦਰ ਸਿੰਘ ਤੇਜਾ ਦੇ ਪੁਲਿਸ ਐਨਕਾਊਂਟਰ ਵਿੱਚ ਮਾਰੇ ਜਾਣ ਤੋਂ ਬਾਅਦ ਤੇਜਾ ਦੀ ਮਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪਾ ਕੇ ਕਿਹਾ ਸੀ ਕਿ ਉਸਦੇ ਪੁੱਤਰ ਵਿੱਚ ਕੋਈ ਐਬ ਨਹੀਂ ਸੀ, ਪੁਲਿਸ ਨੇ ਉਸ ਨੂੰ ਨਾਜਾਇਜ਼ ਮਾਰਿਆ ਹੈ। ਤੇਜਾ ਦੀ ਮਾਤਾ ਵੱਲੋਂ ਲਗਾਏ ਦੋਸ਼ਾਂ ਤੋਂ ਬਾਅਦ SSP ਰਵਜੋਤ ਗਰੇਵਾਲ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਤੇਜਾ ਖ਼ਿਲਾਫ਼ ਸਮੁੱਚੇ ਪੰਜਾਬ ‘ਚ UAPA ਸਮੇਤ 34 ਮੁਕੱਦਮੇ ਦਰਜ ਹਨ ਜਿਹਨਾਂ ਵਿੱਚੋ 11 ਮੁਕੱਦਮਿਆਂ ਵਿਚ ਉਹ ਦੋਸ਼ੀ ਨਹੀਂ ਠਹਿਰਾਇਆ ਗਿਆ ਸੀ, ਜਿਸ ਤੋਂ ਸਪੱਸ਼ਟ ਹੈ ਕਿ ਤੇਜਾ ਦਾ ਪਿਛੋਕੜ ਅਪਰਾਧਿਕ ਰਿਹਾ ਹੈ। ਐਸਐਸਪੀ ਰਵਜੋਤ ਗਰੇਵਾਲ ਨੇ ਅੱਗੇ ਕਿਹਾ ਕਿ ਤੇਜਿੰਦਰ ਸਿੰਘ ਤੇਜਾ ਪਿਛਲੇ ਦਿਨੀ ਸ਼ਹੀਦ ਹੋਏ ਪੁਲਿਸ ਮੁਲਾਜਮ ਕੁਲਦੀਪ ਸਿੰਘ ਬਾਜਵਾ ਦੇ ਕਤਲ ਲਈ ਵੀ ਮੁੱਖ ਦੋਸ਼ੀ ਸੀ। SSP ਨੇ ਕਿਹਾ ਕਿ ਕੁਲਦੀਪ ਸਿੰਘ ਬਾਜਵਾ ਵੀ ਕਿਸੇ ਮਾਂ ਦਾ ਪੁੱਤ ਸੀ ਜੋ ਆਪਣੀ ਡਿਊਟੀ ਨਿਭਾ ਰਿਹਾ ਸੀ ਜਿਸ ਨੂੰ ਗੈਂਗਸਟਰਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਪਰਾਧ ਮੁਕਤ ਪੰਜਾਬ ਸਿਰਜਣ ਲਈ ਯਤਨ ਕਰ ਰਹੀ ਹੈ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਉਹ ਵੀ ਪੰਜਾਬ ਦੇ ਪੁੱਤ ਸਨ। । SSP ਗਰੇਵਾਲ ਨੇ ਕਿਹਾ ਕਿ ਪੁਲਿਸ ਐਨਕਾਊਂਟਰ ਦੌਰਾਨ ਪੁਲਿਸ ਨੇ ਕੋਈ ਗਲਤ ਨਹੀਂ ਕੀਤਾ, ਜੋ ਹੋਇਆ ਸਭ ਦੇ ਸਾਹਮਣੇ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੈਂਗਸਟਰ ਤੇਜਾ ਦੇ ਐਨਕਾਊਂਟਰ ਤੋਂ ਬਾਅਦ ਉਸਦੀ ਮਾਂ ਮਨਦੀਪ ਕੌਰ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕਰ ਕੇ ਕਿਹਾ ਸੀ ਕਿ ਉਸ ਦਾ ਪੁੱਤ ਦੋ ਮਹੀਨੇ ਪਹਿਲਾਂ ਜੇਲ ‘ਚੋਂ ਆਇਆ ਸੀ ਜੋ ਪੁਲਿਸ ਵਾਲਿਆਂ ਨੇ ਗੈਂਗਸਟਰ ਬਣਾਕੇ ਨਜਾਇਜ਼ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਤੇਜਾ ਸਾਰੇ ਕੇਸਾਂ ਵਿਚੋਂ ਬਰੀ ਹੋ ਗਿਆ ਸੀ, ਇਕ ਕੇਸ ਸੀ ਜਿਸ ਵਿੱਚ ਉਹ ਜ਼ਮਾਨਤ ‘ਤੇ ਬਾਹਰ ਸੀ। ਮਨਦੀਪ ਕੌਰ ਦਾ ਕਹਿਣਾ ਹੈ ਕਿ ਤੇਜਾ ਕੋਈ ਨਸ਼ਾ ਨਹੀਂ ਕਰਦਾ ਸੀ, ਉਸ ਵਿੱਚ ਕੋਈ ਐਬ ਨਹੀਂ ਸੀ ਉਸ ਨੂੰ ਜੇਲ ਵਿੱਚ ਬੈਠੇ ਨੂੰ ਹੀ ਗੈਂਗਸਟਰ ਬਣਾ ਦਿੱਤਾ ਗਿਆ। ਤੇਜਾ ਦੀ ਮਾਂ ਦੇ ਦੋਸ਼ਾਂ ਤੋਂ ਬਾਅਦ ਐਸਐਸਪੀ ਰਵਜੋਤ ਗਰੇਵਾਲ ਨੇ ਪੁਲਿਸ ਕਾਰਵਾਈ ਨੂੰ ਸਹੀ ਠਹਿਰਾਉਂਦੇ ਹੋਏ ਗੈਂਗਸਟਰਾਂ ਵੱਲੋਂ ਮਾਰੇ ਗਏ ਆਮ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਦਾ ਜ਼ਿਕਰ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #punjabpolice #barnalapolice
Previous Post

ਸਕੂਲ ਆਫ ਐਮੀਨੈਂਸ’ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

Next Post

ਸਰਕਾਰੀ ਸ਼ਗਨ ਸਕੀਮ ਲੈਣ ਲਈ ਸਕੇ ਭੈਣ-ਭਰਾ ਹੀ ਬਣਗੇ ਲਾੜਾ-ਲਾੜੀ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਸਰਕਾਰੀ ਸ਼ਗਨ ਸਕੀਮ ਲੈਣ ਲਈ ਸਕੇ ਭੈਣ-ਭਰਾ ਹੀ ਬਣਗੇ ਲਾੜਾ-ਲਾੜੀ

ਸਰਕਾਰੀ ਸ਼ਗਨ ਸਕੀਮ ਲੈਣ ਲਈ ਸਕੇ ਭੈਣ-ਭਰਾ ਹੀ ਬਣਗੇ ਲਾੜਾ-ਲਾੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend